- Advertisement -
ਯੈੱਸ ਪੰਜਾਬ
ਅੰਮ੍ਰਿਤਸਰ, 22 ਸਤੰਬਰ, 2022:
ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23 ਸਤੰਬਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਗ੍ਰਹਿ ਸਕੱਤਰ ਭਾਰਤ ਸਰਕਾਰ ਨੂੰ ਪੱਤਰ ਭੇਜੇ ਜਾਣਗੇ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਸਿੱਖਾਂ ਨੂੰ ਵਿਦਿਅਕ ਸੰਸਥਾਵਾਂ ਤੇ ਪ੍ਰੀਖਿਆਵਾਂ ਵਿਚ ਅਤੇ ਜਨਤਕ ਥਾਵਾਂ’ਤੇ ਕਿਰਪਾਨ ਤੇ ਕੜਾ ਪਹਿਨਣ ਤੋਂ ਮਨਾਹੀ ਦੀਆਂ ਘਟਨਾਵਾਂ ਦੇ ਮੱਦੇ-ਨਜ਼ਰ ਇਹ ਪੱਤਰ ਭੇਜੇ ਜਾ ਰਹੇ ਹਨ ਤਾਂ ਕਿ ਸਿੱਖਾਂ ਦੇ ਧਾਰਮਿਕ ਤੇ ਸੰਵਿਧਾਨਕ ਹੱਕ ਦੀ ਪਾਲਣਾ ਕਰਵਾਉਣ ਲਈ ਸਖ਼ਤ ਕਾਨੂੰਨੀ ਕਾਰਵਾਈ ਕਰਵਾਈ ਜਾ ਸਕੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -