Friday, April 19, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਦੀ ਏ.ਕੇ. 47 ਵੀਡੀਓ: ਗਾਇਕ ਅਤੇ 5 ਪੁਲਿਸ ਕਰਮੀਆਂ ’ਤੇ ਕੇਸ ਦਰਜ, ਡੀ.ਐਸ.ਪੀ. ਮੁਅੱਤਲ – ਵੇਖ਼ੋ ਵੀਡੀਓ

- Advertisement -

ਚੰਡੀਗੜ, 4 ਮਈ, 2020 –
ਵਿਵਾਦਾਂ ਵਿਚ ਘਿਰੇ ਪੰਜਾਬੀ ਪੌਪ ਗਾਇਕ ਸਿੱਧੂ ਮੂਸੇਵਾਲਾ ਅਤੇ ਪੰਜ ਪੁਲਿਸ ਮੁਲਾਜ਼ਮਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਰਨਾਲਾ ਪੁਲਿਸ ਨੇ ਸੋਮਵਾਰ ਨੂੰ ਮਾਮਲੇ ਦਰਜ ਕੀਤੇ ਹਨ। ਫਾਇਰਿੰਗ ਰੇਂਜ ਤੇ ਗੋਲੀ ਚਲਾਉਣ ਵਾਲੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਗਾਇਕ ਅਤੇ ਪੰਜ ਪੁਲਿਸ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ।

ਇਹ ਕੇਸ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੇ ਡੀਐਸਪੀ ਹੈਡਕੁਆਟਰ ਸੰਗਰੂਰ, ਦਲਜੀਤ ਸਿੰਘ ਵਿਰਕ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਉਕਤ ਮੁਲਾਜ਼ਮਾ ਉੱਤੇ ਤੇ ਡਿਊਟੀ ਦੌਰਾਨ ਅਪਰਾਧ ਕਰਨ ਦੇ ਦੋਸ਼ਾਂ ਸਬੰਧੀ ਜਾਂਚ ਲੰਬਤ ਪਈ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ, ਡੀਜੀਪੀ ਨੇ ਐਸਐਸਪੀ ਸੰਗਰੂਰ ਨੂੰ ਮੁਢਲੀ ਜਾਂਚ ਕਰਨ ਦੇ ਨਿਰਦੇਸ਼ ਦਿਤੇ, ਜਿਸ ਨੇ ਸਭ ਤੋਂ ਪਹਿਲਾਂ ਇਹ ਸਾਬਤ ਕੀਤਾ ਕਿ ਡੀਐਸਪੀ ਨੇ ਪਿੰਡ ਬਡਬਰ ਵਿੱਚ ਫਾਇਰਿੰਗ ਰੇਂਜ ਤੇ ਗੋਲੀ ਚਲਾਉਣ ਵਿੱਚ ਸਹਾਇਤਾ ਕੀਤੀ ਸੀ ਇਹ ਉਸ ਸਮੇਂ ਹੋਇਆ ਜਦੋਂ ਸਾਰਾ ਰਾਜ ਕਰਫਿਊ ਵਿੱਚ ਹੈ। ਰਿਪੋਰਟ ਮਿਲਣ ‘ਤੇ ਡੀਐਸਪੀ ਖਿਲਾਫ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ ਅਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤੇ ਗਏ।

Sidhu Moosewala ਫ਼ਿਰ ਚਰਚਾ ਵਿਚ, Police ਦੇ ਹਥਿਆਰ ਨਾਲ ਫ਼ਾਇਰਿੰਗ?

ਸਿੱਧੂ ਮੂਸੇਵਾਲਾ ਫ਼ਿਰ ਚਰਚਾ ਵਿਚ – ਪੁਲਿਸ ਦੇ ਹਥਿਆਰ ਨਾਲ ਫ਼ਾਇਰਿੰਗ?ਸਮਾਜਿਕ ਕਾਰਕੁੰਨਾਂ ਨੇ ਉਠਾਏ ਸਵਾਲ – ਕਿਸ ਦੀ ਹੈ ਇਹ ਰਾਈਫ਼ਲ?ਕੌਣ ਹਨ ਨਜ਼ਰ ਆ ਰਹੇ ਪੁਲਿਸ ਮੁਲਾਜ਼ਮ? – ਕਿਹੜੀ ਜਗ੍ਹਾ ਦੀ ਹੈ ਵੀਡੀਓ?ਕਿਸਨੇ ਦਿੱਤੀ ਇੰਜ ਕਰਨ ਦੀ ਇਜਾਜ਼ਤ? – ਕੌਣ ਹੈ ਜ਼ਿੰਮੇਵਾਰ ਅਧਿਕਾਰੀ?ਆਉਣਗੇ ਸਵਾਲਾਂ ਦੇ ਜਵਾਬ?Sidhu Moosewala's new controversy – Firing with :Police WeaponSocial Activists raise issue – Whose rifle is this?Who are the cops seen? – Where he was firing?Who permitted him to do so? – Who is officer who facilitated this?Will these questions be answered??

Posted by Yes Punjab on Monday, May 4, 2020

ਡੀਜੀਪੀ ਨੇ ਡੀਐਸਪੀ ਦੁਆਰਾ ਉਸ ਨਾਲ ਜੁੜੇ ਪੁਲਿਸ ਮੁਲਾਜ਼ਮਾਂ ਨੂੰ ਅਣਅਧਿਕਾਰਤ ਤੌਰ ‘ਤੇ ਸ਼ੂਟਿੰਗ ਰੇਂਜ ‘ਤੇ ਤਾਇਨਾਤ ਕਰਨ ਅਤੇ ਇਕ ਅਧਿਕਾਰੀ ਦੀ ਗਲਤ ਢੰਗ ਨਾਲ ਕਾਰਵਾਈ ਕਰਨ ਕਰਕੇ ਸਖਤ ਨੋਟਿਸ ਲਿਆ।

ਇਸ ਸਬੰਧੀ ਐਫਆਈਆਰ ਨੰ. 57 ਮਿਤੀ 4.5.20 ਨੂੰ ਆਈ.ਪੀ.ਸੀ ਦੀ ਧਾਰਾ 188 ਤਹਿਤ ਅਤੇ ਆਪਦਾ ਪ੍ਰਬੰਧਨ ਐਕਟ ਦੀ ਧਾਰਾ 51 ਤਹਿਤ ਥਾਣਾ ਧਨੌਲਾ, ਜ਼ਿਲ੍ਹਾ ਬਰਨਾਲਾ ਵਿਖੇ ਸਿੱਧੂ ਮੂਸੇਵਾਲਾ ਵਾਸੀ ਮਾਨਸਾ, ਕਰਮ ਸਿੰਘ ਲੇਲ ਵਾਸੀ ਸੰਗਰੂਰ, ਇੰਦਰ ਸਿੰਘ ਗਰੇਵਾਲ ਵਾਸੀ ਸੰਗਰੂਰ, ਜੰਗ ਸ਼ੇਰ ਸਿੰਘ ਵਾਸੀ ਪਟਿਆਲਾ ਅਤੇ 5 ਪੁਲਿਸ ਅਧਿਕਾਰੀ, ਜਿਨ੍ਹਾਂ ਵਿਚ ਇਕ ਸਬ-ਇੰਸਪੈਕਟਰ, ਦੋ ਹੈਡ ਕਾਂਸਟੇਬਲ ਅਤੇ ਦੋ ਕਾਂਸਟੇਬਲ ਸ਼ਾਮਲ ਹਨ, ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਰੇ ਪੁਲਿਸ ਅਧਿਕਾਰੀ ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਲੋਂ ਡੀਐਸਪੀ ਦਲਜੀਤ ਸਿੰਘ ਵਿਰਕ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰਨ ਲਈ ਰਾਜ ਦੇ ਗ੍ਰਹਿ ਵਿਭਾਗ ਨਾਲ ਰਾਬਤਾ ਕੀਤਾ ਗਿਆ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...