Thursday, April 25, 2024

ਵਾਹਿਗੁਰੂ

spot_img
spot_img

ਸੀਨੀਅਰ ਵਰਗ ਵਿੱਚ ਜਰਖੜ ਅਕੈਡਮੀ ਅਤੇ ਜੂਨੀਅਰ ਵਰਗ ਵਿੱਚ ਅਮਰਗੜ੍ਹ ਅਤੇ ਜਟਾਣਾ ਸੈਮੀਫਾਈਨਲ ਵਿੱਚ ਪੁੱਜੇ

- Advertisement -

ਯੈੱਸ ਪੰਜਾਬ
ਲੁਧਿਆਣਾ, 1 ਅਗਸਤ, 2021:
ਜਰਖੜ ਹਾਕੀ ਅਕੈਡਮੀ ਵੱਲੋਂ ਕੌਮੀ ਹਾਕੀ ਖਿਡਾਰੀ ਧਰਮਿੰਦਰ ਸਿੰਘ ਮਨੀ ਦੀ ਮਾਤਾ ਗੁਰਮੀਤ ਕੌਰ ਅਤੇ ਸਵਰਗੀ ਹਾਕੀ ਖਿਡਾਰੀ ਗੁਰਿੰਦਰਪਾਲ ਸਿੰਘ ਵੜੈਚ ਦੀ ਯਾਦ ਨੂੰ ਸਮਰਪਿਤ ਜਰਖੜ ਹਾਕੀ ਸਟੇਡੀਅਮ ਵਿਖੇ 7-ਏ-ਸਾਈਡ ਹਾਕੀ ਲੀਗ ਦੇ ਆਖਰੀ ਗੇੜ ਦੇ ਮੈਚਾਂ ਵਿੱਚ ਸੀਨੀਅਰ ਵਰਗ ਵਿੱਚ ਜਰਖੜ ਹਾਕੀ ਅਕੈਡਮੀ ਜਦਕਿ ਜੂਨੀਅਰ ਵਰਗ ਵਿੱਚ ਅਮਰਗੜ੍ਹ ਸਕੂਲ ਅਤੇ ਜਟਾਣਾ ਕੋਚਿੰਗ ਸੈਂਟਰ ਨੇ ਨੇ ਆਪੋ ਆਪਣੇ ਮੁਕਾਬਲੇ ਜਿੱਤ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ।

ਜਰਖੜ ਸਟੇਡੀਅਮ ਵਿਖੇ ਚੱਲ ਰਹੀ ਇਸ ਹਫ਼ਤਾਵਰੀ ਲੀਗ ਦੇ ਆਖਰੀ ਗੇੜ ਦੇ ਮੈਚਾਂ ਵਿੱਚ ਅੱਜ ਜੂਨੀਅਰ ਵਰਗ ਵਿਚ ਅਮਰਗੜ੍ਹ ਸਕੂਲ ਨੇ ਰਾਮਪੁਰ ਨੂੰ 3-3 ਗੋਲਾਂ ਦੀ ਬਰਾਬਰੀ ਤੇ ਖੇਡਦਿਆਂ ਪੈਨਲਟੀ ਸਟ੍ਰੋਕ ਵਿੱਚ 3-2 ਨਾਲ ਜਿੱਤ ਹਾਸਲ ਕੀਤੀ। ਅੱਜ ਦੇ ਦੂਸਰੇ ਜੂਨੀਅਰ ਵਰਗ ਦੇ ਮੁਕਾਬਲੇ ਵਿੱਚ ਜਟਾਣਾ ਕੋਚਿੰਗ ਸੈਂਟਰ ਨੇ ਨਨਕਾਣਾ ਸਾਹਿਬ ਪਬਲਿਕ ਸਕੂਲ ਨੂੰ 3-2 ਗੋਲਾਂ ਨਾਲ ਹਰਾਇਆ , ਸਬ ਜੂਨੀਅਰ ਵਰਗ ਦੇ ਇੱਕ ਹੋਰ ਮੈਚ ਵਿੱਚ ਜਰਖੜ ਅਕੈਡਮੀ ਘਵੱਦੀ ਸਕੂਲ ਤੋਂ 8-3 ਗੋਲਾਂ ਜੇਤੂ ਰਹੀ ।

ਸੀਨੀਅਰ ਵਰਗ ਵਿੱਚ ਅੱਜ ਕੋਚ ਦਰਸ਼ਨ ਸਿੰਘ ਆਸੀ ਕਲਾਂ ਇਲੈਵਨ ਨੇ ਅਮਰਗੜ੍ਹ ਕਲੱਬ ਨੂੰ 5-4 ਗੋਲਾਂ ਨਾਲ ਹਰਾਇਆ ਜਦਕਿ ਸੀਨੀਅਰ ਵਿੱਚ ਜਰਖੜ ਹਾਕੀ ਅਕੈਡਮੀ ਨੇ ਯੰਗ ਕਲੱਬ ਓਟਾਲਾਂ ਸਮਰਾਲਾ ਨੂੰ 6-3 ਗੋਲਾਂ ਨਾਲ ਹਰਾਇਆ ਅੱਧੇ ਸਮੇਂ ਤੱਕ ਦੋਵੇਂ ਟੀਮਾਂ 2-2 ਗੋਲਾਂ ਤੇ ਬਰਾਬਰ ਸਨ ਜੇਤੂ ਟੀਮ ਵੱਲੋਂ ਕਪਤਾਨ ਪ੍ਰਗਟ ਸਿੰਘ ਨੇ 2 ਜਤਿੰਦਰਪਾਲ ਸਿੰਘ , ਪਵਨਦੀਪ ਸਿੰਘ ,ਲਵਜੀਤ ਸਿੰਘ ਰਘਵੀਰ ਸਿੰਘ ਨੇ 1-1 ਗੋਲ ਕੀਤਾ ਜਦਕਿ ਸਮਰਾਲਾ ਵੱਲੋਂ ਰੁਪਿੰਦਰਪਾਲ ਸਿੰਘ ਨੇ ਜਸ਼ਨਦੀਪ ਸਿੰਘ ਅਤੇ ਨੇਵੀ ਟਿੰਮਾ ਨੇ 1-1 ਗੋਲ ਕੀਤਾ । ਇਸ ਜਿੱਤ ਨਾਲ ਜਰਖੜ ਅਕੈਡਮੀ ਨੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ।

ਅੱਜ ਦੇ ਮੈਚਾਂ ਦੌਰਾਨ ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਚੱਕਕਲਾਂ , ਸਿਮਰਨਜੀਤ ਸਿੰਘ ਕੋਛੜ , ਡਿੰਪੀ ਰੋਪੜ ਅਤੇ ਅਮਨਦੀਪ ਸਿੰਘ ਚਚਰਾੜੀ ਨੇ ਮੁੱਖ ਮਹਿਮਾਨ ਵਜੋਂ ਵੱਖ ਵੱਖ ਟੀਮਾਂ ਦੇ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਸੁਖਦੇਵ ਸਿੰਘ ਚੱਕ ਕਲਾਂ ਨੇ ਜਰਖੜ ਹਾਕੀ ਅਕੈਡਮੀ ਵਾਸਤੇ 11 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ।

ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ । ਇਸ ਮੌਕੇ ਯਾਦਵਿੰਦਰ ਸਿੰਘ ਤੂਰ , ਨਵਨੀਤ ਕੌਰ ,ਜਗਦੇਵ ਸਿੰਘ ਜਰਖੜ, ਸੰਪੂਰਨ ਸਿੰਘ ਘਵੱਦੀ, ਧਰਮਿੰਦਰ ਸਿੰਘ ਮਨੀ, ਪਲਵਿੰਦਰ ਸਿੰਘ ਗੋਲੂ ਰਾਮਪੁਰ ,ਗੁਰਸਤਿੰਦਰ ਸਿੰਘ ਪਰਗਟ, ਰੁਪਿੰਦਰ ਸਿੰਘ ਗਿੱਲ , ਤਨਵੀਰ ਸਿੰਘ ਮੁੰਡੀ ,ਆਦਿ ਹੋਰ ਉੱਘੀਆ ਸ਼ਖ਼ਸੀਅਤਾਂ ਹਾਜ਼ਰ ਸਨ ।

ਜਰਖੜ ਹਾਕੀ ਲੀਗ ਦੇ ਸੈਮੀਫਾਈਨਲ ਮੁਕਾਬਲੇ 7 ਅਗਸਤ ਦਿਨ ਸ਼ਨੀਵਾਰ ਨੂੰ ਨੂੰ ਸਵੇਰੇ 7 ਵਜੇ ਤੋਂ 10 ਵਜੇ ਤਕ ਖੇਡੇ ਜਾਣਗੇ ।ਸੀਨੀਅਰ ਵਰਗ ਦੇ ਸੈਮੀਫਾਈਨਲ ਮੈਚ ਗਿੱਲ ਕਲੱਬ ਧਮੋਟ ਬਨਾਮ ਜਰਖੜ ਅਕੈਡਮੀ ਅਤੇ ਕੋਚ ਦਰਸ਼ਨ ਸਿੰਘ ਆਸੀ ਕਲਾਂ ਇਲੈਵਨ ਬਨਾਮ ਘਵੱਦੀ ਕਲੱਬ ਵਿਚਕਾਰ ਜਦਕਿ ਜੂਨੀਅਰ ਵਰਗ ਦਾ ਪਹਿਲਾ ਸੈਮੀਫਾਈਨਲ ਰਾਮਪੁਰ ਕੋਚਿੰਗ ਸੈਂਟਰ ਬਨਾਮ ਜਟਾਣਾ ਦੂਸਰਾ ਮੈਚ ਜਰਖੜ ਅਕੈਡਮੀ ਬਨਾਮ ਅਮਰਗਡ਼੍ਹ ਅਕੈਡਮੀ ਵਿਚਕਾਰ ਖੇਡਿਆ ਜਾਵੇਗਾ ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...