Friday, April 19, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਦੀ ਗ੍ਰਿਫਤਾਰੀ ਨਾ ਹੋਣ ‘ਤੇ ਹਾਈਕੋਰਟ ਵਲੋਂ ਡੀ.ਜੀ.ਪੀ. ਤੇ ਹੋਰ ਅਧਿਕਾਰੀਆਂ ਨੂੰ ਨੋਟਿਸ

- Advertisement -

ਚੰਡੀਗੜ੍ਹ/ਨਵਾਂਸ਼ਹਿਰ, ਸਤੰਬਰ 30, 2020:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਸੰਗੀਨ ਧਾਰਾਵਾਂ ਤਹਿਤ ਮੁਕੱਦਮੇ ਦਰਜ ਹੋਣ ਦੇ ਬਾਵਜੂਦ ਪੁਲਿਸ ਵਲੋਂ ਉਸ ਨੂੰ ਗ੍ਰਿਫਤਾਰ ਨਾ ਕਰਨ ਕਰਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਸਮੇਤ ਕਈ ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ।

ਆਰ.ਟੀ.ਆਈ. ਅਤੇ ਸੋਸ਼ਲ ਐਕਟਿਵਿਸਟਾਂ ਪਰਵਿੰਦਰ ਸਿੰਘ ਕਿੱਤਣਾ ਤੇ ਕੁਲਦੀਪ ਸਿੰਘ ਖਹਿਰਾ ਨੇ ਐਡਵੋਕੇਟ ਹਾਕਮ ਸਿੰਘ ਅਤੇ ਸਿਮਰਨਜੀਤ ਕੌਰ ਗਿੱਲ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਪੰਜਾਬ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਨੂੰ ਬਚਾਉਣ ਸਬੰਧੀ ਕਈ ਤੱਥ ਪੇਸ਼ ਕੀਤੇ ਹਨ।

ਪਰਵਿੰਦਰ ਸਿੰਘ ਕਿੱਤਣਾ ਅਤੇ ਕੁਲਦੀਪ ਸਿੰਘ ਖਹਿਰਾ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਖਿਲਾਫ ਪੁਲਿਸ ਥਾਣਾ ਸਦਰ ਮਾਨਸਾ ਵਿਖੇ ਮਿਤੀ 01 ਫਰਵਰੀ 2020 ਨੂੰ ਦਰਜ ਮੁਕੱਦਮਾ ਨੰ. 35, ਪੁਲਿਸ ਥਾਣਾ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਮਿਤੀ 04 ਮਈ 2020 ਨੂੰ ਦਰਜ ਮੁਕੱਦਮਾ ਨੰ. 57 ਅਤੇ ਪੁਲਿਸ ਥਾਣਾ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਮਿਤੀ 05 ਮਈ 2020 ਨੂੰ ਦਰਜ ਮੁਕੱਦਮਾ ਨੰ. 170 ਦੀ ਤਫਤੀਸ਼ ਲਈ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਬਣਾਈ ਜਾਵੇ ਜਾਂ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਜਾਵੇ।

ਇਸ ਤੋਂ ਇਲਾਵਾ ਇਹਨਾਂ ਸਮਾਜਿਕ ਕਾਰਕੁੰਨਾਂ ਨੂੰ ਧਨੌਲਾ ਅਤੇ ਧੂਰੀ ਵਿਖੇ ਦਰਜ ਮੁਕੱਦਮਿਆਂ ‘ਚ ਬਤੌਰ ਸ਼ਿਕਾਇਤ ਕਰਤਾ ਵਿਚਾਰੇ ਜਾਣ ਦੀ ਮੰਗ ਕੀਤੀ ਗਈ ਹੈ ਕਿਉਂਕਿ ਇਹਨਾਂ ਦੋਨਾਂ ਕੇਸਾਂ ਵਿੱਚ ਸ਼ਿਕਾਇਤ ਸਭ ਤੋਂ ਪਹਿਲਾਂ ਇਹਨਾਂ ਕਾਰਕੁੰਨਾਂ ਵਲੋਂ ਹੀ ਭੇਜੀ ਗਈ ਸੀ।ਦੋਨਾਂ ਕੇਸਾਂ ਵਿੱਚ ਲੋੜੀਂਦੇ ਹਥਿਆਰ ਬਰਾਮਦ ਕਰਨ ਦੀ ਵੀ ਮੰਗ ਕੀਤੀ ਗਈ ਹੈ।

ਪਟੀਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਪੁਲਿਸ ਨੇ ਏ.ਕੇ. 47 ਦੀ ਥਾਂ ਖਿਡੌਣਾ ਪਿਸਤੌਲ ਬਰਾਮਦ ਕੀਤਾ ਹੀ ਦਿਖਾਇਆ ਹੈ ਜਿਸਦੇ ਕਾਰਨ ਸਿੱਧੂ ਮੂਸੇਵਾਲਾ ਨੂੰ ਜ਼ਮਾਨਤ ਮਿਲ ਗਈ।ਇਹ ਵੀ ਸਵਾਲ ਉਠਾਇਆ ਗਿਆ ਹੈ ਕਿ ਦਰਜ ਮੁਕੱਦਮਿਆਂ ਵਿੱਚ ਆਰਮਜ਼ ਐਕਟ ਤੇ ਪੁਲਿਸ ਅਫਸਰਾਂ ਦਆਰਾ ਆਪਣੀ ਡਿਊਟੀ ਨਾ ਮੰਨਣ ਸਬੰਧੀ ਅਤੇ ਹੋਰ ਲੋੜੀਂਦੀਆਂ ਧਾਰਾਵਾਂ ਨਹੀਂ ਲਗਾਈਆਂ ਗਈਆਂ।

ਜਿਸ ਡੀ.ਐਸ.ਪੀ. ਨੂੰ ਮੁਅੱਤਲ ਕੀਤਾ ਗਿਆ ਹੈ ਉਸਦਾ ਨਾਮ ਐਫ.ਆਈ.ਆਰ. ਵਿੱਚ ਕਿਉਂ ਨਹੀਂ ਲਿਖਿਆ ਗਿਆ।ਇਹ ਵੀ ਕਿਹਾ ਗਿਆ ਹੈ ਕਿ ਇਸ ਘਟਨਾ ਦੀਆਂ ਤਾਰਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸੀਨੀਅਰ ਪੁਲਿਸ ਅਫਸਰਾਂ ਨਾਲ ਜੁੜਦੀਆਂ ਹਨ। ਜਿਸਦੇ ਕਾਰਨ ਪੁਲਿਸ ਵਲੋਂ ਦੋਸ਼ੀ ਨੂੰ ਬਚਾਇਆ ਜਾ ਰਿਹਾ ਹੈ।

ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀ.ਜੀ.ਪੀ., ਬਰਨਾਲਾ ਅਤੇ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨਾਂ, ਥਾਣਾ ਸਦਰ (ਮਾਨਸਾ), ਧਨੌਲਾ (ਬਰਨਾਲਾ) ਤੇ ਧੂਰੀ (ਸੰਗਰੂਰ) ਦੇ ਥਾਣਾ ਮੁਖੀਆਂ, ਸੰਗਰੂਰ ਦੇ ਮੁਅੱਤਲ ਡੀ.ਐਸ.ਪੀ. (ਹੈੱਡਕੁਆਰਟਰਜ਼) ਦਲਜੀਤ ਸਿੰਘ ਵਿਰਕ, ਫਾਇਰਿੰਗ ਰੇਂਜ ਆਈ.ਆਰ.ਬੀ. ਦੂਜੀ ਬਟਾਲੀਅਨ ਲੱਡਾ ਕੋਠੀ ਦੇ ਇੰਚਾਰਜ ਪ੍ਰਿਤਪਾਲ ਸਿੰਘ ਥਿੰਦ, ਏ.ਐਸ.ਆਈ. ਬਲਕਾਰ ਸਿੰਘ ਤੋਂ ਇਲਾਵਾ ਚਾਰ ਹੋਰ ਪੁਲਿਸ ਮੁਲਾਜ਼ਮਾਂ ਤੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਤੋਂ ਇਲਾਵਾ ਤਿੰਨ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ।ਮਾਮਲੇ ਦੀ ਅਗਲੀ ਤਰੀਕ 28 ਅਕਤੂਬਰ ਨਿਸ਼ਚਤ ਕੀਤੀ ਗਈ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...