Friday, April 26, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੇ ਕੀਤਾ ਹਾਈ ਕੋਰਟ ਦਾ ਰੁਖ਼, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ ਦੱਸ ਕੇ ਮੰਗੀ ਸੁਰੱਖ਼ਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜੂਨ, 2022:
29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖ਼ੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਪੰਜਾਬੀ ਗਾਇਕ-ਰੈਪਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ, ਜਿਸਦੇ ਵਿਦੇਸ਼ ਚਲੇ ਜਾਣ ਦੀ ਖ਼ਬਰ ਸੀ, ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕਰਦਿਆਂ ਦੋ ਪਟੀਸ਼ਨਾਂ ਦਾਖ਼ਲ ਕੀਤੀਆਂ ਹਨ।

ਇਕ ਪਟੀਸ਼ਨ ਰਾਹੀਂ ਸ਼ਗਨਪ੍ਰੀਤ ਨੇ ਅਕਾਲੀ ਨੇਤਾ ਵਿੱਕੀ ਮਿੱਡੂਖ਼ੇੜਾ ਦੇ ਕਤਲ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਰੱਖੀ ਹੈ ਉੱਥੇ ਦੂਜੀ ਪਟੀਸ਼ਨ ਰਾਹੀਂ ਉਸਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੂੰ ਖ਼ਤਰਾ ਦੱਸਦਿਆਂ ਸੁਰੱਖ਼ਿਆ ਦੀ ਮੰਗ ਕੀਤੀ ਹੈ।

ਸ਼ਗਨਪ੍ਰੀਤ ਬਾਰੇ ਇਹ ਚਰਚਾ ਰਹੀ ਹੈ ਕਿ ਉਹ ਅਸਟਰੇਲੀਆ ਚਲਾ ਗਿਆ ਹੋਇਆ ਹੈ ਅਤੇ ਹੁਣ ਖ਼ਬਰ ਇਹ ਹੈ ਕਿ ਉਹ ਵਾਪਸ ਆ ਰਿਹਾ ਹੈ ਅਤੇ ਇਸ ਤੋਂ ਪਹਿਲਾਂਹੀ ਉਸਨੇ ਇਹ ਦੋਵੇਂ ਪਟੀਸ਼ਨਾਂ ਹਾਈਕੋਰਟ ਵਿੱਚ ਦਾਖ਼ਲ ਕੀਤੀਆਂ ਹਨ।

ਸੂਤਰਾਂ ਅਨੁਸਾਰ ਇਨ੍ਹਾਂ ਪਟੀਸ਼ਨਾਂ ’ਤੇ ਅਗਲੀ ਸੁਣਵਾਈ 30 ਜੂਨ ਨੂੰ ਹੋ ਸਕਦੀ ਹੈ।

ਆਪਣੀ ਪਟੀਸ਼ਨ ਵਿੱਚ ਸ਼ਗਨਪ੍ਰੀਤ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਅਗਲਾ ‘ਟਾਰਗੈਟ’ ਉਹ ਹੋ ਸਕਦਾ ਹੈ।

ਯਾਦ ਰਹੇ ਕਿ ਇਹ ਗੱਲ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਕਹੀ ਜਾਂਦੀ ਰਹੀ ਹੈ ਕਿ ਸਿੱਧੂ ਮੂਸੇਵਾਲਾ ਨੂੂੰ ਕਿਸੇ ਰੰਗਦਾਰੀ ਆਦਿ ਲਈ ਨਹੀਂ ਸਗੋਂ ਵਿੱਕੀ ਮਿੱਡੂਖ਼ੇੜਾ ਅਤੇ ਯੂਥ ਕਾਂਗਰਸ ਆਗੂ ਗੁਰਲਾਲ ਭਲਵਾਨ ਉਰਫ਼ ਗੁਰਲਾਲ ਬਰਾੜ ਦੀ ਮੌਤ ਦਾ ਬਦਲਾ ਲੈਣ ਲਈ ਕੀਤੀ ਗਈ ਹੈ। ਲਾਰੈਂਸ ਅਤੇ ਬਰਾੜ ਧੜਾ ਇਹ ਦੋਸ਼ ਲਗਾਉਂਦਾ ਹੈ ਕਿ ਵਿੱਕੀ ਮਿੱਡੂਖ਼ੇੜਾ ਅਤੇ ਗੁਰਲਾਲ ਭਲਵਾਨ ਦੇ ਕਾਤਲਾਂ ਦੀ ਸਿੱਧੂ ਮੂਸੇਵਾਲਾ ਵੱਲੋਂ ਮਦਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਹੀ ਸ਼ਗਨਪ੍ਰੀਤ ਦਾ ਨਾਂਅ ਵੀ ਉੱਭਰ ਕੇ ਸਾਹਮਣੇ ਆਉਂਦਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...