ਯੈੱਸ ਪੰਜਾਬ
ਚੰਡੀਗੜ੍ਹ, 21 ਸਤੰਬਰ, 2024:
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਉਪਦੇਸ਼ ਭੁੱਲਰ ਨੂੰ ਡੂੰਘਾ ਸਦਮਾ ਲੱਗਿਆ ਹੈ। ਉਹਨਾਂ ਦੀ ਮਾਤਾ ਰਾਜਿੰਦਰ ਕੋਰ, ਸਾਬਕਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਸਿਹਤ ਵਿਭਾਗ ਦੀ ਬੀਤੀ ਰਾਤ ਮੌਤ ਹੋ ਗਈ ।
ਉਹ ਬਿਮਾਰ ਹੋਣ ਕਰਨ ਮੋਹਾਲੀ ਦੇ ਇਕ ਨਿਜੀ ਹਸਪਤਾਲ ਚ ਇਕ ਹਫਤੇ ਤੋਂ ਦਾਖਲ ਸਨ । ਉਹ 84 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਇਕ ਪੁੱਤਰ ਤੇ ਇਕ ਧੀ ਛੱਡ ਗਏ ਹਨ ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਪਿੱਥੋ ਤਹਿਸੀਲ ਰਾਮਪੁਰਾ ਫੂਲ ਜਿਲ੍ਹਾ ਬਠਿੰਡਾ ਵਿਖ਼ੇ ਹੋਵੇਗਾ।
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਭੁੱਲਰ ਪਰਿਵਾਰ ਦੇ ਇਸ ਦੁੱਖ ਵਿੱਚ ਸ਼ਰੀਕ ਹੁੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।