Wednesday, April 24, 2024

ਵਾਹਿਗੁਰੂ

spot_img
spot_img

ਸਿੱਖ਼ਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪਠਾਨਕੋਟ ’ਚ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਅਧਿਆਪਕਾਂ ਦੇ ਚੱਲ ਰਹੇ ਸੈਮੀਨਾਰਾਂ ਦਾ ਲਿਆ ਜਾਇਜ਼ਾ

- Advertisement -

ਯੈੱਸ ਪੰਜਾਬ
ਪਠਾਨਕੋਟ, 29 ਜੁਲਾਈ, 2021 –
ਸਿੱਖਿਆ ਸਕੱਤਰ ਕਿ੍ਰਸਨ ਕੁਮਾਰ ਵੱਲੋਂ ਜਿਲ੍ਹਾ ਪਠਾਨਕੋਟ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਦੇ ਲਗਾਏ ਜਾ ਰਹੇ ਸੈਮੀਨਾਰਾਂ ਦਾ ਜਾਇਜਾ ਲਿਆ ਅਤੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿੱਖਿਆ ਸਕੱਤਰ ਸਵੇਰੇ ਸਵਾ ਨੌਂ ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਚੱਲ ਰਹੇ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਸੈਮੀਨਾਰ ਵਿੱਚ ਪਹੁੰਚ ਗਏ ਸਨ।

ਇਥੇ ਉਨ੍ਹਾਂ ਵੱਲੋਂ ਅਧਿਆਪਕਾਂ ਨਾਲ ਬੈਠ ਕੇ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਦਿੱਤੀ ਜਾ ਰਹੀ ਟ੍ਰੇਨਿੰਗ ਦਾ ਮੁਆਇਨਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਮਿਆਲ, ਬੀਪੀਈਓ ਆਫਿਸ ਬਮਿਆਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਮੁੰਡੇ, ਬੀਪੀਈਓ ਆਫਿਸ ਤਾਰਾਗੜ੍ਹ ਵਿਖੇ ਚੱਲ ਰਹੇ ਸੈਮੀਨਾਰਾਂ ਦਾ ਜਾਇਜਾ ਲਿਆ ਗਿਆ।

ਆਪਣੇ ਦੌਰੇ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚ ਆਪਣੀ ਅਣਥੱਕ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ ਅਤੇ ਪੰਜਾਬ ਨੂੰ ਪੀਜੀਆਈ ਇੰਡੈਕਸ ਸਰਵੇ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਦਾ ਸੂਬਾ ਬਣਾਇਆ ਹੈ, ਹੁਣ ਉਸੇ ਜਨੂੰਨ ਨਾਲ ਨੈਸਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਹੈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਤੇ ਪੂਰਾ ਭਰੋਸਾ ਹੈ ਉਹ ਪੰਜਾਬ ਦੀ ਸਿੱਖਿਆ ਨੂੰ ਨੰਬਰ ਇੱਕ ਤੇ ਲੈਕੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡਣਗੇ।

ਗੌਰਤਲਬ ਹੈ ਕਿ ਸਿੱਖਿਆ ਸਕੱਤਰ ਦੇ ਇਸ ਪ੍ਰੇਰਨਾਦਾਇਕ ਦੌਰੇ ਨਾਲ ਅਧਿਆਪਕਾਂ ਵਿੱਚ ਪੂਰਾ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਵੱਲੋਂ ਵੀ ਸੈਮੀਨਾਰਾਂ ਦੌਰਾਨ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਨੈਸਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਲਈ ਕੋਈ ਕਸਰ ਨਹੀਂ ਛੱਡਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...