Tuesday, April 23, 2024

ਵਾਹਿਗੁਰੂ

spot_img
spot_img

ਸਿੱਖ ਬੱਚਿਆਂ ਤੇ ਨੌਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਿੱਖ ਬੀਬੀਆਂ ਦੀ ਅਹਿਮ ਜ਼ੁੰਮੇਵਾਰੀ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ, 2021 –
ਸਿੱਖ ਇਤਿਹਾਸ ਦੇ ਚਾਲ੍ਹੀ ਮੁਕਤਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਾਘੀ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਥੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰੂ ਘਰਾਂ ਅੰਦਰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ ਜਿਥੇ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਜੋੜਿਆ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਮਾਤਾ ਭਾਗ ਕੌਰ ਜੀ ਗੁਰਮਤਿ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਆਪਣੇ ਸੰਬੋਧਨ ਵਿਚ ਖਿਦਰਾਣੇ ਦੀ ਢਾਬ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਗੁਰੂ ਦੇ ਪਿਆਰੇ ਸਿੰਘਾਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦੀ ਗਾਥਾ ਨੂੰ ਬਿਆਨ ਕੀਤਾ। ਉਨ੍ਹਾਂ ਆਖਿਆ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਟੁੱਟੀ ਗੰਢੀ ਦੀ ਉਹ ਮਿਸਾਲ ਹੈ, ਜਿਸ ਨੇ ਭੁੱਲ ਦੇ ਅਹਿਸਾਸ ਨੂੰ ਸ਼ਹਾਦਤਾਂ ਨਾਲ ਸਿਜਿਆਂ। ਇਨ੍ਹਾਂ ਕੁਰਬਾਨੀਆਂ ਦੀ ਗਾਥਾ ਹਰ ਸਿੱਖ ਨੂੰ ਗੁਰੂ ਸਾਹਿਬ ਅੱਗੇ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੰਦੀ ਹੈ।

ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਸਰੋਕਾਰਾਂ ਨੂੰ ਦ੍ਰਿੜ੍ਹ ਕਰਨ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਮਾਤਾ ਭਾਗ ਕੌਰ ਦੀ ਪ੍ਰੇਰਣਾ ਅਤੇ ਸੂਰਮਤਾਈ ਦੀ ਉੱਘੜਵੀਂ ਮਿਸਾਲ ਵੀ ਹੈ, ਜੋ ਸਿੱਖ ਬੀਬੀਆਂ ਲਈ ਆਪਣੇ ਧਰਮ ਪ੍ਰਤੀ ਜ਼ੁੰਮੇਵਾਰੀ ਨਿਭਾਉਣ ਦਾ ਮਾਰਗ ਦਿਖਾਉਂਦੀ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਰਹਿਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਗੁਰਿੰਦਰ ਕੌਰ, ਡਾਇਰੈਕਟਰ ਸਿੱਖਿਆ ਡਾ. ਤੇਜਿੰਦਰ ਕੌਰ ਧਾਲੀਵਾਲ, ਮੈਨੇਜਰ ਸ. ਸੁਮੇਰ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...