Friday, April 26, 2024

ਵਾਹਿਗੁਰੂ

spot_img
spot_img

ਸੀ.ਏ.ਏ. ਤਹਿਤ ਸਿੱਖਾਂ ਨੂੰ ਮਿਲੀ ਰਾਹਤ ਦਾ ਵਿਰੋਧ ਕਰਕੇ ਕੈਪਟਨ ਕਾਂਗਰਸ ਦਾ ਸਿੱਖ ਵਿਰੋਧੀ ਏਜੰਡਾ ਪੂਰਾ ਕਰ ਰਹੇ: ਸੁਖ਼ਬੀਰ ਬਾਦਲ

- Advertisement -

ਚੰਡੀਗੜ੍ਹ, 21 ਜਨਵਰੀ, 2020 –

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਸਪੱਸ਼ਟ ਕਰਨ ਲਈ ਆਖਿਆ ਹੈ ਕਿ ਕੀ ਉਹ ਨਾਗਰਿਕਤਾ ਸੋਧ ਐਕਟ (ਸੀਏਏ) ਤਹਿਤ ਪੀੜਤ ਸਿੱਖਾਂ ਨੂੰ ਦਿੱਤੀ ਜਾ ਰਹੀ ਰਾਹਤ ਦੇ ਵਿਰੁੱਧ ਹੈ ਅਤੇ ਕੀ ਉਹ ਸੀਏਏ ਤਹਿਤ ਸਿੱਖਾਂ ਨੂੰ ਮਿਲੀ ਰਾਹਤ ਖ਼ਤਮ ਕਰਵਾਉਣ ਲਈ ਇਸ ਸਮੁੱਚੇ ਐਕਟ ਨੂੰ ਰੱਦ ਕਰਵਾਉਣ ਦੀ ਲੜਾਈ ਲੜ ਰਿਹਾ ਹੈ?

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸੀਏਏ ਦਾ ਵਿਰੋਧ ਕਰਕੇ ਮੁੱਖ ਮੰਤਰੀ ਇਸ ਐਕਟ ਤਹਿਤ ਸਿੱਖਾਂ ਨੂੰ ਮਿਲੀ ਰਾਹਤ ਦਾ ਵਿਰੋਧ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦੇ ਸਿੱਖ ਵਿਰੋਧੀ ਏਜੰਡਾ ਨੂੰ ਪੂਰਾ ਕਰਨਾ ਹੈ। ਜੇਕਰ ਕੈਪਟਨ ਅਮਰਿੰਦਰ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ ਪੀੜਤ ਸਿੱਖਾਂ ਰਾਹਤ ਦੇਣ ਬਾਰੇ ਸੱਚਮੁੱਚ ਸੰਜੀਦਾ ਹੈ ਤਾਂ ਉਸ ਨੂੰ ਅਕਾਲੀ ਦਲ ਦੀ ਸੀਏਏ ਵਿਚ ਮੁਸਲਮਾਨਾਂ ਨੂੰ ਸ਼ਾਮਿਲ ਕੀਤੇ ਜਾਣ ਦੀ ਮੰਗ ਦਾ ਸਾਥ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਾਕਿਤਸਾਨ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਤਾਜ਼ਾ ਅੰਕੜਿਆਂ ਅਨੁਸਾਰ 1000 ਹਿੰਦੂ/ ਸਿੱਖ ਲੜਕੀਆਂ ਨੂੰ ਅਗਵਾ ਕਰਕੇ ਉਹਨਾਂ ਦਾ ਜਬਰੀ ਮੁਸਲਮਾਨ ਪੁਰਸ਼ਾਂ ਨਾਲ ਨਿਕਾਹ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੂੰ ਨਿਰੋਲ ਗਾਂਧੀ ਪਰਿਵਾਰ ਦੇ ਇਸ਼ਾਰਿਆਂ ਉੱਤੇ ਨੱਚਣ ਤੋਂ ਵਰਜਦਿਆਂ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ ਪੀੜਤ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਪ੍ਰਤੀ ਸੰਵੇਦਨਸ਼ੀਲ ਨਜ਼ਰੀਆ ਰੱਖਣ ਲਈ ਆਖਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਨੇ ਸਿੱਖਾਂ ਨੂੰ ਬਚਾਉਣ ਲਈ ਨਾਗਰਿਕਤਾ ਸੋਧ ਬਿਲ ਦੇ ਹੱਕ ਵਿਚ ਵੋਟ ਪਾਈ ਸੀ। ਉਹਨਾਂ ਕਿਹਾ ਕਿ ਪਰੰਤੂ ਮੇਰੇ ਵੱਲੋਂ ਮੁਸਲਮਾਨਾਂ ਨੂੰ ਐਕਟ ਵਿਚ ਸ਼ਾਮਿਲ ਕਰਨ ਦੀ ਮੰਗ ਕਰਕੇ ਅਸੀਂ ਆਪਣਾ ਵਿਰੋਧ ਵੀ ਜਤਾ ਦਿੱਤਾ ਸੀ। ਅਸੀਂ ਆਪਣੇ ਸਟੈਂਡ ਉੱਤੇ ਦ੍ਰਿੜ ਹਾਂ ਅਤੇ ਇਸ ਮੁੱਦੇ ਉੱਤੇ ਆਪਣਾ ਸਿਧਾਂਤਕ ਸਟੈਂਡ ਛੱਡਣ ਦੀ ਬਜਾਇ ਦਿੱਲੀ ਵਿਧਾਨ ਸਭਾ ਚੋਣਾਂ ਲੜਣਾ ਤਿਆਗ ਦਿੱਤਾ ਹੈ।

ਕੈਪਟਨ ਨੂੰ ਆਪਣੀ ਸਰਕਾਰ ਦੀ ਸਾਰੇ ਮੋਰਚਿਆਂ ਉੱਤੇ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰਨ ਤੋਂ ਵਰਜਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੇਕਰ ਸਿੱਖਾਂ ਨੂੰ ਸੀਏਏ ਤਹਿਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਮੁਸਲਮਾਨਾਂ ਨੂੰ ਕੀ ਲਾਭ ਹੋਵੇਗਾ? ਉਹਨਾਂ ਨੇ ਮੁੱਖ ਮੰਤਰੀ ਹਾਸੋਹੀਣੇ ਬਿਆਨ ਦੇਣ ਤੋਂ ਪਰਹੇਜ਼ ਕਰਨ ਲਈ ਆਖਦਿਆਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਗਾਂਧੀ ਪਰਿਵਾਰ ਪ੍ਰਤੀ ਉਸ ਦੀ ਅਧੀਨਤਾ ਅਤੇ ਪੰਜਾਬ ਵਿਚ ਆਪਣੀ ਕੁਰਸੀ ਬਚਾਉਣ ਲਈ ਇਸ ਪਰਿਵਾਰ ਨੂੰ ਖੁਸ਼ ਰੱਖਣ ਦੀ ਲਾਲਸਾ ਦਾ ਹੀ ਪਰਦਾਫਾਸ਼ ਹੁੰਦਾ ਹੈ।

ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਨੂੰ ਇਸ ਸਥਿਤੀ ਵਿਚ ਇੱਕ ਨਾਕਾਮ ਮੁੱਖ ਮੰਤਰੀ ਤੋਂ ਸਬਕ ਲੈਣ ਦੀ ਲੋੜ ਨਹੀਂ ਹੈ, ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਮੁਸਲਮਾਨਾਂ ਨੂੰ ਸੀਏਏ ਦੇ ਘੇਰੇ ਵਿਚ ਸ਼ਾਮਿਲ ਕਰਵਾਉਣ ਲਈ ਆਪਣੀ ਲੜਾਈ ਜਾਰੀ ਰੱਖੇਗਾ ਅਤੇ ਇਸ ਮੰਤਵ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਕੇਂਦਰ ਸਰਕਾਰ ਵਿਚਲੇ ਰਸੂਖ ਨੂੰ ਇਸਤੇਮਾਲ ਕਰੇਗਾ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਪਾਰਟੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੌਮੀ ਨਾਗਰਿਕਤਾ ਰਜਿਸਟਰ (ਐਨਆਰਸੀ) ਦੇ ਖ਼ਿਲਾਫ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਗੱਲ ਸਮਝਣਯੋਗ ਹੈ ਕਿ ਕੈਪਟਨ ਅਮਰਿੰਦਰ ਨੂੰ ਸਿਧਾਂਤਾਂ ਉੱਤੇ ਪਹਿਰਾ ਦੇਣ ਦੀ ਗੱਲ ਸਮਝ ਨਹੀਂ ਆ ਸਕਦੀ। ਉਹਨਾਂ ਕਿਹਾ ਕਿ ਇਹ ਇੱਕ ਤੱਥ ਹੈ ਕਿ ਦਿੱਲੀ ਦੇ ਸਿੱਖਾਂ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਅੱਠ ਸੀਟਾਂ ਤੋਂ ਲੜਣ ਦੀ ਮੰਗ ਰੱਖੀ ਸੀ। ਪਰੰਤੂ ਪਾਰਟੀ ਨੇ ਇਸ ਮੰਗ ਬਾਰੇ ਵਿਚਾਰ ਕਰਨ ਮਗਰੋਂ ਇਹ ਫੈਸਲਾ ਕੀਤਾ ਕਿ ਇਸ ਨੂੰ ਸਿਰਫ ਸਿੱਖਾਂ ਦੇ ਹੀ ਨਹੀਂ, ਸਗੋਂ ਸਾਰੀਆਂ ਘੱਟ ਗਿਣਤੀਆਂ ਦੇ ਹੱਕਾਂ ਲਈ ਲੜਣਾ ਚਾਹੀਦਾ ਹੈ। ਇਹ ਇੱਕ ਅਜਿਹਾ ਅਸੂਲ ਹੈ, ਜਿਸ ਕੋਈ ਕਾਂਗਰਸ ਨਹੀਂ ਸਮਝ ਸਕਦਾ ਹੈ, ਕਿਉਂਕਿ ਕਾਂਗਰਸ ਪਾਰਟੀ ਦਾ ਰਿਕਾਰਡ ਇਹ ਹੈ ਕਿ ਇਸ ਨੇ ਸਰਕਾਰੀ ਜਬਰ ਰਾਹੀਂ ਸਿੱਖਾਂ ਉੱਤੇ ਭਾਰੀ ਅੱਤਿਆਚਾਰ ਕੀਤੇ ਸਨ, ਜਿਹਨਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਨਾ ਅਤੇ 1984 ਵਿਚ ਦਿੱਲੀ ਅਤੇ ਦੇਸ਼ ਦੇ ਦੂਜੇ ਭਾਗਾਂ ਵਿਚ ਸਿੱਖਾਂ ਦੀ ਨਸਲਕੁਸ਼ੀ ਕਰਨਾ ਸ਼ਾਮਿਲ ਸੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...