Thursday, April 18, 2024

ਵਾਹਿਗੁਰੂ

spot_img
spot_img

ਸਿੱਧੂ ਤੇ ਮਜੀਠੀਆ ਨੂੰ ਨਹੀਂ ਆਮ ਔਰਤ ਜੀਵਨਜੋਤ ਕੌਰ ਨੂੰ ਚੁਣੇਗੀ ਅੰਮ੍ਰਿਤਸਰ ਪੂਰਬੀ ਦੀ ਜਨਤਾ: ਰਾਘਵ ਚੱਢਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 28 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਅੰਮ੍ਰਿਤਸਰ ਪੂਰਬ ਹਲਕੇ ਤੋਂ ਚੋਣ ਲੜ ਰਹੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਹਮਲਾ ਬੋਲਿਆ ਹੈ। ਚੱਢਾ ਨੇ ਕਿਹਾ ਕਿ ਬਿਕਰਮ ਮਜੀਠੀਆ, ਜਿਸ ‘ਤੇ ਨਸ਼ੇ ਦਾ ਕਾਰੋਬਾਰ ਕਰਨ ਦਾ ਦੋਸ਼ ਹੈ, ਉਹ ਲੋਕਾਂ ਦੀ ਕੀ ਸੇਵਾ ਕਰੇਗਾ।

ਦੂਜੇ ਪਾਸੇ ਨਵਜੋਤ ਸਿੱਧੂ ਪਿਛਲੇ 15 ਸਾਲਾਂ ਤੋਂ ਕਦੇ ਸਾਂਸਦ ਅਤੇ ਕਦੇ ਵਿਧਾਇਕ ਵਜੋਂ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਆ ਰਹੇ ਹਨ, ਪਰ ਪਿਛਲੇ 15 ਸਾਲਾਂ ਵਿੱਚ ਉਨ੍ਹਾਂ ਨੇ ਅੰਮ੍ਰਿਤਸਰ ਵਾਸੀਆਂ ਦਾ ਫ਼ੋਨ ਵੀ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋਕਾਂ ਨੂੰ ਲੋੜ ਪਈ ਤਾਂ ਨਾ ਤਾਂ ਨਵਜੋਤ ਸਿੰਘ ਸਿੱਧੂ ਅਤੇ ਨਾ ਹੀ ਬਿਕਰਮ ਸਿੰਘ ਮਜੀਠੀਆ ਅੱਗੇ ਆਏ। ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਹੀ ਹਮੇਸ਼ਾ ਲੋਕਾਂ ਦੇ ਕੰਮ ਆਈ, ਕਿਉਂਕਿ ਜੀਵਨਜੋਤ ਕੌਰ ਆਮ ਪਰਿਵਾਰ ਵਿੱਚੋਂ ਹਨ। ਇਸ ਲਈ ਉਹ ਆਮ ਆਦਮੀ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦੀ ਹੈ।

ਸ਼ੁੱਕਰਵਾਰ ਨੂੰ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਅਤੇ ਸਿਆਸਤਦਾਨਾਂ ਦੇ ਚੱਕਰਾਂ ‘ਚ ਨਾ ਪੈਣਾ। ਸਿਰਫ ਅਜਿਹੇ ਵਿਅਕਤੀ ਅਤੇ ਸ਼ਖਸੀਅਤ ਨੂੰ ਇਸ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਭੇਜਣ, ਜੋ ਆਉਣ ਵਾਲੇ 5 ਸਾਲਾਂ ਲਈ ਤੁਹਾਡਾ ਫ਼ੋਨ ਚੁੱਕੇ ਅਤੇ ਲੋੜ ਪੈਣ ‘ਤੇ ਤੁਹਾਡੇ ਸਾਹਮਣੇ ਹਾਜ਼ਰ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇੱਕ ਆਮ ਘਰ ਦੀ ਧੀ ਅਤੇ ਅੰਮ੍ਰਿਤਸਰ ਦੀ ਨੂੰਹ ਨੂੰ ਅੰਮ੍ਰਿਤਸਰ ਪੂਰਬੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ।

ਰਾਘਵ ਚੱਢਾ ਨੇ ਕਿਹਾ ਕਿ ਸਾਰੇ ਸਰਵੇਖਣ ਦਸ ਰਹੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ ਹੈ, ਇਸ ਲਈ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਨੂੰ ਖ਼ਰਾਬ ਨਾ ਕਰਨ।

ਤੁਹਾਡੀ ਇੱਕ ਵੋਟ ਤੁਹਾਡੇ ਬੱਚਿਆਂ ਦੇ ਭਵਿੱਖ ਦੇ ਨਾਲ-ਨਾਲ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹੀ ਪਾਰਟੀ, ਜੋ ਇਸ ਦੌੜ ਵਿੱਚ ਨਹੀਂ ਹੈ ਅਤੇ ਜੋ ਦੂਰ-ਦੂਰ ਤੱਕ ਨਜ਼ਰ ਨਹੀਂ ਆ ਰਹੀ, ਉਸ ਪਾਰਟੀ ਦੇ ਉਮੀਦਵਾਰ ਨੂੰ ਵੋਟ ਪਾ ਕੇ ਆਪਣੀ ਵੋਟ ਬਰਬਾਦ ਨਾ ਕਰਨਾ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

ਇਸਦੇ ਨਾਲ ਹੀ ਜੀਵਨਜੋਤ ਕੌਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਸਿੱਧੂ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸਿੱਧੂ ਨੇ ਆਪਣੀ ਮਾਂ ਨਾਲ ਵੀ ਮਾੜਾ ਸਲੂਕ ਕੀਤਾ ਹੈ। ਜਿਹੜਾ ਵਿਅਕਤੀ ਆਪਣੀ ਮਾਂ ਦਾ ਖ਼ਿਆਲ ਨਹੀਂ ਰੱਖ ਸਕਦਾ ਉਹ ਜਨਤਾ ਦੀ ਕੀ ਖਿਆਲ ਰੱਖੇਗਾ?

ਉਨ੍ਹਾਂ ਕਿਹਾ ਕਿ ਹੁਣ ਫੈਸਲਾ ਪੰਜਾਬ ਦੇ ਲੋਕਾਂ ਨੇ ਕਰਨਾ ਹੈ। ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਹੁਲ ਗਾਂਧੀ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਦੋ ਹੀ ਚਿਹਰੇ ਹਨ। ਇੱਕ ਅਜਿਹਾ ਵਿਅਕਤੀ ਹੈ ਜਿਸ ਦੇ ਭਤੀਜੇ ਨੇ ਮੁੱਖ ਮੰਤਰੀ ਵਜੋਂ ਆਪਣੇ 111 ਦਿਨਾਂ ਦੌਰਾਨ 11 ਕਰੋੜ ਰੁਪਏ ਨਕਦ, 54 ਕਰੋੜ ਬੈਂਕ ਐਂਟਰੀਆਂ, 21 ਲੱਖ ਰੁਪਏ ਦਾ ਸੋਨਾ ਅਤੇ ਕਰੋੜਾਂ ਦੀ ਜਾਇਦਾਦ ਬਣਾਈ, ਜਿਸ ‘ਤੇ ਰੇਤ ਚੋਰੀ ਦੇ ਦੋਸ਼ ਲੱਗੇ ਹਨ। ਦੂਜੇ ਪਾਸੇ ਉਹ ਸ਼ਖਸ ਹੈ ਜੋ ਕਦੇ ਹਲਕੇ ਵਿੱਚ ਨਹੀਂ ਆਇਆ।

ਕੈਪਟਨ ਅਤੇ ਉਸ ਦਾ (ਸਿੱਧੂ) ਪਰਿਵਾਰ ਵੀ ਕਹਿ ਰਿਹਾ ਹੈ ਕਿ ਉਹ (ਸਿੱਧੂ) ਮਾਨਸਿਕ ਤੌਰ ‘ਤੇ ਤੰਦਰੁਸਤ ਨਹੀਂ ਹਨ, ਕੀ ਅਸੀਂ ਅਜਿਹੇ ਸ਼ਖਸ ਨੂੰ ਪੰਜਾਬ ਦੀ ਵਾਗਡੋਰ ਸੰਭਾਲਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਂਗਰਸ ਦੇ ਸਾਹਮਣੇ ‘ਇਕ ਪਾਸੇ ਖੂਹ ਤੇ ਦੂਜੇ ਪਾਸੇ ਖਾਈ’ ਵਾਲੀ ਗੱਲ ਹੈ। ਹੁਣ ਦੇਖਣਾ ਹੋਵੇਗਾ ਕਿ ਕੀ ਕਾਂਗਰਸ ਮਾਨਸਿਕ ਤੌਰ ‘ਤੇ ਅਸਥਿਰ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਂਦੀ ਹੈ ਜਾਂ ਇੱਕ ‘ਰੇਤਾ ਚੋਰ’ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਂਦੀ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਭਾਜਪਾ ਅਤੇ ਕੈਪਟਨ ਸਾਹਬ ਦੇ ਗਠਜੋੜ ਦਾ ਪੰਜਾਬ ਵਿੱਚ ਕੋਈ ਸਿਆਸੀ ਵਜੂਦ ਨਹੀਂ ਹੈ, ਉਹਨਾਂ ਦੀ ਪਾਰਟੀ ਦਾ ਦੂਰ-ਦੂਰ ਤੱਕ ਕੋਈ ਨਾਮੋ ਨਿਸ਼ਾਨ ਨਹੀਂ ਹੈ, ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਸਿੱਧੀ ਟੱਕਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕੈਪਟਨ ਦੇ ਗਠਜੋੜ ਦਾ ਖਾਤਾ ਵੀ ਨਹੀਂ ਖੁੱਲ੍ਹੇਗਾ, ਇੱਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਸਾਹਿਬ ਵੀ ਆਪਣੀ ਸੀਟ ਨਹੀਂ ਜਿੱਤ ਸਕਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...