Wednesday, April 24, 2024

ਵਾਹਿਗੁਰੂ

spot_img
spot_img

ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀ.ਜੀ.ਪੀ. ਮੁਸਤਫ਼ਾ ਦਾ ਕੈਪਟਨ ’ਤੇ ਹਮਲਾ; ਸੀ.ਐਲ.ਪੀ. ਮੀਟਿੰਗ ਨੂੰ ਕਾਂਗਰਸ ਨੂੰ ਅਜ਼ਾਦ ਕਰਾਉਣ ਦੀ ਘੜੀ ਦੱਸਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021:
ਪੰਜਾਬ ਦੇ ਸਾਬਕਾ ਡੀ.ਜੀ.ਪੀ. ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਪ੍ਰਿੰਸੀਪਲ ਚੀਫ਼ ਐਡਵਾਈਜ਼ਰ ਸ੍ਰੀ ਮੁਹੰਮਦ ਮੁਸਤਫ਼ਾ ਨੇ ਸਨਿਚਰਵਾਰ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਤਕੜਾ ਹੱਲਾ ਬੋਲਿਆ ਹੈ।

ਸ੍ਰੀ ਮੁਸਤਫ਼ਾ ਜਿਹੜੇ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਵਿੱਚ ਗਿਣੇ ਜਾਂਦੇ ਸਨ ਅਤੇ ਜਿਨ੍ਹਾਂ ਦੀ ਪਤਨੀ ਬੇਗਮ ਰਜ਼ੀਆ ਸੁਲਤਾਨਾ ਪੰਜਾਬ ਕੈਬਨਿਟ ਵਿੱਚ ਮੰਤਰੀ ਹਨ, ਨੇ ਅੱਜ ਟਵਿੱਟਰ ਰਾਹੀਂ ਸਨਿਚਰਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ਵਿੱਚ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ਬਾਰੇ ਆਪਣੇ ਵਿਚਾਰ ਰੱਖੇ ਹਨ।

ਸ੍ਰੀ ਮੁਸਤਫ਼ਾ ਜੋ ਆਪਣੀ ਸੀਨੀਆਰਤਾ ਦੇ ਹਵਾਲੇ ਨਾਲ ਡੀ.ਜੀ.ਪੀ. ਬਣਨ ਦੀ ਦੌੜ ਵਿੱਚ ਸ਼ਾਮਲ ਸਨ, ਨੂੰ ਰਾਜ ਦੇ ਪੁਲਿਸ ਮੁਖ਼ੀ ਬਣੇ ਬਿਨਾਂ ਹੀ ਸੇਵਾਮੁਕਤ ਹੋਣਾ ਪਿਆ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਸੁਰੇਸ਼ ਅਰੋੜਾ ਦੀ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਦੀ ਜਗ੍ਹਾ ਸ੍ਰੀ ਦਿਨਕਰ ਗੁਪਤਾ ਨੂੰ ਡੀ.ਜੀ.ਪੀ.ਨਿਯੁਕਤ ਕਰ ਦਿੱਤਾ ਸੀ। ਸ੍ਰੀ ਮੁਸਤਫ਼ਾ ਨੇ ਇਸ ਸੰਬੰਧ ਵਿੱਚ ਨੌਕਰੀ ’ਤੇ ਹੁੰਦਿਆਂ ਸਰਕਾਰ ਅਤੇ ਸ੍ਰੀ ਦਿਨਕਰ ਗੁਪਤਾ ਨਾਲ ਇਕ ਲੰਬੀ ਕਾਨੂੰਨੀ ਲੜਾਈ ਲੜੀ ਸੀ ਅਤੇ ਇਸ ਸੰਬੰਧੀ ਇਕ ਮਾਮਲਾ ਅਜੇ ਵੀ ਸੁਪਰੀਮ ਕੋਰਟ ਵਿੱਚ ਲੰਬਿਤ ਹੈ।

ਅੱਜ ਟਵਿੱਟਰ ’ਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਮੋਰਚਾ ਖੋਲ੍ਹਦਿਆਂ ਸ੍ਰੀ ਮੁਸਤਫ਼ਾ ਨੇ ਲਿਖ਼ਿਆ ਕਿ 2017 ਵਿੱਚ ਪੰਜਾਬ ਨੇ ਕਾਂਗਰਸ ਨੂੰ 80 ਵਿਧਾਇਕ ਦਿੱਤੇ ਪਰ ਅਫ਼ਸੋਸ ਕਿ ਕਾਂਗਰਸੀਆਂ ਨੂੰ ਕਾਂਗਰਸ ਦਾ ਮੁੱਖ ਮੰਤਰੀ ਅਜੇ ਤਾਂਈਂ ਨਹੀਂ ਮਿਲਿਆ। ਸਮਾਂ ਆ ਗਿਆ ਹੈ ਕਿ ਸਾਢੇ ਚਾਰ ਸਾਲ ਦੇ ਲੰਬੇ ਅਤੇ ਤਕਲੀਫ਼ਦੇਹ ਇੰਤਜ਼ਾਰ ਤੋਂ ਬਾਅਦ ਆਪਣਾ ਨਵਾਂ ਮੁੱਖ ਮੰਤਰੀ ਚੁਣਨ ਦਾ ਮੌਕਾ ਮਿਲ ਰਿਹਾ ਹੈ ਅਤੇ ਕਾਂਗਰਸ ਨੂੰ ਮੁੜ ਚੁਣ ਕੇ ਕਾਂਗਰਸ ਦਾ ਆਪਣਾ ਮੁੱਖ ਮੰਤਰੀ ਬਣ ਸਕੇ ਜੋ ਪੰਜਾਬ ਅਤੇ ਪੰਜਾਬੀਆਂ ਦੀ ਦਰਦ 5 ਸਾਲ ਲਈ ਰੱਖ ਸਕੇ।

ਇਕ ਹੋਰ ਟਵੀਟ ਰਾਹੀਂ ਸ੍ਰੀ ਮੁਸਤਫ਼ਾ ਨੇ ਇਹ ਵੀ ਕਿਹਾ ਕਿ ਇਹ ਕਾਂਗਰਸ ਦੇ 80 ਵਿੱਚੋਂ 79 ਵਿਧਾਇਕਾਂ ਲਈ ਕਾਂਗਰਸ ਨੂੰ ਅਜ਼ਾਦ ਕਰਾਉਣ ਦੀ ਘੜੀ ਹੈ ਤਾਂ ਜੋ ਪਾਰਟੀ ਦੇ ਸਨਮਾਨ ਨੂੰ ਬਹਾਲ ਕੀਤਾ ਜਾ ਸਕੇ। ਉਹਨਾਂ ਨੇ ਆਪਣੇ ਟਵੀਟ ਰਾਹੀਂ ਸਨਿਚਰਵਾਰ ਦੀ ਸੀ.ਐਲ.ਪੀ.ਮੀਟਿੰਗ ਨੂੰ ਇਕ ਮੌਕੇ ਦੇ ਰੂਪ ਵਿੱਚ ਦਿੱਤੇ ਜਾਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ ਹੈ।

ਸ੍ਰੀ ਮੁਸਤਫ਼ਾ ਨੇ ਆਪਣੇ ਇਨ੍ਹਾਂ ਟਵੀਟਸ ਰਾਹੀਂ ਨਾ ਕੇਵਲ ਸੰਕੇਤ ਦਿੱਤਾ ਹੈ ਸਗੋਂ ਚੰਗੀ ਤਰ੍ਹਾਂ ਸਨਿਚਰਵਾਰ ਦੀ ਵਿਧਾਇਕ ਦਲ ਦੀ ਮੀਟਿੰਗ ਦੇ ਏਜੰਡੇ ਦਾ ਖ਼ੁਲਾਸਾ ਕਰ ਦਿੱਤਾ ਹੈ ਜਿਸ ਮੀਟਿੰਗ ਬਾਰੇ ਫ਼ੈਸਲਾ ਖ਼ੁਦ ਹਾਈਕਮਾਨ ਨੇ ਲੈਂਦਿਆਂ ਨਾ ਕੇਵਲ ਇਸ ਦਾ ਦਿਨ, ਸਮਾਂ ਅਤੇ ਸਥਾਨ ਤੈਅ ਕੀਤਾ ਸਗੋਂ ਇਸ ਲਈ ਸਾਰੇ ਵਿਧਾਇਕਾਂ ਨੂੰ ‘ਆਦੇਸ਼’ ਦਿੱਤਾ ਕਿ ਉਹ ਸਾਰੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...