Friday, April 26, 2024

ਵਾਹਿਗੁਰੂ

spot_img
spot_img

ਸਿੱਖ ਨੌਜਵਾਨਾਂ ਨੂੰ ਪੰਥਕ ਜ਼ਿੰਮੇਵਾਰੀਆਂ ਨਿਭਾਉਣ ਲਈ ਅੱਗੇ ਆਉਣ ਦਾ ਸੱਦਾ, ਸੁਲਤਾਨਪੁਰ ਲੋਧੀ ’ਚ ਹੋਇਆ ਵਿਸ਼ਵ ਸਿੱਖ ਨੌਜਵਾਨ ਸੰਮੇਲਨ

- Advertisement -

ਸੁਲਤਾਨਪੁਰ ਲੋਧੀ, 6 ਨਵੰਬਰ, 2019 –
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਕੌਮਾਂਤਰੀ ਸਮਾਗਮਾਂ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਵ ਸਿੱਖ ਨੌਜਵਾਨ ਸੰਮੇਲਨ ਕਰਵਾਇਆ ਗਿਆ।

ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ’ਚ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਸਰੋਕਾਰਾਂ ਦੇ ਮੁਖਾਤਿਬ ਹੋ ਕੇ ਸਿੱਖ ਸੰਸਥਾਵਾਂ, ਸਿਧਾਂਤਾਂ ਤੇ ਸੰਕਲਪਾਂ ਨੂੰ ਉੱਚਾ ਚੁੱਕਣ ਦੀ ਜ਼ਿੰਮੇਵਾਰੀ ਨਿਭਾਉਣ ਲਈ ਅੱਗੇ ਆਉਣ।

ਉਨ੍ਹਾਂ ਆਖਿਆ ਕਿ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਪੰਥਕ ਪਰੰਪਰਾਵਾਂ, ਸਿਧਾਂਤਾਂ ਅਤੇ ਸੰਸਥਾਵਾਂ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਸਿੰਘ ਸਾਹਿਬ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਅੱਜ ਸਿੱਖ ਵਿਰੋਧੀ ਤਾਕਤਾਂ ਦਾ ਸਾਰਾ ਜ਼ੋਰ ਸਿੱਖ ਸੰਸਥਾਵਾਂ ਤੇ ਸਿਧਾਂਤਾਂ ਨੂੰ ਢਾਹ ਲਾਉਣ ’ਤੇ ਲੱਗਾ ਹੋਇਆ ਹੈ। ਸਿੱਖ ਨੌਜਵਾਨ ਜੇਕਰ ਆਪਣੀ ਕਾਬਲੀਅਤ, ਹੁਨਰ ਅਤੇ ਜੋਸ਼ੀਲੇਪਨ ਦੀ ਵਰਤੋਂ ਪੰਥ ਦੀ ਚੜ੍ਹਦੀਕਲਾ ਵਾਸਤੇ ਕਰਨ ਤਾਂ ਸਿੱਖ ਪੰਥ ਕਿਸੇ ਵੀ ਚੁਣੌਤੀ ਦਾ ਟਾਕਰਾ ਹੱਸ ਕੇ ਕਰ ਸਕਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅੱਜ ਸਿੱਖਾਂ ਨੇ ਦੁਨੀਆ ਭਰ ਦੇ ਮੁਲਕਾਂ ਦੇ ਹਰ ਖੇਤਰ ’ਚ ਜਾ ਕੇ ਆਪਣੀ ਯੋਗਤਾ ਅਤੇ ਕਾਮਯਾਬੀ ਦੇ ਝੰਡੇ ਬੁਲੰਦ ਕੀਤੇ ਹਨ ਅਤੇ ਅਜਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਅਤੇ ਫ਼ਲਸਫ਼ੇ ’ਤੇ ਚੱਲਣ ਕਾਰਨ ਹੀ ਸੰਭਵ ਹੋਇਆ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਨੌਜਵਾਨ ਪੀੜ੍ਹੀ ਵਿਚ ਬੇਅੰਤ ਸੰਭਾਵਨਾਵਾਂ ਅਤੇ ਸਮਰੱਥਾਵਾਂ ਮੌਜੂਦ ਹਨ। ਅੱਜ ਦੀ ਸਿੱਖ ਨੌਜਵਾਨੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਪ੍ਰਤੀਕੂਲ ਹਾਲਾਤਾਂ ਨੂੰ ਵੀ ਅਨੁਕੂਲ ਬਣਾਉਣ ਦੇ ਕਾਬਲ ਬਣਨਾ ਚਾਹੀਦਾ ਹੈ।

ਇਸ ਦੇ ਲਈ ਨੌਜਵਾਨਾਂ ਸਾਹਮਣੇ ਉਹ ਸਿੱਖ ਮਿਸਾਲਾਂ ਹਨ, ਜਿਨ੍ਹਾਂ ਨੇ ਗੁਰੂ ਸਾਹਿਬਾਨ ਦੀ ਰੂਹਾਨੀ ਤੇ ਦੈਵੀ ਪ੍ਰੇਰਨਾ ਸਦਕਾ ਵਿਦੇਸ਼ਾਂ ’ਚ ਹਰ ਤਰ੍ਹਾਂ ਦੇ ਹਾਲਾਤਾਂ ਦਾ ਟਾਕਰਾ ਕਰਦਿਆਂ ਆਪਣੀ ਅੱਡਰੀ ਧਾਰਮਿਕ ਪਛਾਣ ਦੀ ਲੜਾਈ ਵੀ ਲੜੀ ਅਤੇ ਦ੍ਰਿੜ੍ਹਤਾ, ਮਿਹਨਤ ਅਤੇ ਯੋਗਤਾ ਜ਼ਰੀਏ ਵੱਖ-ਵੱਖ ਖੇਤਰਾਂ ’ਚ ਉੱਚੇ ਰੁਤਬੇ ਵੀ ਹਾਸਲ ਕੀਤੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼ਤਾਬਦੀਆਂ ਮਨਾਉਣ ਦਾ ਆਸ਼ਾ-ਉਦੇਸ਼ ਆਪਣੀ ਕੌਮ ਦੇ ਨੌਜਵਾਨਾਂ ਅੰਦਰ ਆਪਣੇ ਵਿਰਸੇ ਅਤੇ ਇਤਿਹਾਸ ਪ੍ਰਤੀ ਚੇਤਨਾ ਤੇ ਜਜ਼ਬਾ ਪੈਦਾ ਕਰਨਾ ਹੈ।

ਉਨ੍ਹਾਂ ਅਜੋਕੇ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਅਤੇ ਸਿਧਾਂਤਾਂ ’ਚ ਪ੍ਰਪੱਕ ਬਣਾ ਕੇ ਪੰਥਕ ਸਟੇਜਾਂ ’ਤੇ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਦਾ ਇਹ ਵਿਸ਼ਵ ਸਿੱਖ ਨੌਜਵਾਨ ਸੰਮੇਲਨ ਵੀ ਇਸੇ ਸੰਦਰਭ ’ਚ ਇਕ ਕੋਸ਼ਿਸ਼ ਹੈ। ਉਨ੍ਹਾਂ ਇਸ ਸੰਮੇਲਨ ਦੀ ਸਫਲਤਾ ’ਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਅਜੋਕੀ ਨੌਜਵਾਨ ਪੀੜ੍ਹੀ ਨੂੰ ਸੱਚ ਦੇ ਮਾਰਗ ’ਤੇ ਤੁਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਗੱਲ ਆਖੀ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਉੱਪ ਚੇਅਰਮੈਨ ਸ. ਬਲਜੀਤ ਸਿੰਘ ਨੇ ਅਜੋਕੀ ਸਿੱਖ ਨੌਜਵਾਨੀ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਗੁਣਕਾਰੀ ਦੱਸਿਆ। ਪ੍ਰੋ. ਗੁਰਪ੍ਰੀਤ ਸਿੰਘ ਨੇ ਆਖਿਆ ਕਿ ਨੌਜਵਾਨਾਂ ਨੂੰ ਗੁਰੂ ਨਾਨਕ ਸਾਹਿਬ ਵਲੋਂ ਦਰਸਾਏ ਧਰਮ ਦੀ ਕਿਰਤ ਦੇ ਰਾਹ ਨੂੰ ਅਪਨਾਉਣਾ ਚਾਹੀਦਾ ਹੈ।

ਡਾ. ਗੁਰਮੰਗਤਪਾਲ ਸਿੰਘ ਲੁਧਿਆਣਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਇਆ ਨਿਸ਼ਕਾਮ ਸੇਵਾ ਦਾ ਸੰਕਲਪ ਅਜੋਕੇ ਸਮੇਂ ਸੰਸਾਰ ’ਚ ਭਾਈਚਾਰਾ ਤੇ ਅਮਨ-ਸ਼ਾਂਤੀ ਸਥਾਪਿਤ ਕਰਨ ਦਾ ਸਟੀਕ ਵਸੀਲਾ ਸਾਬਤ ਹੋ ਸਕਦਾ ਹੈ। ਸ. ਗੁਰਜਿੰਦਰਪਾਲ ਸਿੰਘ ਲਖਨਊ ਅਤੇ ਭਾਈ ਪ੍ਰਤਾਪ ਸਿੰਘ ਯੂ.ਕੇ. ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੀ ਅਜੋਕੇ ਸਮਾਜਿਕ ਪ੍ਰਸੰਗ ’ਚ ਸੰਖੇਪ ਵਿਆਖਿਆ ਕੀਤੀ।

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਦੀ ਪ੍ਰਿੰਸੀਪਲ ਬੀਬੀ ਮਨਜੀਤ ਕੌਰ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਚੰਗੇ ਪਾਸੇ ਤੋਰਨ ’ਚ ਮਾਪਿਆਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਇਸ ਮੌਕੇ ਨੌਜਵਾਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਸੰਦਰਭ ’ਚ ਅਜੋਕੇ ਸਮੇਂ ਮਨੁੱਖਤਾ ਨੂੰ ਦਰਪੇਸ਼ ਸਮੱਸਿਆਵਾਂ, ਜਿਵੇਂ ਹਵਾ, ਪਾਣੀ ਦੀ ਸੰਭਾਲ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਇਕ ਸੰਕਲਪ ਵੀ ਦ੍ਰਿੜ੍ਹ ਕਰਵਾਇਆ।

ਇਸ ਮੌਕੇ ਪੰਜਾਬ ਦੇ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਨੌਜਵਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨੂੰ ਪੇਸ਼ ਕਰਦੀਆਂ ਹੱਥਾਂ ’ਚ ਫੜੀਆਂ ਤਖ਼ਤੀਆਂ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਅਤੇ ਸਾਬਕਾ ਫ਼ੈਡਰੇਸ਼ਨ ਆਗੂ ਭਾਈ ਮਨਜੀਤ ਸਿੰਘ, ਜਥੇਦਾਰ ਅਮਰੀਕ ਸਿੰਘ ਕੋਟ ਸ਼ਮੀਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਕੁਲਵੰਤ ਸਿੰਘ ਮੰਨਣ, ਗੁਰਪ੍ਰੀਤ ਕੌਰ ਰੂਹੀ, ਇੰਜੀ. ਸਵਰਨ ਸਿੰਘ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਮੁੱਖ ਪ੍ਰਚਾਰਕ ਸ. ਜਗਦੇਵ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਪ੍ਰਚਾਰਕ ਸ. ਹਰਜੀਤ ਸਿੰਘ ਸੁਲਤਾਨਪੁਰ ਲੋਧੀ ਅਤੇ ਸ. ਮੇਜਰ ਸਿੰਘ ਵੀ ਹਾਜ਼ਰ ਸਨ।

ਦੇਸ਼-ਵਿਦੇਸ਼ ਤੋਂ ਸੰਗਤਾਂ ਦੀ ਆਮਦ ਜਾਰੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਸਮਾਗਮਾਂ ਤਹਿਤ ਅੱਜ ਵੀ ਲੱਖਾਂ ਦੀ ਗਿਣਤੀ ’ਚ ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ-ਰੇਖਾ ਤਹਿਤ ਅੱਜ ਦੇ ਸਮਾਗਮਾਂ ਦੀ ਆਰੰਭਤਾ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਵਲੋਂ ਆਸਾ ਦੀ ਵਾਰ ਦੇ ਕੀਰਤਨ ਨਾਲ ਹੋਈ।

ਉਪਰੰਤ ਦਿਨ ਦੇ ਦੀਵਾਨ ’ਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ, ਨਾਂਦੇੜ ਦੇ ਹਜ਼ੂਰੀ ਰਾਗੀ ਭਾਈ ਵੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਹਜ਼ੂਰੀ ਰਾਗੀ ਭਾਈ ਸੁਖਚੈਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦਾ ਮਨੋਹਰ ਤੇ ਰਸਭਿੰਨਾ ਕੀਰਤਨ ਕੀਤਾ।

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਨੇ ਗੁਰਸ਼ਬਦ ਵੀਚਾਰ ਰਾਹੀਂ ਸੰਗਤਾਂ ਨਾਲ ਸਾਂਝ ਪਾਈ।

ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੀ ਜਾ ਰਹੀ ਸੁੰਦਰ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਹੀ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਦੱਸਿਆ ਕਿ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਹੋਰ ਸੇਵਾਵਾਂ ਪ੍ਰਤੀ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ’ਚ ਫੁੱਲਾਂ ਦੀ ਸਜਾਵਟ ਵੇਖਣਯੋਗ ਹੋਵੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...