Saturday, April 20, 2024

ਵਾਹਿਗੁਰੂ

spot_img
spot_img

ਸਿੱਧੂ 2017 ਵਿਚ ਆਪਣੀ ਹੀ ਸਰਕਾਰ ਵੱਲੋਂ ਸੋਧਿਆ ਹੋਇਆ ਏ ਪੀ ਐਮ ਸੀ ਐਕਟ ਰੱਦ ਕਰਵਾਉਣ ਦੀ ਦਲੇਰੀ ਵਿਖਾਵੇ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਸਤੰਬਰ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੁੰ ਆਖਿਆ ਕਿ ਉਹ ਪੁਰਾਣੇ ਮੁੱਦੇ ਚੁੱਕ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰੇ ਤੇ ਚੁਣੌਤੀ ਦਿੱਤੀ ਕਿ ਜੇਕਰ ਉਹ ਕਿਸਾਨਾਂ ਦੀ ਮਦਦ ਵਾਸਤੇ ਸਚਮੁੱਚ ਸੰਜੀਦਾ ਹਨ ਤਾਂ ਫਿਰ ਉਹ ਆਪਣੀ ਹੀ ਸਰਕਾਰ ਵੱਲੋਂ 2017 ਵਿਚ ਸੋਧੇ ਗਏ ਏ ਪੀ ਐਮ ਸੀ ਐਕਟ ਨੂੰ ਰੱਦ ਕਰਵਾਉਣ ਦੀ ਦਲੇਰੀ ਵਿਖਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਵੱਲੋਂ ਅੱਜ ਕੀਤੀ ਗਈ ਬਿਆਨਬਾਜ਼ੀ ਦਰਸਾਉਂਦੀ ਹੈ ਕਿ ਉਹ ਮੁੱਖ ਮੰਤਰੀ ’ਤੇ ਹਾਵੀ ਹੋਣ ਦਾ ਯਤਨ ਕਰ ਰਹੇ ਹਨ ਅਤੇ ਉਹਨਾਂ ਦਾ ਤਿੰਨ ਖੇਤੀ ਕਾਨੁੰਨ ਰੱਦ ਹੋਣੇ ਯਕੀਨੀ ਬਣਾਉਣ ਵਾਸਤੇ ਕੁਝ ਵੀ ਕਰਨ ਦਾ ਇਰਾਦਾ ਨਹੀਂ ਹੈ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਜਾਗ ਗਏ ਹਨ ਤੇ ਉਹਨਾਂ ਨੂੰ ਤਿੰਨ ਕਾਨੂੰਨਾਂ ਕਾਰਨ ਪੰਜਾਬ ਵਿਚ ਹੋ ਰਹੇ ਨੁਕਸਾਨ ਬਾਰੇ ਦੋ ਦਿਨ ਪਹਿਲਾਂ ਹੀ ਪਤਾ ਲੱਗਾ ਹੈ ਜਦੋਂ ਕਿ ਸੰਸਦ ਵੱਲੋਂ ਇਹ ਕਾਨੂੰਨ ਬਣਾਏ ਨੁੰ ਇਕ ਸਾਲ ਬੀਤ ਗਿਆ ਹੈ। ਉਹਨਾਂ ਕਿਹਾ ਕਿ ਸਿੱਧੂ ਹੁਣ ਗੂੜ੍ਹੀ ਨੀਂਦ ਵਿਚੋਂ ਜਾਗ ਗਏ ਹਨ ਤੇ ਆਪਣੇ ਆਪ ਨੂੰ ਕਿਸਾਨਾਂ ਦਾ ਹਮਦਰਦ ਸਾਬਤ ਕਰਨ ’ਤੇ ਲੱਗੇ ਹਨ ਹਾਲਾਂਕਿ ਉਹਨਾਂ ਪਿਛਲੇ ਇਕ ਸਾਲ ਵਿਚ ਇਸ ਮਾਮਲੇ ਵਿਚ ਕੁਝ ਵੀ ਨਹੀਂ ਕੀਤਾ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗੱਡੀ ਤਾਂ ਪਹਿਲਾਂ ਹੀ ਲੰਘ ਗਈ ਹੈ ਤੇ ਉਹਨਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੁੰ ਕਿਹਾ ਕਿ ਉਹ ਸਿਆਣਪ ਵਿਖਾਉਣ ਅਤੇ ਥੋਥੇ ਦਾਅਵਿਆਂ ਨਾਲ ਪੰਜਾਬੀਆਂ ਦੀ ਸਿਆਣਪ ਦਾ ਅਪਮਾਨ ਨਾ ਕਰਨ।

2013 ਵਿਚ ਅਕਾਲੀ ਦਲ ਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਐਕਟ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਜਿਹਾ ਜਾਪਦਾਹੈ ਕਿ ਸਿੱਧੂ ਭੁੱਲ ਗਏ ਹਨ ਕਿ ਉਹਨਾਂ ਦੀ ਪਤਨੀ ਉਸ ਵੇਲੇ ਦੀ ਸਰਕਾਰ ਵਿਚ ਮੁੱਖ ਪਾਰਲੀਮਾਨੀ ਸਕੱਤਰ ਸੀ।

ਉਹਨਾਂ ਕਿਹਾ ਕਿ ਸਿੱਧੂ ਪੁਰਾਣੀਆਂ ਫਾਈਲਾਂ ਖੋਲ੍ਹ ਕੇ ਐਕਟ ਪ੍ਰਤੀ ਕਾਂਗਰਸ ਪਾਰਟੀ ਦੇ ਹੁੰਗਾਰੇ ਨੂੰ ਵੇਖਣ ਵਿਚ ਨਾਕਾਮ ਰਹੇ ਹਨ। ਉਹਨਾਂ ਨੇ ਸਿੱਧੂ ਨੂੰ ਇਹ ਵੀ ਆਖਿਆ ਕਿ ਕੀ ਉਹਨਾਂ ਨੇ 2017 ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਜਾਂ ਬਾਅਦ ਵਿਚ ਵੀ 2013 ’ਤੇ ਬਣੇ ਐਕਟ ’ਤੇ ਇਤਰਾਜ਼ ਕੀਤਾ ਸੀ ? ਉਹਨਾਂ ਕਿਹਾ ਕਿ ਹੁਣ ਜਦੋਂ ਚੋਣਾਂ ਸਿਰ ’ਤੇ ਆ ਗਈਆਂ ਹਨ ਤਾਂ ਤੁਸੀਂ ਆਪਣੀਆਂ ਨਾਕਾਮੀਆਂ ਛੁਪਾਉਣ ਵਾਸਤੇ ਇਹ ਮੁੱਦਾ ਚੁੱਕ ਰਹੇ ਹੋ ।

ਨਵਜੋਤ ਸਿੱਧੂ ’ਤੇ ਗਾਂਧੀ ਪਰਿਵਾਰ ਦੀ ਖੇਡ ਖੇਡਦਿਆਂ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਦਾ ਦੋਸ਼ ਲਾਉਂਦਿਆਂ ਡਾ.ਚੀਮਾ ਨੇ ਉਹਨਾਂ ਨੁੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਏ ਪੀ ਐਮ ਸੀ ਮੰਡੀਆਂ ਖਤਮ ਕਰਨ ਅਤੇ ਜ਼ਰੂਰੀ ਵਸਤਾਂ ਐਕਟ ਵੀ ਖਤਮ ਕਰਨ ਦੇ ਕਾਂਗਰਸ ਪਾਰਟੀ ਦੇ ਸਿਧਾਂਤਕ ਸਟੈਂਡ ਬਾਰੇ ਕਿਉਂ ਚੁੱਪ ਹਨ ?

ਉਹਨਾਂ ਕਿਹਾ ਕਿ 2019 ਦੀਆਂ ਚੋਣਾਂ ਦੇ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਇਹ ਗੱਲਾਂ ਦਰਜ ਹਨ ਪਰ ਸਿੱਧੂ ਨੇ ਕਦੇ ਵੀ ਇਸ ਕਿਸਾਨ ਵਿਰੋਧੀ ਸਟੈਂਡ ਦਾ ਵਿਰੋਧ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਤੋਂ ਉਹਨਾਂ ਦੇ ਅਸਲ ਰੰਗ ਪਤਾ ਲੱਗਦੇ ਹਨ।

ਉਹਨਾਂ ਸਿੱਧੂ ਨੁੰ ਇਹ ਵੀ ਪੁੱਛਿਆ ਕਿ ਕੀ ਉਹਨਾਂ ਨੂੰ ਪਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸ ਕਮੇਟੀ ਦੇ ਮੈਂਬਰ ਸਨ ਜਿਸਨੇ ਤਿੰਨ ਖੇਤੀ ਕਾਨੂੰਨਾਂ ਦੇ ਖਰੜੇ ਤਿਆਰ ਕੀਤੇ ਤੇ ਕਿਸਾਨਾਂ ਸਿਰ ਇਹ ਕਾਨੂੰਨ ਮੜ੍ਹੇ ? ਇਸ ਬਾਰੇ ਸਿੱਧੂ ਆਪਣਾ ਮੂੰਹ ਕਿਉਂ ਨਹੀਂ ਖੋਲ੍ਹ ਰਹੇ। ਉਹਨਾਂ ਕਿਹਾ ਕਿ ਇਸ ਤੋਂ ਹੀ ਸਿੱਧੂ ਦੇ ਅਸਲ ਰੰਗ ਪਤਾ ਲੱਗਦੇ ਹਨ ਤੇ ਇਹ ਸਾਬਤ ਹੁੰਦਾ ਹੈ ਕਿ ਉਹ ਕਿਵੇਂ ਗਾਂਧੀ ਪਾਰਟੀ ਦੀ ਜੀ ਹਜ਼ੂਰੀ ਵਿਚ ਲੱਗਾ ਹੈ।

ਡਾ. ਚੀਮਾ ਨੇ ਕਿਹਾ ਕਿ ਸਿੱਧੂ ਨੂੰ ਇਹ ਵੀ ਪੁੱਛਿਆ ਕਿ ਉਹ 2017 ਵਿਚ ਆਪਣੀ ਹੀ ਸਰਕਾਰ ਵੱਲੋਂ ਏ ਪੀ ਐਮ ਸੀ ਐਕਟ ਸੋਧ ਕੇ ਤਿੰਨ ਕਾਲੇ ਕਾਨੂੰਨਾਂ ਵਾਲੀ ਵਿਵਸਥਾ ਇਸ ਵਿਚ ਸ਼ਾਮਲ ਕਰਨ ਬਾਰੇ ਕਿਉਂ ਨਹੀਂ ਬੋਲ ਰਹੇ ?

ਉਹਨਾਂ ਕਿਹਾ ਕਿ ਇਹ ਸੋਧਾਂ ਪ੍ਰਾਈਵੇਟ ਮੰਡੀਆਂ ਦੀ ਸਿਰਜਣਾਂ, ਕਿਸਾਨਾਂ ਤੋਂ ਸਿੱਧੀ ਖਰੀਦ, ਇਕਸਾਰ ਲਾਇਸੰਸ ਪ੍ਰਣਾਲੀ ਤੇ ਈ ਟਰੇਡਿੰਗ ਪਲੈਟਫਾਰਮ ਸਥਾਪਿਤ ਕਰਨ ਦੀ ਗੱਲ ਕਰਦੀਆਂ ਹਨ। ਉਹਨਾਂ ਕਿਹਾ ਕਿ ਇਸ ਬਾਰੇ ਤੁਸੀਂ ਹਾਲੇ ਤੱਕ ਆਵਾਜ਼ ਨਹੀਂ ਚੁੱਕੀ ਤੇ ਸਿਰਫ ਡਰਾਮੇਬਾਜ਼ੀ ਕਰਨ ਤੇ ਮਾੜੇ ਦੋਸ਼ ਲਾਉਣ ‘ਤੇ ਲੱਗੇ ਹੋ।

ਅਕਾਲੀ ਆਗੂ ਨੇ ਸਿੱਧੂ ਨੁੰ ਆਖਿਆ ਕਿ ਉਹ ਸਿਆਣਪ ਵਿਖਾਉਣ ਅਤੇ ਰੌਲਾ ਪਾਉਣ ਵਾਲੇ ਦੀ ਥਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਪੇਸ਼ ਆਉਣ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਮੁੱਖ ਮੰਤਰੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੂੰ ਕਾਲੇ ਕਾਨੂੰਨਾਂ ਨੁੰ ਖਾਰਜ ਕਰਨ ਦੀ ਮੰਗ ਪ੍ਰਧਾਨ ਮੰਤਰੀ ਕੋਲ ਚੁੱਕਣ ਲਈ ਵਫਦ ਦੀ ਅਗਵਾਈ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਹੀ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਚੁੰਗਲ ਵਿਚੋਂ ਛੁਡਾ ਸਕਦੀਆਂ ਹਨ ਨਾ ਕਿ ਬੇਤੁਕੀਆਂ ਗੱਲਾਂ ਜਿਹਨਾਂ ਦਾ ਕੋਈ ਮਤਲਬ ਹੀ ਨਾ ਹੋਵੇ। ਉਹਨਾਂ ਕਿਹਾ ਸਿੱਧੂ ਨੁੰ ਇਹ ਗੱਲ ਸਮਝ ਕੇ ਕਿਸਾਨਾਂ ਦੇ ਹਿੱਤ ਵਿਚ ਦਰੁੱਸਤ ਕਦਮ ਚੁੱਕਣੇ ਚਾਹੀਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...