Monday, July 1, 2024
spot_img
spot_img
spot_img

ਸਿੱਖ ਬੱਚਿਆਂ ਨੂੰ ਕਕਾਰ ਪਹਿਨਣ ਕਰਕੇ ਪ੍ਰੀਖਿਆ ਵਿਚ ਨਾ ਬੈਠਣ ਦੇਣ ਦਾ ਮਾਮਲਾ: SGPC ਐਡਵੋਕੇਟ ਧਾਮੀ ਦੇ ਆਦੇਸ਼ਾਂ ਤੇ ਵਫਦ ਸ੍ਰੀ ਗੰਗਾਨਗਰ ਦੇ DC ਨੂੰ ਮਿਲਿਆ

ਯੈੱਸ ਪੰਜਾਬ
ਅੰਮ੍ਰਿਤਸਰ, 28 ਜੂਨ, 2024

ਬੀਤੇ ਦਿਨੀ ਜੋਧਪੁਰ ਵਿਖੇ ਹੋਏ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪੇਪਰ ਵਿੱਚ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਅਤੇ ਹੋਰ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਰਾਜਸਥਾਨ ਅੰਦਰ ਧਰਮ ਪ੍ਰਚਾਰ ਲਹਿਰ ਲਈ ਸਰਗਰਮ ਆਗੂ ਸ. ਤੇਜਿੰਦਰ ਪਾਲ ਸਿੰਘ ਟਿੰਮਾ ਦੀ ਅਗਵਾਈ ਹੇਠ ਰਾਜਸਥਾਨ ਦੀਆਂ ਸਿੱਖ ਜੱਥੇਬੰਦੀਆਂ ਨੇ ਸ੍ਰੀ ਗੰਗਾਨਗਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਰੋਸ ਪ੍ਰਗਟ ਕੀਤਾ।

ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਮੁਗਲ ਸ਼ਾਸਕ ਔਰੰਗਜ਼ੇਬ ਨੇ ਹਿੰਦੂਆਂ ਦੇ ਜਨੇਊ ਜਬਰੀ ਉਤਾਰਨ ਦੇ ਹੁਕਮ ਜਾਰੀ ਕੀਤੇ ਸਨ ਤਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂਆਂ ਦੀ ਧਾਰਮਿਕ ਅਜ਼ਾਦੀ ਲਈ ਚਾਂਦਨੀ ਚੌਕ ਦਿੱਲੀ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ, ਜਿਸ ਨੂੰ ਸਰਕਾਰ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ।

ਸਿੱਖ ਆਗੂਆਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੀਖਿਆ ਵਿਚ ਬੈਠਣਾ ਹਰ ਬੱਚੇ ਦਾ ਮੌਲਿਕ ਅਧਿਕਾਰ ਹੈ ਅਤੇ ਸਿੱਖ ਬੱਚਿਆਂ ਨੂੰ ਕਕਾਰ ਪਹਿਨਣ ਕਰਕੇ ਪ੍ਰੀਖਿਆ ਸਥਾਨ `ਤੇ ਬੈਠਣ ਤੋਂ ਰੋਕ ਕੇ ਰਾਜਸਥਾਨ ਦੀ ਭਾਜਪਾ ਸਰਕਾਰ ਸਿੱਖਾਂ ਦੀ ਧਾਰਮਿਕ ਆਜ਼ਾਦੀ ਨੂੰ ਕੁਚਲਣ ਦੀ ਕੋਝੀ ਕੋਸ਼ਿਸ਼ ਕਰ ਰਹੀ ਹੈ।

ਸਰਕਾਰ ਨੂੰ ਸਵਿਧਾਨ ਅੰਦਰ ਸਿੱਖਾਂ ਨੂੰ ਮਿਲੇ ਅਧਿਕਾਰਾਂ ਦਾ ਜਰੂਰ ਖਿਆਲ ਰੱਖਣਾ ਚਾਹੀਦਾ ਹੈ। ਸਿੱਖ ਜਥੇਬੰਦੀਆਂ ਨੇ ਇਸ ਦੇ ਰੋਸ ਵਜੋਂ ਪ੍ਰਦਰਸ਼ਨ ਵੀ ਕੀਤਾ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਨੇ ਵੀ ਆਪਣਾ ਕੰਮਕਾਜ ਠੱਪ ਕਰਕੇ ਸ੍ਰੀ ਗੰਗਾਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਰੋਸ ਪ੍ਰਗਟ ਕੀਤਾ।

ਇਸ ਮੌਕੇ ਸ. ਤੇਜਿੰਦਰ ਪਾਲ ਸਿੰਘ ਟਿੰਮਾ ਤੋਂ ਇਲਾਵਾ ਸ੍ਰੀ ਬਿਜੈ ਚਾਵਲਾ ਪ੍ਰਧਾਨ ਬਾਰ ਐਸੋਸੀਏਸ਼ਨ, ਐਡਵੋਕੇਟ ਸ. ਲਖਬੀਰ ਸਿੰਘ ਮਾਨ, ਸ. ਹਿੰਮਤ ਸਿੰਘ ਜੁਨੇਜਾ, ਸ੍ਰੀ ਉਮਾ ਸ਼ੰਕਰ ਵਰਮਾ, ਸ. ਬਲਕਰਨ ਸਿੰਘ ਬਰਾੜ, ਸ. ਪਵਨਪ੍ਰੀਤ ਸਿੰਘ ਭਾਟੀਆ, ਸ. ਅਰਵਿੰਦਰ ਸਿੰਘ ਗਿੱਲ, ਸ੍ਰੀ ਅਮਨ ਪ੍ਰਕਾਸ਼, ਸ. ਅਜੀਤ ਸਿੰਘ ਟੱਕਰ, ਸ. ਗੁਰਮੀਤ ਸਿੰਘ ਟੱਕਰ, ਸ. ਅਰਵਿੰਦਰਪਾਲ ਸਿੰਘ, ਸ. ਗੁਰਵਿੰਦਰ ਸਿੰਘ ਧਾਲੀਵਾਲ, ਬਾਰ ਐਸੋਸੀਏਸ਼ਨ ਤੋਂ ਸ. ਸਤਵਿੰਦਰ ਸਿੰਘ ਚਾਹਲ, ਸ. ਗੁਰਸ਼ਰਨ ਸਿੰਘ, ਸ. ਇਕਬਾਲ ਸਿੰਘ, ਸ. ਹਰਨਾਮ ਸਿੰਘ, ਸ. ਗੁਰਦਿੱਤ ਸਿੰਘ, ਸ. ਰਾਕੇਸ਼ ਸਿੰਘ ਟਿਕੈਤ ਹਾਜ਼ਰ ਸਨ।

- Advertisment -

ਅਹਿਮ ਖ਼ਬਰਾਂ