Friday, April 26, 2024

ਵਾਹਿਗੁਰੂ

spot_img
spot_img

ਸਿੱਖ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖ਼ਿਆਵਾਂ ਲਈ ਟਰੇਨਿੰਗ ਦੇਣ ਵਾਸਤੇ ਦੇਸ਼ ਦੀ ਪਹਿਲੀ ਅਕੈਡਮੀ ਸਥਾਪਿਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਅਕਤੂਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈ.ਏ.ਐਸ ਸਮੇਤ ਹੋਰ ਸਿਵਿਲ ਸੇਵਾਵਾਂ ’ਚ ਸਿੱਖ ਬੱਚਿਆਂ ਦੀ ਚੌਣ ਨੂੰ ਸੁਨਿਸ਼ਚਿਤ ਕਰਨ ਲਈ ਰਾਜਧਾਨੀ ਦਿੱਲੀ ਵਿਖੇ ਵਿਸ਼ਿਸ਼ਟ ਸਿੱਖ ਬੱਚਿਆਂ ਦੀ ਟ੍ਰੇਨਿੰਗ ਲਈ ਗੁਰੂ ਤੇਗ ਬਹਾਦਰ ਅਕਾਦਮੀ ਸਥਾਪਿਤ ਕੀਤੀ ਹੈ।

ਦੇਸ਼ ਵਿਚ ਸਿੱਖ ਬੱਚਿਆਂ ਦੀ ਪ੍ਰਸ਼ਾਸਨ ਵਿਚ ਹਿੱਸੇਦਾਰੀ ਵਧਾਉਣ ਦੇ ਮੰਤਵ ਨਾਲ ਖੋਲ੍ਹੀ ਗਈ ਇਸ ਪਹਿਲੀ ਅਕਾਦਮੀ ’ਚ ਵਿਸ਼ਿਸ਼ਟ ਸਿੱਖ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਲਈ ਟ੍ਰੇਨਿੰਗ ਪ੍ਰਦਾਨ ਕੀਤੀ ਜਾਵੇਗੀ ਤਾਂ ਕਿ ਸਿਵਲ ਸੇਵਾਵਾਂ ’ਚ ਸਿੱਖਾਂ ਦੀ ਭਾਗੀਦਾਰੀ ਵਧਾਈ ਜਾ ਸਕੇ। ਇਹ ਅਕਾਦਮੀ ਵਿਸ਼ਵ ਪੰਜਾਬੀ ਸਗੰਠਨ ਦੇ ਪ੍ਰਧਾਨ ਅਤੇ ਦਾਨਵੀਰ ਵਿਕਰਮ ਸਿੰਘ ਸਾਹਨੀ ਦੀ ਅਗੁਵਾਈ ’ਚ ਸਥਾਪਿਤ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅਕਾਦਮੀ ਰਾਜਧਾਨੀ ਦਿੱਲੀ ਵਿਖੇ ਸਿੱਖ ਬੱਚਿਆਂ ਨੂੰ ਨਾਮਵਰ ਪ੍ਰਾਈਵੇਟ ਕੋਚਿੰਗ ਸੰਸਥਾਨਾਂ ’ਚ ਸਪਾਂਸਰ ਕਰੇਗੀ ਅਤੇ ਸਪਾਂਸਰ ਬੱਚਿਆਂ ਦੀ ਕੋਚਿੰਗ ਫ਼ੀਹ ਦਾ 85 ਫ਼ੀਸਦ ਅੰਸ਼ਦਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗਰੀਬ ਪਰਿਵਾਰਾਂ ਦੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ 100 ਫ਼ੀਸਦ ਤੱਕ ਦੀ ਫ਼ੀਸ ਵੀ ਸਪਾਂਸਰ ਕੀਤੀ ਜਾਵੇਗੀ ਤਾਂ ਜੋ ਉਹ ਦੇਸ਼ ਦੇ ਸੰਪੰਨ ਅਮੀਰ ਪਰਿਵਾਰ ਦੇ ਬੱਚਿਆਂ ਦੀ ਬਰਾਬਰੀ ਕਰ ਸਕਣ।

ਸ. ਸਿਰਸਾ ਨੇ ਦੱਸਿਆ ਕਿ ਸਿਵਲ ਸੇਵਾਵਾਂ ਦੀ ਆਰੰਭਕ ਪ੍ਰੀਖਿਆ ਪਾਸ ਕਰ ਚੁਕੇ ਸਾਰੇ ਸਿੱਖ ਧਰਮ ਦੇ ਵਿਦਿਆਰਥੀ ਇਸ ਯੋਜਨਾ ਦੇ ਲਾਭ ਦੇ ਪਾਤਰ ਹਨ ਅਤੇ ਦੇਸ਼ ਦੇ ਕਿਸੇ ਵੀ ਹਿੱਸੇ ’ਚ ਵੱਸਣ ਵਾਲੇ ਸਿੱਖ ਧਰਮ ਦੇ ਵਿਦਿਆਰਥੀ ਇਸ ਯੋਜਨਾ ’ਚ ਖੁਦ ਨੂੰ ਰਜਿਸਟਰਡ ਕਰਵਾ ਸਕਦੇ ਹਨ। ਸ. ਸਿਰਸਾ ਨੇ ਦੱਸਿਆ ਕਿ ਸਾਰੇ ਸਪਾਂਸਰ ਕੀਤੇ ਗਏ ਵਿਦਿਆਰਥੀਆਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ’ਚ ਮੁਫ਼ਤ ਰਹਿਣ-ਸਹਿਣ, ਟ੍ਰਾਂਸਪੋਰਟ ਆਦਿ ਦੀ ਵੀ ਵਿਵਸਥਾ ਕਰਗੀ ਤਾਂ ਕਿ ਉਥੋਂ ਆਉਣ ਵਾਲੇ ਵਿਦਿਆਥੀਆਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ।

ਸ. ਸਿਰਸਾ ਨੇ ਕਿਹਾ ਕਿ ਇਸ ਯੋਜਨਾ ’ਚ ਸਮਰਪਿਤ ਪ੍ਰਤਿਭਾਵਾਨ ਬੱਚਿਆਂ ਦੀ ਚੌਣ ਲਈ ਪੰਜ ਸਿੱਖ ਰਿਟਾਇਰਡ ਆਈ.ਏ.ਐਸ/ਆਈ.ਪੀ.ਐਸ ਅਧਿਕਾਰੀਆਂ ਦੀ ਕਮੇਟੀ ਗਠਿਤ ਕੀਤੀ ਗਈ ਹੈ ਜੋ ਬੱਚਿਆਂ ਦੇ ਰੁਝਾਨ/ਉਪਯੋਗਿਤਾ/ਸਮਰਪਣ ਪ੍ਰਤਿਬਧਤਾ ਦੇ ਮਾਪਦੰਡਾਂ ਦੇ ਅਨੁਰੂਪ ਸਿੱਖ ਬੱਚਿਆਂ ਦੀ ਚੌਣ ਕਰੇਗੀ ਜਿਨ੍ਹਾਂ ਨੂੰ ਕਮੇਟੀ ਵੱਲੋਂ ਟ੍ਰੇਨਿੰਗ ਲਈ ਸਪਾਂਸਰ ਕੀਤਾ ਜਾਵੇਗਾ। ਸ. ਸਿਰਸਾ ਨੇ ਕਿਹਾ ਕਿ ਚੁਣੇ ਹੋਏ ਸਿੱਖ ਬੱਚਿਆਂ ਦੇ ਪਹਿਲੇ ਬੈਂਚ ਦੀ ਕੋਚਿੰਗ ਦਸੰਬਰ ’ਚ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਯੋਜਨਾ ਭਵਿੱਖ ਵਿਚ ਸਿੱਖ ਧਰਮ ਦੀ ਪੀੜ੍ਹੀ ਨੂੰ ਪ੍ਰਸਿੱਧ ਸਿਵਲ ਸੇਵਾਵਾਂ ਰਾਹੀਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲੇ ਨੂੰ ਧਿਆਨ ’ਚ ਰੱਖਦੇ ਹੋਏ ਸ਼ੁਰੂ ਕੀਤੀ ਗਈ ਹੈ ਤਾਂ ਕਿ ਸਿੱਖ ਸਮੁਦਾਇ ਦੇਸ਼ ਦੀ ਭਾਗੀਦਾਰੀ ’ਚ ਆਪਣਾ ਮਹੱਤਵਪੂਰਣ ਰੋਲ ਅਦਾ ਕਰ ਸਕੇ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...