Thursday, March 28, 2024

ਵਾਹਿਗੁਰੂ

spot_img
spot_img

ਸਿੱਧੂ ਨੇ ਰੇਤ ਮਾਫ਼ੀਆ ਵਿੱਚ ਸ਼ਾਮਿਲ ਵਿਧਾਇਕਾਂ ਦੀ ਮੇਰੇ ਵਿਰੁੱਧ ਬਗ਼ਾਵਤ ਦੀ ਅਗਵਾਈ ਕਰਕੇ ਆਪਣੇ ਨਿੱਜੀ ਸਵਾਰਥਾਂ ਦਾ ਸਬੂਤ ਦੇ ਦਿੱਤਾ ਸੀ: ਕੈਪਟਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2022 –
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਦੇ ਰੇਤ ਮਾਫੀਆ ਨਾਲ ਲੜਨ ਦੇ ਵੱਡੇ ਦਾਅਵਿਆਂ ਨੂੰ ਖੋਖਲਾ ਦੱਸਿਆ ਅਤੇ ਕਿਹਾ ਕਿ ਸਿੱਧੂ ਨੇ ਖੁਦ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਧਾਇਕਾਂ ਨੂੰ ਪਨਾਹ ਦੇਕੇ ਆਪਣੇ ਨਿੱਜੀ ਸਵਾਰਥਾਂ ਦਾ ਸਪੱਸ਼ਟ ਤੌਰ ‘ਤੇ ਪਰਦਾਫਾਸ਼ ਓਹਦੋਂ ਹੀ ਕਰ ਦਿੱਤਾ ਸੀ ਜਦੋਂ ਉਸਨੇ ਇਸ ਕੰਮ ਵਿੱਚ ਸ਼ਾਮਿਲ ਵਿਧਾਇਕਾਂ ਦੀ ਸਤੰਬਰ ਵਿੱਚ ਬਗਾਵਤ ਦੀ ਅਗਵਾਈ ਕੀਤੀ ਸੀ।

ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਮੁਖੀ ਨੇ ਕਿਹਾ ਕਿ ਸਿੱਧੂ ਨੇ ਉਨ੍ਹਾਂ (ਕੈਪਟਨ ਅਮਰਿੰਦਰ) ਵਿਰੁੱਧ ਬਗਾਵਤ ਕਰਨ ਵਾਲੇ ਉਨ੍ਹਾਂ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਕੀਤੀ ਸੀ ਜਿਨ੍ਹਾਂ ਵਿਚੋਂ ਬਹੁਤ ਸਾਰੇ ਰਾਜ ਦੇ ਰੇਤ ਮਾਫੀਆ ਵਿਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਮੂਲੀਅਤ ਜਾਂ ਹਿੱਸੇਦਾਰੀ ਰੱਖਦੇ ਸਨ, ਅਤੇ ਇਸ ਲਈ ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਦੇ ਵਿਚਾਰ ਕੋਈ ਮਾਈਨੇ ਨਹੀਂ ਰੱਖਦੇ।

ਪੰਜਾਬ ਲੋਕ ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ, ਇਸ ਤੱਥ ਦੇ ਨਾਲ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਕਿਸਤਾਨ ਦੀ ਲੀਡਰਸ਼ਿਪ ਵਿੱਚ ਆਪਣੇ ਨਜ਼ਦੀਕੀ ਦੋਸਤਾਂ ਸਮੇਤ ਦੇਸ਼ ਵਿਰੋਧੀ ਅਨਸਰਾਂ ਨਾਲ ਆਪਣੇ ਸੰਬੰਧ ਕਾਇਮ ਰੱਖੇ, ਜਿਨ੍ਹਾਂ ਨੇ ਉਸ ਨੂੰ ਰਾਜ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਲਈ ਵੀ ਲਾਬਿੰਗ ਕੀਤੀ ਸੀ, ਨੇ ਸਿੱਧੂ ਦੇ ਸਵਾਰਥ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਤਰ੍ਹਾਂ ਬੇਰੁਖ਼ੀ ਦਾ ਪਰਦਾਫਾਸ਼ ਕਰ ਦਿੱਤਾ ਹੈ।

ਸਿੱਧੂ ਦੇ ਇਸ ਦੋਸ਼ ਕਿ ਉਹ (ਕੈਪਟਨ ਅਮਰਿੰਦਰ) ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਰੇਤ ਮਾਫੀਆ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੇ ਸਨ ਨੂੰ ਖਾਰਿਜ ਕਰਦਿਆਂ, ਪੀਐਲਸੀ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹਰ ਸੰਭਵ ਪ੍ਰਸ਼ਾਸਕੀ ਕਦਮ ਚੁੱਕੇ ਸਨ, ਸਗੋਂ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਕਾਂਗਰਸ ਪ੍ਰਧਾਨ ਨੂੰ ਇਸ ਰੈਕੇਟ ਵਿਚ ਸ਼ਾਮਲ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਮੈਂਬਰਾਂ ਵਿਰੁੱਧ ਕਾਰਵਾਈ ਕਰਨ ਲਈ ਨਿਰਦੇਸ਼ਾਂ ਵਾਸਤੇ ਵੀ ਪੁੱਛਿਆ ਸੀ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇਕਰ ਸਿੱਧੂ ਇਸ ਮੁੱਦੇ ਪ੍ਰਤੀ ਸੱਚਮੁੱਚ ਗੰਭੀਰ ਹੈ ਤਾਂ ਉਸਨੂੰ ਕਾਂਗਰਸ ਲੀਡਰਸ਼ਿਪ ਤੋਂ ਇਹ ਸਵਾਲ ਪੁੱਛਣਾ ਚਾਹੀਦਾ ਹੈ ਕਿ, ਇਸ ਮੁੱਦੇ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸੀ ਕਾਰਨਾਂ ਕਰਕੇ ਕਾਰਵਾਈ ਕਰਨ ਲਈ ਲੋੜੀਂਦੇ ਨਿਰਦੇਸ਼ ਕਿਉਂ ਨਹੀਂ ਦਿੱਤੇ ਗਏ। ਪੀਐਲਸੀ ਮੁਖੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਮੁੱਖਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਦੌੜ ਦੀ ਸ਼ੁਰੂਆਤ ਵਿੱਚ ਉਹੀ ਪੰਜਾਬ ਕਾਂਗਰਸ ਦੇ ਵਿਧਾਇਕ ਪਾਰਟੀ ਲੀਡਰਸ਼ਿਪ ਦੇ ਸਿੱਧੇ ਸੰਪਰਕ ਵਿੱਚ ਸਨ, ਜਿਨ੍ਹਾਂ ਦੇ ਰੇਤ ਮਾਫੀਆ ਨਾਲ ਸਬੰਧਾਂ ਬਾਰੇ ਕੈਪਟਨ ਅਮਰਿੰਦਰ ਨੇ ਕਾਂਗਰਸ ਪ੍ਰਧਾਨ ਨੂੰ ਦੱਸਿਆ ਸੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਗੱਲ ਨੇ ਉਨ੍ਹਾਂ ਨੂੰ ਸਭ ਤੋਂ ਜਾਦਾ ਹੈਰਾਨ ਕੀਤਾ, ਉਹ ਇਹ ਸੀ ਕਿ ਸਿੱਧੂ ਦੀ ਹਮਾਇਤ ਵਾਲੇ ਇਨ੍ਹਾਂ ਵਿਧਾਇਕਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਹੀ ਬਰਖਾਸਤ ਕਰਨ ਦਾ ਫੈਸਲਾ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ਛੱਡਣ ਤੋਂ ਬਾਅਦ ਵੀ ਸਿੱਧੂ ਦੇ ਉਨ੍ਹਾਂ ਦੇ ਖਿਲਾਫ ਲਗਾਤਾਰ ਅਤੇ ਬੇਬੁਨਿਆਦ ਹਮਲੇ ਇਹ ਦਰਸਾਉਂਦੇ ਹਨ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਕਿੰਨੇ ਅਸੁਰੱਖਿਅਤ ਹਨ। ਪੰਜਾਬ ਵਿੱਚ ਆਪਣੇ (ਸਾਬਕਾ ਮੁੱਖ ਮੰਤਰੀ) ਦੇ ਸਿਆਸੀ ਪ੍ਰਭਾਵ ਅਤੇ ਮਹੱਤਵ ਨੂੰ ਕਮਜ਼ੋਰ ਕਰਨ ਦੀ ਆਪਣੀ ਹਤਾਸ਼ ਵਿੱਚ, ਸਿੱਧੂ ਆਪਣੀ ਪਾਰਟੀ ਦੀ ਇਕਾਈ ਨੂੰ ਵੀ ਭੁੱਲ ਗਿਆ ਹੈ, ਜੋ ਕਿ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ ਅਤੇ ਡੁਬਣ ਕੰਢੇ ਹੈ, ਓਹਨਾ ਅੱਗੇ ਕਿਹਾ ਕਿ ਇਕੱਠੇ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...