Saturday, April 20, 2024

ਵਾਹਿਗੁਰੂ

spot_img
spot_img

ਸੀਟੀ ਇੰਸਟੀਚਿਊਟ ਆਫ਼ ਲਾਅ ਨੇ ਵਾਤਾਵਰਨ ਦੀ ਸੰਭਾਲ ਤੇ ਕਰਵਾਈ ਅੰਤਰਰਾਸ਼ਟਰੀ ਈ-ਕਾਨਫਰੰਸ

- Advertisement -

ਯੈੱਸ ਪੰਜਾਬ
ਜਲੰਧਰ, ਮਈ 19, 2022 –
ਸੀਟੀ ਇੰਸਟੀਚਿਊਟ ਆਫ ਲਾਅ ਸਾਊਥ ਕੈਂਪਸ ਸ਼ਾਹਪੁਰ ਨੇ ਵਾਤਾਵਰਣ ਅਤੇ ਕਾਨੂੰਨ ਦੀ ਸੰਭਾਲ ਬਾਰੇ ਅੰਤਰਰਾਸ਼ਟਰੀ ਈ-ਕਾਨਫਰੰਸ ਦਾ ਆਯੋਜਨ ਕੀਤਾ। ਜਿਸ ਵਿੱਚ ਵੱਖ-ਵੱਖ ਨੈਸ਼ਨਲ ਲਾਅ ਸਕੂਲਾਂ ਤੋਂ ਬੁਲਾਰਿਆ ਨੇ ਭਾਗ ਲਿਆ। 60 ਤੋਂ ਵੱਧ ਡੈਲਗੇਟਾਂ ਨੇ ਆਪਣੇ ਪੇਪਰ ਪੇਸ਼ ਕੀਤੇ ਅਤੇ ਵਾਤਾਵਰਣ ਨਾਲ ਸਬੰਧਤ ਬਹੁਤ ਸਾਰੇ ਸੰਵੇਦਨਸ਼ੀਲ ਅਤੇ ਭਖਦੇ ਮੁੱਦਿਆਂ ਜਿਵੇਂ ਕਿ ਗਲੋਬਲ ਵਾਰਮਿੰਗ, ਵਾਤਾਵਰਣ ਅਤੇ ਜੈਵ ਵਿਭਿੰਨਤਾ ਦੀ ਸੰਭਾਲ, ਟਿਕਾਊ ਵਿਕਾਸ, ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਪਰਮਾਣੂ ਊਰਜਾ ਅਤੇ ਵਾਤਾਵਰਣ ਪਹੁੰਚ ਦੇ ਮੁੱਖ ਖੇਤਰ ਬਾਰੇ ਗੱਲ ਕੀਤੀ।

ਰਿਸਰਚ ਵਿਭਾਗ ਦੇ ਡਾਇਰੈਕਟਰ ਡਾ.ਜਸਦੀਪ ਕੌਰ ਧਾਮੀ ਨੇ ਬੁਲਾਰਿਆਂ ਅਤੇ ਪੇਸ਼ਕਾਰਾਂ ਦਾ ਸਵਾਗਤ ਕੀਤਾ ਅਤੇ ਵਾਤਾਵਰਨ ਸੁਰੱਖਿਆ ਦੀ ਸੰਵੇਦਨਸ਼ੀਲਤਾ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਮੁੱਖ ਬੁਲਾਰੇ ਐਸ.ਟੀ.ਈ ਮਿੰਟਰੂਸ ਗ੍ਰੀਸ ਦੇ ਗਲੋਬਲ ਐਜੂਕੇਟਰ ਰਾਨੀਆ ਲੈਂਪੂ ਨੇ ਵਾਤਾਵਰਣ ਸਿੱਖਿਆ ਅਤੇ ਸਟੈਮ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਸਨੇ ਯੂਰਪੀਅਨ ਯੂਨੀਅਨ ਵਿੱਚ ਵਾਤਾਵਰਣ ਕਾਨੂੰਨ ਦੀ ਮਹੱਤਤਾ ਅਤੇ ਵਾਤਾਵਰਣ ਕਾਨੂੰਨ ਦੇ ਇਤਿਹਾਸਕ ਪਿਛੋਕੜ ਤੇ ਜ਼ੋਰ ਦਿੱਤਾ ਅਤੇ ਭਾਈਚਾਰਕ ਵਾਤਾਵਰਣ ਨੀਤੀ ਬਾਰੇ ਵੀ ਡੂੰਘੀ ਜਾਣਕਾਰੀ ਦਿੱਤੀ।

ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਪ੍ਰੋ.(ਡਾ.)ਸੀਆਰ ਜਿਲੋਵਾ ਨੇ ਨਿਆਂਪਲਿਕਾ ਰਾਹੀਂ ਟਿਕਾਊ ਵਿਕਾਸ ਅਤੇ ਵਾਤਾਵਰਨ ਸੁੱਰਖਿਆ ਬਾਰੇ ਗਿਆਨ ਪ੍ਰਦਾਨ ਕੀਤਾ।

ਕਰਨਾਟਕ ਸਰਕਾਰ ਦੇ ਵਧੀਕ ਮੁੱਖ ਸਕੱਤਰ ਆਈ.ਏ.ਐਸ ਡਾ. ਕਲਪਨਾ ਗੋਪਾਲਨ ਨੇ ਆਮ ਭਾਰਤੀਆਂ ਲਈ ਕਾਰਜ਼ਸੀਲ ਸਥਿਰਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਨਵਫਰੰਸ ਨਾ ਸਿਰਫ਼ ਸਾਰੇ ਖੋਜਕਰਤਾਵਾਂ, ਵਿਦਿਆਰੀਥੀਆਂ ਨੂੰ ਇੱਕ ਮੰਚ ਤੇ ਲਿਆਉਂਦੀ ਹੈ। ਸਗੋਂ ਇਹ ਦੇਸ਼ ਦੇ ਸਮੁੱਚੇ ਸਿੱਖਿਆ ਭਾਈਚਾਰੇ ਵਿੱਚ ਖੋਜ ਸੱਭਿਆਚਾਰ ਨੂੰ ਵੀ ਉਭਾਰਦੀ ਹੈ। ਜਿਸ ਨਾਲ ਰਾਸ਼ਟਰ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੀ ਹੈ।

ਦਿੱਲੀ ਯੂਨੀਵਰਸਿਟੀ ਨੇ ਵਾਤਾਵਰਨ ਸੁਰੱਖਿਆ ਸਹਾਇਕ ਪ੍ਰੋਫੈਸਰ ਡਾ. ਚੋਲਰਾਜਾ ਨੇ ਵਾਤਾਵਰਨ ਸੁਰੱਖਿਆ ਅਤੇ ਭਾਰਤ ਦੇ ਸੰਵਿਧਾਨ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਇੱਕ ਮਹੱਕਵਪੂਰਨ ਸੀ।

ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਹੋਇਆ ਸੀਟੀ ਇੰਸਟੀਚਿਊਟ ਆਫ਼ ਲਾਅ ਦੇ ਪਿ੍ਰੰਸੀਪਲ ਡਾ. ਯੁਗਦੀਪ ਕੌਰ ਨੇ ਇਸ ਕਾਨਫਰੰਸ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਸਫਲ ਬਣਾਉਣ ਲਈ ਮਹਿਮਾਨਾ ਅਤੇ ਸ਼ੋਧਕਰਤਾਵਾਂ ਦਾ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...