Friday, April 19, 2024

ਵਾਹਿਗੁਰੂ

spot_img
spot_img

ਸਿੱਖ਼ਿਆ ਵਿਭਾਗ ਵੱਲੋਂ ਸਕੂਲ ਮੁਖ਼ੀਆਂ ਨੂੰ ਚੰਡੀਗੜ੍ਹ ਬੁਲਾ ਕੇ ਖੱਜਲ ਖ਼ੁਆਰ ਕਰਨਾ ਮੰਦਭਾਗਾ: ਜੁਆਇੰਟ ਐਕਸ਼ਨ ਕਮੇਟੀ ਪੰਜਾਬ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਮਈ, 2022 –
ਜੁਆਇੰਟ ਐਕਸ਼ਨ ਕਮੇਟੀ ਪੰਜਾਬ ਐਜੂਕੇਸ਼ਨ ਸਰਵਸਿਸ ਦੇ ਸੂਬਾ ਕਨਵੀਨਰਾਂ ਸੁਖਵਿੰਦਰ ਸਿੰਘ, ਦੀਪਇੰਦਰਪਾਲ ਸਿੰਘ, ਤੋਤਾ ਸਿੰਘ ਅਤੇ ਸ਼ੰਕਰ ਚੋਧਰੀ ਵੱਲੋਂ 10 ਮਈ 2022 ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਵਾਇਰਲ ਹੋਈ ਵੀਡਿਓ ਤੋਂ ਬਾਅਦ ਸਕੂਲ ਮੁੱਖੀਆਂ ਨੂੰ ਨੋਟਿਸ ਜਾਰੀ ਕਰਕੇ ਚੰਡੀਗੜ੍ਹ ਬੁਲਾਉਣ ਦੀ ਸਿੱਖਿਆ ਵਿਭਾਗ ਦੀ ਕਾਰਵਾਈ ਦੀ ਸਖਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਉਸ ਮੀਟਿੰਗ ਵਿੱਚ ਲਗਭਗ 3000 ਸਕੂਲ ਮੁੱਖੀ ਸੱਦੇ ਗਏ ਸਨ।

ਏਨੀ ਵੱਡੀ ਗਿਣਤੀ ਲਈ ਕੀਤੇ ਪ੍ਰਬੰਧ ਨਾ ਕਾਫੀ ਸਨ ਅਤੇ ਪ੍ਰਬੰਧਾ ਵਿੱਚ ਹੋਈ ਕੁਤਾਹੀ ਨੂੰ ਸਕੂਲ ਮੁੱਖੀਆਂ ਸਿਰ ਮੜਿਆ ਜਾ ਰਿਹਾ ਹੈ। ਜਦੋ ਕਿ ਕਈ ਅਧਿਕਾਰੀ ਬਿਨ੍ਹਾ ਖਾਣਾ ਖਾਦੇ ਹੀ ਵਾਪਿਸ ਪਰਤ ਗਏ। ਜਦੋ ਕਿ ਉਹ 5-5 ਘੰਟਿਆਂ ਦਾ ਸ਼ਫਰ ਕਰਕੇ ਪਹੁੰਚੇ ਸਨ। ਫਾਜ਼ਿਲਕਾ ਅਤੇ ਗੁਰਦਾਸਪੁਰ ਵਰਗੇ ਦੂਰ-ਦੁਰਾਡੇ ਵਾਲੇ ਜਿਲ੍ਹਿਆਂ ਨੂੰ ਇਕੱਠਿਆ ਇੱਕ ਬਲਾਕ ਅਲਾਟ ਕੀਤਾ ਗਿਆ ਅਤੇ ਜ਼ਲਦੀ ਵਿੱਚ ਅਜਿਹੇ ਸਮਾਗਮਾਂ ਵਿੱਚ ਖਾਣ-ਪੀਣ ਦੇ ਸਥਾਨਾ ਤੇ ਭੀੜ੍ਹ ਹੋਣਾ ਕੁਦਰਤੀ ਗੱਲ ਹੈ ਅਜਿਹੇ ਵਿੱਚ ਪਲੇਟਾ ਲੈ ਰਹੇ ਪ੍ਰਿੰਸੀਪਲਾਂ ਨੇ ਅਜਿਹਾ ਕੋਈ ਕਸੂਰ ਜਾ ਕੁਤਾਹੀ ਨਹੀ ਕੀਤੀ ਕਿ ਜਿਸ ਕਾਰਨ ਉਹਨਾ ਨੂੰ ਚੰਡੀਗੜ੍ਹ ਸੱਦ ਕੇ ਮਾਨਸਿਕ ਤੋਰ ਤੇ ਪ੍ਰੇਸ਼ਾਨ ਅਤੇ ਖਜਲ-ਖੁਆਰ ਕੀਤਾ ਜਾਵੇ ਅਤੇ ਅਹਿਮ ਸਮੇਂ ਵਿੱਚ ਸਕੂਲ ਮੁੱਖੀਆਂ ਨੂੰ ਸਕੂਲਾਂ ਤੋਂ ਬਾਹਰ ਕੱਢਿਆ ਜਾ ਰਿਹਾ ਹੈ।

ਕਿਸੇ ਸ਼ਰਾਰਤੀ ਅਨਸਰ ਵੱਲੋਂ ਸ਼ੋਸਲ ਮੀਡੀਆ ਤੇ ਵੀਡਿਓ ਵਾਇਰਲ ਕਰਨ ਕਰਕੇ ਪਹਿਲਾ ਹੀ ਉਹ ਮਾਨਸਿਕ ਪੀੜਾ ਝੱਲ ਰਹੇ ਹਨ। ਵੈਸੇ ਵੀ ਖਾਣਾ ਖਾਣਾ ਕਿਸੇ ਵਿਅਕਤੀ ਦਾ ਨਿੱਜੀ ਮਾਮਲਾ ਹੈ।

ਸਿਖਿਆ ਵਿਭਾਗ ਵੱਲੋਂ ਪ੍ਰਿੰਸੀਪਲਾਂ ਨੂੰ ਖਜਲ-ਖੁਆਰ ਕਰਨ ਦੀ ਥਾਂ ਨਿੱਜੀ ਮਸਲਿਆ ਦੀ ਵੀਡਿਓ ਬਣਾ ਕੇ ਸ਼ੋਸ਼ਲ ਮੀਡੀਆਂ ਤੇ ਵਾਇਰਲ ਕਰਕੇ ਪ੍ਰਿੰਸੀਪਲਾਂ ਦਾ ਅਕਸ ਖਰਾਬ ਕਰਨ ਅਤੇ ਮਾਨਸਿਕ ਪ੍ਰੇਸ਼ਾਨੀ ਦੇਣ ਵਾਲੇ ਅਨਸਰਾਂ ਦੀ ਭਾਲ ਕਰਕੇ ਉਹਨਾ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਜੇਕਰ ਵਿਭਾਗ ਵੱਲੋਂ ਸਕੂਲ ਮੁੱਖੀਆਂ ਨੂੰ ਖਜਲ-ਖੁਆਰ ਕਰਨਾ ਤੁਰੰਤ ਬੰਦ ਨਾ ਕੀਤਾ ਗਿਆ ਤਾਂ ਸਰਕਾਰ ਦੇ ਖਿਲਾਫ ਐਕਸ਼ਨ ਅਰੰਭੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...