Thursday, March 28, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਕੋਲ ਏ.ਕੇ. 47 ਕਿੱਥੋਂ ਆਈ? ਵੀਡੀਓ ਵੇਖ਼ ਉੱਠੇ ਸਵਾਲ, ਕਾਰਵਾਈ ਦੀ ਮੰਗ – ਵੇਖ਼ੋ ਵੀਡੀਓ

- Advertisement -

ਚੰਡੀਗੜ੍ਹ, 04 ਮਈ, 2020 –

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਏ. ਕੇ.- 47 ਰਾਈਫਲ ਨਾਲ ਕੀਤੇ ਜਾ ਰਹੇ ਫਾਇਰ ਤੇ ਉਸ ਦਾ ਸਾਥ ਦੇ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਰਕੇ ਇਸ ਵਿਵਾਦਤ ਗਾਇਕ ਨੂੰ ਪੰਜਾਬ ਪੁਲਿਸ ਵੱਲੋਂ ਦਿੱਤੀ ਜਾ ਰਹੀ ਛਤਰ ਛਾਇਆ ਇੱਕ ਵਾਰੀ ਫਿਰ ਚਰਚਾ ਵਿੱਚ ਆ ਗਈ ਹੈ । ਪੰਜਾਬ ਦੇ ਸੋਸ਼ਲ ਐਕਟਿਵਿਸਟਾਂ ਐਡਵੋਕੇਟ ਹਾਕਮ ਸਿੰਘ ਚੰਡੀਗੜ੍ਹ, ਪਰਵਿੰਦਰ ਸਿੰਘ ਕਿੱਤਣਾ ਨਵਾਂਸ਼ਹਿਰ ਤੇ ਕੁਲਦੀਪ ਸਿੰਘ ਖਹਿਰਾ ਲੁਧਿਆਣਾ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਦੀ ਮੰਗ ਕੀਤੀ ਹੈ ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਕੱਤਰ ਗ੍ਰਹਿ ਤੇ ਨਿਆਂ ਵਿਭਾਗ ਤੇ ਡੀ.ਜੀ.ਪੀ. ਪੰਜਾਬ ਪੁਲਸ ਨੂੰ ਭੇਜੇ ਗਏ ਪੱਤਰ ਵਿੱਚ ਲਿਖਿਆ ਹੈ ਕਿ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਹੱਥ ਵਿੱਚ ‘ਏ.ਕੇ. ਸੰਤਾਲੀ’ ਹੈ ਤੇ ਉਹ ਨਿਸ਼ਾਨਾ ਲਾਉਣ ਲਈ ਫਾਇਰ ਕਰ ਰਿਹਾ ਹੈ ।

ਕੁਝ ਪੁਲਸ ਮੁਲਾਜ਼ਮ ਉਸ ਦਾ ਸਾਥ ਦੇ ਰਹੇ ਹਨ । ਸਿੱਧੂ ਮੂਸੇਵਾਲਾ ਜਿਸ ‘ਤੇ ਕਿ ਪਹਿਲਾਂ ਹੀ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਕਰਕੇ ਮੁਕੱਦਮਾ ਤੇ ਕਾਨੂੰਨ ਦੀ ਉਲੰਘਣਾ ਕਰਨ ਕਰਕੇ ਕਈ ਸ਼ਿਕਾਇਤਾਂ ਦਰਜ ਹਨ ਨੂੰ ਪੁਲਿਸ ਵੱਲੋਂ ਅਜਿਹੀ ਸ਼ਹਿ /ਸਹਾਇਤਾ ਦੇਣੀ ਬਹੁਤ ਹੀ ਗੰਭੀਰ ਮਾਮਲਾ ਹੈ । ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਪੁਲਿਸ ਦੇ ਲੋਗੋ ਦੀ ਵਰਤੋਂ ਕਰਕੇ ਪਹਿਲਾਂ ਵੀ ਇੱਕ ਗਾਣਾ ਗਾਇਆ ਗਿਆ ਸੀ ਜਿਸ ਦਾ ਪੰਜਾਬ ਦੇ ਲੋਕਾਂ ਵਿੱਚ ਕਾਫ਼ੀ ਰੋਸ ਸੀ ।

Sidhu Moosewala ਫ਼ਿਰ ਚਰਚਾ ਵਿਚ, Police ਦੇ ਹਥਿਆਰ ਨਾਲ ਫ਼ਾਇਰਿੰਗ?

ਸਿੱਧੂ ਮੂਸੇਵਾਲਾ ਫ਼ਿਰ ਚਰਚਾ ਵਿਚ – ਪੁਲਿਸ ਦੇ ਹਥਿਆਰ ਨਾਲ ਫ਼ਾਇਰਿੰਗ?ਸਮਾਜਿਕ ਕਾਰਕੁੰਨਾਂ ਨੇ ਉਠਾਏ ਸਵਾਲ – ਕਿਸ ਦੀ ਹੈ ਇਹ ਰਾਈਫ਼ਲ?ਕੌਣ ਹਨ ਨਜ਼ਰ ਆ ਰਹੇ ਪੁਲਿਸ ਮੁਲਾਜ਼ਮ? – ਕਿਹੜੀ ਜਗ੍ਹਾ ਦੀ ਹੈ ਵੀਡੀਓ?ਕਿਸਨੇ ਦਿੱਤੀ ਇੰਜ ਕਰਨ ਦੀ ਇਜਾਜ਼ਤ? – ਕੌਣ ਹੈ ਜ਼ਿੰਮੇਵਾਰ ਅਧਿਕਾਰੀ?ਆਉਣਗੇ ਸਵਾਲਾਂ ਦੇ ਜਵਾਬ?Sidhu Moosewala's new controversy – Firing with :Police WeaponSocial Activists raise issue – Whose rifle is this?Who are the cops seen? – Where he was firing?Who permitted him to do so? – Who is officer who facilitated this?Will these questions be answered??

Posted by Yes Punjab on Monday, May 4, 2020

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਸਭ ਤੋਂ ਪਹਿਲਾਂ ਐੱਫ. ਆਈ. ਆਰ. ਦਰਜ ਕੀਤੀ ਜਾਵੇ । ਅਗਲੇਰੀ ਜਾਂਚ ਵਿੱਚ ਇਹ ਪਤਾ ਕੀਤਾ ਜਾਵੇ ਕਿ ਪੁਲਸ ਮੁਲਾਜ਼ਮ ਕੌਣ ਕੌਣ ਹਨ ।

ਸਿੱਧੂ ਮੂਸੇਵਾਲਾ ਦੇ ਹੱਥ ਵਿੱਚ ਹਥਿਆਰ ਕਿਸ ਨੂੰ ਜਾਰੀ ਕੀਤਾ ਗਿਆ ਹੈ ,ਇਹ ਪੁਲਸ ਮੁਲਾਜ਼ਮ ਕੌਣ ਕੌਣ ਹਨ ਤੇ ਕਿੱਥੇ ਕਿੱਥੇ ਤਾਇਨਾਤ ਹਨ ਤੇ ਜਿਸ ਜਗ੍ਹਾ ਤੇ ਹਥਿਆਰ ਦੀ ਵਰਤੋਂ ਕੀਤੀ ਜਾ ਰਹੀ ਹੈ ਉਹ ਜਗ੍ਹਾ ਕਿਹੜੀ ਹੈ , ਸਿੱਧੂ ਮੂਸੇ ਵਾਲਾ ਨੂੰ ਹਥਿਆਰ ਚਲਾਉਣ ਵਾਸਤੇ ਕਿਸ ਅਧਿਕਾਰੀ ਨੇ ਆਗਿਆ ਦਿੱਤੀ । ਇਸ ਸਬੰਧੀ ਸਾਰੇ ਕਾਗ਼ਜ਼ਾਤ ਰਿਕਾਰਡ ਵਿੱਚ ਲਿਆਂਦੇ ਜਾਣ ।

ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਹ ਵੀ ਕਿਹਾ ਗਿਆ ਹੈ ਕਿ ਸਿੱਧੂ ਮੂਸੇ ਵਾਲਾ ਖਿਲਾਫ਼ ਮਾਨਸਾ ਜ਼ਿਲੇ ਵਿੱਚ ਦਰਜ ਮੁਕੱਦਮੇ ‘ਚ ਉਸ ਦੀ ਹੋ ਚੁੱਕੀ ਜ਼ਮਾਨਤ ਰੱਦ ਕਰਵਾਉਣ ਲਈ ਚਾਰਾਜੋਈ ਕੀਤੀ ਜਾਵੇ ।

ਪੰਦਰਾਂ ਦਿਨਾਂ ਵਿੱਚ ਕੋਈ ਕਾਰਵਾਈ ਨਾ ਹੋਣ ਦੀ ਹਾਲਤ ਵਿੱਚ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕੀਤੀ ਜਾਵੇਗੀ ਜਿਸ ਵਿੱਚ ਜਵਾਬਦੇਹੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਹੋਵੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...