Thursday, April 25, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਨਹੀਂ ਹੋਇਆ ਪੁਲਿਸ ਸਾਹਮਣੇ ਪੇਸ਼, ਜਾਂਚ ਲਈ ਜਾਰੀ ਹੋਇਆ ਸੀ ਨੋਟਿਸ

- Advertisement -

ਯੈੱਸ ਪੰਜਾਬ
ਬਰਨਾਲਾ, 12 ਜੂਨ, 2020:

ਵਿਵਾਦਾਂ ਵਿਚ ਰਹਿਣ ਵਾਲੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਨੇ ਪੁਲਿਸ ਵੱਲੋਂ ਉਸਨੂੰ ਜਾਰੀ ਤਫ਼ਤੀਸ਼ ਵਿਚ ਸ਼ਾਮਿਲ ਹੋਣ ਲਈ ਦਿੱਤੇ ਗਏ ਨੋਟਿਸ ਦੀ ਪਰਵਾਹ ਨਾ ਕਰਦਿਆਂ ਸ਼ੁੱਕਰਵਾਰ ਨੂੂੰ ਬਰਨਾਲਾ ਪੁਲਿਸ ਸਾਹਮਣੇ ਹਾਜ਼ਰ ਹੋਣ ਤੋਂ ਟਾਲਾ ਵੱਟ ਲਿਆ। ਉਸਨੇ ਆਪਣੇ ਨਾ ਆ ਸਕਣ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਸੂਚਨਾ ਵੀ ਪੁਲਿਸ ਨੂੰ ਨਹੀਂ ਦਿੱਤੀ।

ਬਰਨਾਲਾ ਪੁਲਿਸ ਨੇ ਅਣਅਧਿਕਾਰਤ ਤੌਰ ’ਤੇ ਪੁਲਿਸ ਹਥਿਆਰਾਂ ਨਾਲ ਅਤੇ ਪੁਲਿਸ ਕਰਮੀਆਂ ਦੀ ਮਦਦ ਨਾਲ ਫ਼ਾਇਰਿੰਗ ਕੀਤੇ ਜਾਣ ਦੇ ਮਾਮਲੇ ਵਿਚ ਉਸ ਵਿਰੁੱਧ ਆਰਮਜ਼ ਐਕਟ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੋਇਆ ਹੈ। ਇਸੇ ਸੰਬੰਧ ਵਿਚ ਹੀ ਉਸਨੂੰ ਸ਼ੁੱਕਰਵਾਰ ਨੂੰ ਪੁੱਜ ਕੇ ਤਫ਼ਤੀਸ਼ ਵਿਚ ਸਹਿਯੋਗ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਪੁਲਿਸ ਉਡੀਕਦੀ ਰਹੀ ਅਤੇ ਮੂਸੇਵਾਲਾ ਨਹੀਂ ਪੁੱਜਾ।

ਬਰਨਾਲਾ ਦੇ ਐਸ.ਪੀ.ਸ੍ਰੀ ਰੁਪਿੰਦਰ ਭਾਰਦਵਾਜ ਅਨੁਸਾਰ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਪੁਲਿਸ ਸਾਹਮਣੇ ਪੇਸ਼ੀ ਲਈ ਨਹੀਂ ਪੁੱਜਾ। ਉਨ੍ਹਾਂ ਨੇ ਕਿਹਾ ਕਿ ਉਹ ਇਸ ਸੰਬੰਧੀ ਆਪਣੀ ਰਿਪੋਰਟ ਸੰਗਰੂਰ ਦੇ ਐਸ.ਐਸ.ਪੀ. ਡਾ: ਸੰਦੀਪ ਗਰਗ ਸਾਹਮਣੇ ਪੇਸ਼ ਕਰ ਦੇਣਗੇ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਟੀਮ ਵੱਲੋਂ ਕੀਤੀ ਜਾ ਰਹੀ ਤਫ਼ਤੀਸ਼ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਡਾ: ਸੰਦੀਪ ਗਰਗ ਨੂੰ ਸੌਂਪੀ ਗਈ ਹੈ।

ਯਾਦ ਰਹੇ ਕਿ 4 ਮਈ ਨੂੰ ਵਾਇਰਲ ਹੋਏ ਇਕ ਵੀਡੀਓ ਵਿਚ ਸਿੱਧੂ ਮੂਸੇਾਵਲਾ ਕੁਝ ਪੁਲਿਸ ਕਰਮੀਆਂ ਨਾਲ ਬਰਨਾਲਾ ਦੇ ਬਡਬਰ ਪਿੰਡ ਵਿਚ ਇਕ ‘ਸ਼ੂਟਿੰਗ ਰੇਂਜ’ ਅੰਦਰ ਕਥਿਤ ਤੌਰ ’ਤੇ ਸਰਕਾਰੀ ਹਥਿਆਰਾਂ ਨਾਲ ਫ਼ਾਇਰਿੰਗ ਕਰਦਾ ਵੇਖ਼ਿਆ ਗਿਆ ਸੀ ਜਿਸ ਮਗਰੋਂ ਧਨੌਲਾ ਪੁਲਿਸ ਨੇ ਮੂਸੇਵਾਲਾ, ਉਸਦੇ ਦੋਸਤਾਂ ਅਤੇ ਪੁਲਿਸ ਕਰਮੀਆਂ ਖਿਲਾਫ਼ ਪਹਿਲਾਂ ਆਈ.ਪੀ.ਸੀ. ਦੀ ਧਾਰਾ 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਜਦ ਇਸ ਮਾਮਲੇ ਵਿਚ ਰੌਲਾ ਵਧਿਆ ਤਾਂ ਇਸ ਵਿਚ ਮੁੜ ਆਰਮਜ਼ ਐਕਟ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ ਸਨ। ਇਸ ਮਾਮਲੇ ਵਿਚ ਮੂਸੇਵਾਲਾ ਦੇ ਨਾਲ ਕਰਮ ਸਿੰਘ ਲਹਿਲ, ਇੰਦਰ ਸਿੰਘ ਗਰੇਵਾਲ ਅਤੇ ਇਕ ਡੀ.ਐਸ.ਪੀ.ਦੇ ਬੇਟੇ ਜੰਗ ਸ਼ੇਰ ਸਿੰਘ ਨੂੰ ਨਾਮਜ਼ਦ ਕਰਨ ਤੋਂ ਇਲਾਵਾ 5 ਪੁਲਿਸ ਕਰਮੀਆਂ – ਏ.ਐਸ.ਆਈ.ਬਲਕਾਰ ਸਿੰਘ, ਹੌਲਦਾਰ ਗਗਨਦੀਪ ਸਿੰਘ ਅਤੇ ਗੁਰਜਿੰਦਰ ਸਿੰਘ ਅਤੇ ਸਿਪਾਹੀ ਜਸਬੀਰ ਸਿੰਘ ਅਤੇ ਹਰਵਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ।

ਅਜੇ ਇਸ ਵੀਡੀਓ ਦਾ ਰੌਲਾ ਮੁੱਕਾ ਨਹੀਂ ਸੀ ਕਿ ਇਕ ਹੋਰ ਵੀਡੀਓ ਸਾਹਮਣੇ ਆਈ ਜਿਸ ਵਿਚ ਮੂਸੇਵਾਲਾ ਲੱਧਾ ਕੋਢੀ, ਸੰਗਰੂਰ ਵਿਖ਼ੇ ਸਥਿਤ ਸ਼ੂਟਿੰਗ ਰੇਂਜ ਵਿਚ ਫ਼ਾਇਰਿੰਗ ਕਰਦਾ ਪਾਇਆ ਗਿਆ ਸੀ। ਇਸ ਮਾਮਲੇ ਵਿਚ ਵੀ 5 ਮਈ ਨੂੰ ਇਕ ਮੁਕੱਦਮਾ ਧੂਰੀ ਸਦਰ ਪੁਲਿਸ ਥਾਣੇ ਵਿਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿਚ ਵੀ 17 ਮਈ ਨੂੰ ਆਰਮਜ਼ ਐਕਟ ਦੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਸਨ।

ਇਸੇ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਮੂਸੇਵਾਲਾ ਦੇ ਨਾਲ ਨਾਮਜ਼ਦ ਸਿਪਾਹੀਆਂ ਗਗਨਦੀਪ ਸਿੰਘ ਅਤੇ ਹਰਵਿੰਦਰ ਸਿੰਘ ਦੀਆਂ ਅਗਾਊਂ ਜ਼ਮਾਨਤਾਂ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਪੁਲਿਸ ਜਾਂਚ ਵਿਚ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿਚ ਐਸ.ਐਸ.ਪੀ. ਸੰਗਰੂਰ ਅਤੇ ਐਸ.ਐਸ.ਪੀ. ਬਰਨਾਲਾ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...