ਯੈੱਸ ਪੰਜਾਬ
ਚੰਡੀਗੜ੍ਹ, 26 ਜੁਲਾਈ, 2021:
ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਕਾਂਗਰਸ ਭਵਨ ਵਿਖ਼ੇ ਬਤੌਰ ਪ੍ਰਧਾਨ ਆਪਣੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਸਰਕਾਰ ਦੇ ਰਹਿੰਦੇ ਸਮੇਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਅਤੇ 2022 ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਤਿਆਰੀ ਬਾਰੇ ਰਣਨੀਤੀ ਬਣਾਈ ਜਾ ਸਕਦੀ ਹੈ।
ਸੋਮਵਾਰ ਨੂੰ ਹੋਣ ਵਾਲੀ ਇਸ ਮੀਟਿੰਗ ਵਿੱਚ ਸ: ਸਿੱਧੂ ਦੇ ਨਾਲ ਹੀ ਐਲਾਨੇ ਗਏ ਚਾਰ ਵਰਕਿੰਗ ਪ੍ਰਧਾਨ – ਸ: ਕੁਲਜੀਤ ਸਿੰਘ ਨਾਗਰਾ, ਸ: ਸੰਗਤ ਸਿੰਘ ਗਿਲਜੀਆਂ, ਸ: ਸੁਖ਼ਵਿੰਦਰ ਸਿੰਘ ਡੈਨੀ ਅਤੇ ਸ੍ਰੀ ਪਵਨ ਗੋਇਲ – ਤੋਂ ਇਲਾਵਾ ਪਾਰਟੀ ਦੇ ਹੋਰਨਾਂ ਵਿੰਗਾਂ ਦੇ ਪ੍ਰਧਾਨ ਅਤੇ ਕੁਝ ਹੋਰ ਪ੍ਰਮੁੱਖ ਆਗੂ ਸ਼ਾਮਲ ਹੋ ਸਕਦੇ ਹਨ।
ਇਸ ਤੋਂ ਇਲਾਵਾ ਸ: ਸਿੱਧੂ ਵੱਲੋਂ ਪੰਜਾਬ ਭਵਨ ਦੇ ਕੰਮ ਕਾਜ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਭਵਨ ਦੇ ਪ੍ਰਬੰਧਕੀ ਸਟਾਫ਼ ਨਾਲ ਵੀ ਇਕ ਮੀਟਿੰਗ ਕੀਤੇ ਜਾਣ ਦੀ ਸੰਭਾਵਨਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ