Saturday, April 27, 2024

ਵਾਹਿਗੁਰੂ

spot_img
spot_img

ਸਿੱਖ਼ਿਆ ਪ੍ਰੋਵਾਈਡਰਜ਼ ਅਤੇ ਵਾਲੰਟੀਅਰਜ਼, ਈ.ਜੀ.ਐਸ., ਏ.ਆਈ.ਈ. ਅਤੇ ਐਸ.ਟੀ.ਆਰ. ਵਾਲੰਟੀਅਰਜ਼ ਦੀ ਭਰਤੀ ਲਈ ਉਮਰ ਹੱਦ ਵਿੱਚ ਛੋਟ ਦੇਣ ਦਾ ਫ਼ੈਸਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਅਗਸਤ, 2022:
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮਾਂ ਪੱਖੀ ਫ਼ੈਸਲਾ ਲੈਂਦੇ ਹੋਏ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ/ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਲਈ ਅਪਲਾਈ ਕਰਨ ਲਈ ਮਿੱਥੀ ਉਮਰ ਹੱਦ ਵਿਚ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਹੁਣ ਸਿੱਧੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਵਿੱਚ ਭਾਗ ਲੈ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਸਾਲਾਂ ਤੋਂ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਅਧੀਨ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਿੱਧੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਤੈਅ ਉਮਰ ਹੱਦ ਦੀ ਸੀਮਾਂ ਉਹ ਪਾਰ ਕਰ ਚੁੱਕੇ ਹਨ ਇਸ ਲਈ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਮਰ ਹੱਦ ਵਿਚ ਵਾਧੇ ਦੀ ਮੰਗ ਕਰ ਰਹੇ ਸਨ।

ਸ.ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਮੁੱਖ ਮੰਤਰੀ ਪੰਜਾਬ ਕੋਲ ਬਹੁਤ ਗੰਭੀਰਤਾ ਨਾਲ ਚੁਕਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਨੂੰ ਹਮਦਰਦੀ ਨਾਲ ਵਿਚਾਰਦਿਆਂ ਹੋਇਆ ਪੰਜਾਬ ਸਿਵਲ ਸੇਵਾਵਾਂ ( ਆਮ ਅਤੇ ਸਾਂਝੀਆਂ ਸੇਵਾ ਸ਼ਰਤਾਂ ) ਨਿਯਮ 1994 ਦੇ ਨਿਯਮ 19 ( ਢਿੱਲ ਦੇਣ ਦੀ ਸ਼ਕਤੀ ) ਤਹਿਤ ਇਨ੍ਹਾਂ ਨਿਯਮਾਂ ਦੇ ਨਿਯਮ 5 ਵਿੱਚ ਛੋਟ ਦਿੰਦੇ ਹੋਏ ਪ੍ਰਬੰਧਕੀ ਵਿਭਾਗ ਵਿੱਚ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਦੀਆ ਆਸਾਮੀਆਂ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪ੍ਰਬੰਧਕੀ ਵਿਭਾਗ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ 5994 ਈ.ਟੀ.ਟੀ. ਦੀਆਂ ਆਸਾਮੀਆਂ ਲਈ ਅਪਲਾਈ ਕਰਨ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸਿਖਿਆ ਵਿਭਾਗ ਵਿਚ ਕੰਮ ਕਰਦੇ ਲਗਭਗ 12 ਹਜ਼ਾਰ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ / ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਅਪਲਾਈ ਕਰ ਸਕਣਗੇ ਅਤੇ ਉਨ੍ਹਾਂ ਵਲੋਂ ਜਿੰਨੇ ਸਾਲ / ਮਹੀਨੇ ਠੇਕੇ ਦੇ ਅਧਾਰ ਤੇ ਸਿੱਖਿਆ ਵਿਭਾਗ ਵਿੱਚ ਕੰਮ ਕੀਤਾ ਗਿਆ ਹੈ , ਉਨ੍ਹੇ ਸਾਲ / ਮਹੀਨੇ ਦੀ ਉਪਰਲੀ ਉਮਰ ਸੀਮਾ ਵਿੱਚ ਛੋਟ ਮਿਲਣਯੋਗ ਹੋਵੇਗੀ।

ਸ. ਬੈਂਸ ਨੇ ਦੱਸਿਆ ਕਿ ਇਹ ਛੋਟ ਸਿਰਫ਼ ਪ੍ਰਬੰਧਕੀ ਵਿਭਾਗ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ 5994 ਈ.ਟੀ.ਟੀ. ਦੀਆਂ ਆਸਾਮੀਆਂ ਦੀ ਭਰਤੀ ਲਈ ਕੇਵਲ ਇੱਕ ਵਾਰ ਮਿਲਣਯੋਗ ਹੋਵੇਗੀ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...