Friday, April 19, 2024

ਵਾਹਿਗੁਰੂ

spot_img
spot_img

ਸਿੱਖ ਸੰਗਤਾਂ ਦੀ ਹਾਜ਼ਰੀ ’ਚ 45 ਦਿਨਾਂ ’ਚ ਇਨਸਾਫ਼ ਦਾ ਵਾਅਦਾ ਕਰਨ ਵਾਲੇ ਕੁਲਤਾਰ ਸੰਧਵਾਂ ਹੁਣ ਅਸਤੀਫ਼ਾ ਦੇਣ ਦੀ ਹਿੰਮਤ ਕਰਨ: ਪ੍ਰਤਾਪ ਸਿੰਘ ਬਾਜਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2022:
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਜਾ ਤਾਂ ਆਪਣੇ ਵਚਨਾਂ ‘ਤੇ ਰਹਿਣ ਤੇ ਜਾਂ ਲੋਕਾਂ ਦੇ ਗ਼ੁੱਸੇ ਦਾ ਸਾਹਮਣਾ ਕਰਨ । ਬਾਜਵਾ ਨੇ ਕਿਹਾ ਕਿ ਸੰਧਵਾਂ ਖ਼ੁਦ ਅੰਮ੍ਰਿਤਧਾਰੀ ਸਿੱਖ ਹਨ ਅਤੇ ਉਨ੍ਹਾਂ ਨੂੰ ਆਪਣੀ ਗੱਲ ਰੱਖਣੀ ਚਾਹੀਦੀ ਹੈ । ਵਿਰੋਧੀ ਧਿਰ ਦੇ ਆਗੂ ਨੇ ਕਿਹਾ “14 ਅਕਤੂਬਰ ਨੂੰ ਕਥਿਤ ਪੁਲਿਸ ਗੋਲੀ ਬਾਰੀ ਦੀ ਘਟਨਾ ਦੀ ਸੱਤਵੀਂ ਬਰਸੀ ਜਿਸ ਵਿੱਚ ਦੋ ਸਿੱਖ ਕਥਿਤ ਤੌਰ ‘ਤੇ ਮਾਰੇ ਗਏ ਸਨ, ਸੰਧਵਾਂ ਨੇ ਇਨਸਾਫ਼ ਦਿਵਾਉਣ ਲਈ 45 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਹੁਣ ਇਹ ਸਮਾਂ ਸੀਮਾ ਖ਼ਤਮ ਹੋਏ ਨੂੰ ਦੋ ਦਿਨ ਹੋ ਗਏ ਹਨ, ਅਤੇ ਸੰਧਵਾਂ ਨੇ ਅਜੇ ਤੱਕ ਕੁੱਝ ਨਹੀਂ ਦੱਸਿਆ ਕਿ ਉਹ ਕਿਹੜਾ ਰਸਤਾ ਲੈਣ ਜਾ ਰਹੇ ਹਨ ।”

ਜ਼ਿਕਰਯੋਗ ਹੈ ਕਿ ਸਪੀਕਰ ਨੇ 30 ਨਵੰਬਰ ਤੱਕ ਇਨਸਾਫ਼ ਦਿਵਾਉਣ ਦਾ ਐਲਾਨ ਕੀਤਾ ਸੀ, ਜਿਸ ‘ਚ ਅਸਫ਼ਲ ਰਹਿਣ ‘ਤੇ ਉਨ੍ਹਾਂ ਅਸਤੀਫ਼ਾ ਦੇਣ ਅਤੇ ਪ੍ਰਦਰਸ਼ਨਕਾਰੀਆਂ ‘ਚ ਸ਼ਾਮਲ ਹੋਣ ਦਾ ਵਾਅਦਾ ਕੀਤਾ ਸੀ।

ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਾਜਵਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਅਤੇ ਨਸ਼ਾ ਮਾਫ਼ੀਆ ਦੀ ਕਮਰ ਤੋੜਨ ਦਾ ਐਲਾਨ ਕੀਤਾ ਹੈ। ਉਹ ਅਜਿਹਾ ਕਰਨ ਵਿੱਚ ਅਸਫ਼ਲ ਰਿਹਾ ਅਤੇ ਹੁਣ ਉਸ ਨੂੰ ਪੰਜਾਬ ਦੇ ਲੋਕਾਂ ਨੇ ਛੱਡ ਦਿੱਤਾ ਹੈ।

ਬਾਜਵਾ ਨੇ ਕਿਹਾ “ਇੱਕ ਅੰਮ੍ਰਿਤਧਾਰੀ ਸਿੱਖ ਹੋਣ ਦੇ ਨਾਤੇ ਅਤੇ ਸਿੱਖ ਸੰਗਤ ਦੀ ਹਾਜ਼ਰੀ ਵਿੱਚ, ਸੰਧਵਾਂ ਨੇ ਕਥਿਤ ਪੁਲਿਸ ਗੋਲੀ ਬਾਰੀ ਦੀ ਘਟਨਾ ‘ਤੇ ਇਨਸਾਫ਼ ਦਿਵਾਉਣ ਲਈ ਇੱਕ ਮਹੀਨੇ ਤੋਂ ਡੇਢ ਮਹੀਨੇ ਤੱਕ ਦਾ ਸਮਾਂ ਮੰਗਿਆ ਸੀ, ਕਿਉਂਕਿ ਇਹ ਸਮਾਂ ਸੀਮਾ ਖ਼ਤਮ ਹੋ ਗਈ ਹੈ, ਹੁਣ ਇਹ ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰਨਾ ਹੈ ਕਿ ਅੱਗੇ ਕੀ ਕਰਨਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਿਧਾਇਕ ਅਤੇ ਸਾਬਕਾ ਆਈ. ਪੀ. ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਹੀ ਆਪਣੀ ਸਰਕਾਰ ਦੀ ਆਲੋਚਨਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਬੇਅਦਬੀ ਅਤੇ ਪੁਲਿਸ ਗੋਲੀ ਬਾਰੀ ਦੀਆਂ ਘਟਨਾਵਾਂ ‘ਤੇ ਬਹਿਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਵੀ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...