Friday, April 26, 2024

ਵਾਹਿਗੁਰੂ

spot_img
spot_img

ਸਿੱਧੂ ਦਾ ‘ਐਤਵਾਰੀ ਐਡੀਸ਼ਨ’ : ਚੰਨੀ ਸਰਕਾਰ ’ਤੇ ਫ਼ਿਰ ਸਾਧੇ ਨਿਸ਼ਾਨੇ, ਕਿਹਾ ਅਸਲ ਮੁੱਦਿਆਂ ’ਤੇ ਖੜ੍ਹਾ ਰਹਾਂਗਾ, ਪਿੱਛੇ ਨਹੀਂ ਪੈਣ ਦੇਵਾਂਗਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021:
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਇਕ ਵਾਰ ਫ਼ਿਰ ਆਪਣੀ ਹੀ ਪਾਰਟੀ ਦੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ’ਤੇ ਨਿਸ਼ਾਨੇ ਸਾਧਦਿਆਂ ਇਹ ਗੱਲ ਦੁਹਰਾਈ ਹੈ ਕਿ ਉਹ ਰਾਜ ਦੇ ਅਸਲ ਮੁੱਦਿਆਂ ’ਤੇ ਖੜ੍ਹੇ ਰਹਿਣਗੇ ਅਤੇ ਇਨ੍ਹਾਂ ਮੁੱਦਿਆਂ ਨੂੰ ਪਿੱਛੇ ਨਹੀਂ ਪੈਣ ਦੇਣਗੇ।

ਐਤਵਾਰ ਨੂੰ ਫ਼ਿਰ ‘ਟਵਿੱਟਰ’ ’ਤੇ ਸਵਾਰ ਹੋਏ ਸ: ਸਿੱਧੂ ਨੇ ਤਿੰਨ ਫ਼ਾਇਰ ਕੱਢੇ ਜਿਸ ਰਾਹੀਂ ਉਨ੍ਹਾਂ ਨੇ ਸਿੱਧੇ ਤੌਰ ’ਤੇ ਮੁੱਖ ਮੰਤਰੀ ਜਾਂ ਫ਼ਿਰ ਸਰਕਾਰ ਦਾ ਨਾਂਅ ਲਏ ਨਿਸ਼ਾਨੇ ਸਾਧੇ।

ਸੰਕੇਤਕ ਤੌਰ ’ਤੇ ਆਪਣੀ ਪਾਰਟੀ ਦੀ ਸਰਕਾਰ ’ਤੇ ਹੱਲਾ ਬੋਲਦਿਆਂ ਸ: ਸਿੱਧੂ ਨੇ ਕੁਝ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ‘ਸੂਬੇ ਦੇ ਸਰੋਤ ਸੂਬੇ ਦੇ ਖ਼ਜ਼ਾਨੇ ਵਿੱਚ ਕੌਣ ਵਾਪਸ ਲਿਆਵੇਗਾ ਤਾਂ ਜੋ ਇਹ ਨਿੱਜੀ ਜੇਬਾਂ ਵਿੱਚ ਨਾ ਚਲੇ ਜਾਣ।’

ਸ: ਸਿੱਧੂ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਪਹਿਲਾਂ ਮੰਤਰੀ ਰਹੇ ਅਤੇ ਫ਼ਿਰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਮਿਆਦ ਦੇ ਅੰਤਲੇ ਸਮੇਂ ਵਿੱਚ ਉਨ੍ਹਾਂ ਨੂੰ ਲਾਂਭੇ ਕਰਨ ਵਿੱਚ ਮੋਹਰੀ ਭੂਮਿਕਾ ਅਦਾ ਕਰ ਚੁੱਕੇ ਹਨ, ਹੁਣ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੇ ਕੁਝ ਫ਼ੈਸਲਿਆਂ ਤੋਂ ਖਫ਼ਾ ਚੱਲ ਰਹੇ ਹਨ। ਸ: ਚੰਨੀ ਅਤੇ ਸ: ਸਿੱਧੂ ਵਿਚਾਲੇ ਹੋਈਆਂ ਮੀਟਿੰਗਾਂ, ਜਿਨ੍ਹਾਂ ਵਿੱਚੋਂ ਕੁਝ ਵਿੱਚ ਹਾਈਕਮਾਨ ਦੇ ਪ੍ਰਤੀਨਿਧਾਂ ਸਣੇ ਕੁਝ ਹੋਰ ਆਗੂ ਵਿਚੋਲਗੀ ਕਰ ਚੁੱਕੇ ਹਨ, ਮਤਭੇਦਾਂ ਦੀ ਦੀਵਾਰ ਤੋੜਨ ਵਿੱਚ ਅਸਫ਼ਲ ਰਹੀਆਂ ਹਨ।

ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਸ: ਸਿੱਧੂ ਜਿਨ੍ਹਾਂ ਨੇ ਪਿੱਛੇ ਜਿਹੇ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਸੀ, ਨੂੰ ਕਾਂਗਰਸ ਹਾਈਕਮਾਨ ਵੱਲੋਂ ਮਨਾ ਕੇ ਮੁੜ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ ਗਿਆ ਸੀ। ਭਾਵੇਂ ਪਹਿਲਾਂ ਸ੍ਰੀ ਹਰੀਸ਼ ਰਾਵਤ ਅਤੇ ਹੁਣ ਸ੍ਰੀ ਹਰੀਸ਼ ਚੌਧਰੀ ਇਹ ਬਿਆਨ ਦੇ ਕੇ ਕਿ ਕਾਂਗਰਸ ਵਿੱਚ ਸਭ ਅੱਛਾ ਹੈ, ਆਪਣੇ ਆਪ ਨੂੰ ਭੁਲੇਖ਼ੇ ਵਿੱਚ ਪਾਈ ਫ਼ਿਰਦੇ ਹਨ, ਪਰ ਅਸਲ ਗੱਲ ਇਹ ਹੈ ਕਿ ਸ: ਚੰਨੀ ਦੇ ਮੁੱਖ ਮੰਤਰੀ ਬਣਨ ਬਾਅਦ ਦੋ ਦਿਨ ਤਕ ਹੀ ਉਨ੍ਹਾਂ ਦੇ ਨਾਲ ਚੱਲੇ ਸ: ਸਿੱਧੂ ਮੁੜ ਉਨ੍ਹਾਂ ਨਾਲ ‘ਜੰਗ’ ਵਿੱਚ ਰੁੱਝੇ ਹੋਏ ਹਨ।

ਸ: ਸਿੱਧੂ ਨੇ ਆਪਣੇ ਅਸਤੀਫ਼ੇ ਦੇ ਕਾਰਨ ਵਜੋਂ ਤਿੰਨ ਮੁੱਦੇ ਗਿਣਾਏ ਸਨ। ਉਨ੍ਹਾਂ ਨੇ ਕੁਝ ਮੰਤਰੀਆਂ ਨੂੰ ਸਰਕਾਰ ਵਿੱਚ ਸ਼ਾਮਲ ਕੀਤੇ ਜਾਣ ’ਤੇ ਇਤਰਾਜ਼ ਜਤਾਉਣ ਤੋਂ ਇਲਾਵਾ ਡੀ.ਜੀ.ਪੀ. ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਸਵਾਲ ਖੜ੍ਹੇ ਕੀਤੇ ਸਨ।

ਐਤਵਾਰ ਨੂੰ ਸ:ਸਿੱਧੂ ਨੇ ਇਕ ਟਵੀਟ ਵਿੱਚ ਕਿਹਾ, ‘‘ਪੰਜਾਬ ਨੂੰ ਆਪਣੇ ਉਹਨਾਂ ਅਸਲ ਮੁੱਦਿਆਂ ’ਤੇ ਵਾਪਸ ਆਉਣਾ ਪਵੇਗਾ ਜਿਹੜੇ ਹਰ ਪੰਜਾਬੀ ਅਤੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਨਾਲ ਜੁੜੇ ਹੋਏ ਹਨ। ਅਸੀਂ ਵਿੱਤੀ ਐਮਰਜੈਂਸੀ ਦਾ ਸਾਹਮਣਾ ਕਿਵੇਂ ਕਰਾਂਗੇ ਜਿਹੜੀ ਸਾਡੇ ਸਾਹਮਣੇ ਮੂੰਹ ਅੱਡੀ ਖੜ੍ਹੀ ਹੈ? ਮੈਂ ਅਸਲ ਮੁੱਦਿਆਂ ’ਤੇ ਖੜ੍ਹਾ ਰਹਾਂਗਾ ਅਤੇ ਉਨ੍ਹਾਂ ਨੂੰ ਪਿੱਛੇ ਨਹੀਂ ਪੈਣ ਦੇਵਾਂਗਾ।’’

ਇਕ ਹੋਰ ਟਵੀਟ ਵਿੱਚ ਉਨ੍ਹਾਂ ਆਖ਼ਿਆ, ‘‘ਸਾਨੂੰ ਚੋਣ ਕਰਨੀ ਹੋਵੇਗੀ ਕਿ ਅਸੀਂ ਨਾ ਠੀਕ ਹੋਣ ਵਾਲਾ ਨੁਕਸਾਨ ਕਰ ਜਾਈਏ ਜਾਂ ਫ਼ਿਰ ਨੁਕਸਾਨ ਕੰਟਰੋਲ ਕਰਨ ਦੇ ਆਖ਼ਰੀ ਮੌਕੇ ਨੂੰ ਸਾਂਭ ਲਈਏ। ਪੰਜਾਬ ਦੇ ਸਰੋਤਾਂ ਨੂੰ ਪੰਜਾਬ ਦੇ ਖ਼ਜ਼ਾਨੇ ਵਿੱਚ ਲਿਆਉਣ ਲਈ ਕੌਣ ਅੱਗੇ ਆਵੇਗਾ, ਤਾਂ ਜੋ ਇਹ ਨਿੱਜੀ ਜੇਬਾਂ ਵਿੱਚ ਨਾ ਜਾ ਸਮਾਉਣ। ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਅਤੇ ਖੁਸ਼ਹਾਲੀ ਵੱਲ ਲਿਜਾਣ ਦੀ ਪਹਿਲਕਦਮੀ ਦੀ ਅਗਵਾਈ ਕੌਣ ਕਰੇਗਾ।’’

ਸ: ਸਿੱਧੂ ਨੇ ਕਿਹਾ,‘‘ਧੁੰਦਲਕਾ ਹਟ ਜਾਣ ਦਈਏ, ਹਕੀਕਤ ਨੂੰ ਪੰਜਾਬ ਦੀ ਪੁਨਰਸੁਰਜੀਤ ਦੇ ਰੋਡਮੈਪ ’ਤੇ ਸੂਰਜ ਵਾਂਗ ਚਮਕਣ ਦਈਏ, ਉਹਨਾਂ ਨੂੰ ਪਿੱਛੇ ਹਟਾ ਕੇ ਜਿਹੜੇ ਖੁਦਗਰਜ਼ੀ ਵਾਲੇ ਨਿੱਜੀ ਸਵਾਰਥਾਂ ਦੀ ਰਾਖ਼ੀ ਕਰਦੇ ਹਨ। ਸਿਰਫ਼ ਉਸ ਰਾਹ ’ਤੇ ਧਿਆਨ ਕੇਂਦਰਤ ਕਰੀਏ ਜਿਹੜਾ ਸਾਨੂੰ ਉਸ ਪਾਸੇ ਲੈ ਜਾਵੇਗਾ ਜਿੱਥੇ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।’’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...