Saturday, April 27, 2024

ਵਾਹਿਗੁਰੂ

spot_img
spot_img

ਸੀ ਏ ਏ ਤੇ ਐਨ ਆਰ ਸੀ ਦੀ ਹਮਾਇਤ ਨਾਲੋਂ ਦਿੱਲੀ ਚੋਣਾਂ ਤੋਂ ਦੂਰ ਰਹਿਣਾ ਮਨਜ਼ੂਰ : ਸਿਰਸਾ ਤੇ ਕਾਲਕਾ

- Advertisement -

ਨਵੀਂ ਦਿੱਲੀ, 20 ਜਨਵਰੀ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਘੱਟ ਗਿਣਤੀਆਂ ਦੇ ਹਿਤਾਂ ਨਾਲ ਸਮਝੌਤਾ ਕਰਨ ਜਾਂ ਫਿਰ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਧਰਮ ਨਿਰਪੱਖ ਸਿਧਾਂਤਾਂ ‘ਤੇ ਸਮਝੌਤਾ ਕਰਨ ਦੀ ਥਾਂ ਦਿੱਲੀ ਵਿਚ ਚੋਣਾਂ ਨਾ ਲੜਨ ਦੀ ਕੁਰਬਾਨੀ ਦੇਣ ਲਈ ਤਿਆਰ ਹੈ। ਇਸ ਅਨੁਸਾਰ ਹੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਉਹ ਦਿੱਲੀ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਚੋਣ ਪ੍ਰਕਿਰਿਆ ਤੋਂ ਪਾਸੇ ਰਹੇਗਾ ਅਤੇ ਕਿਹਾ ਕਿ ਭਾਰਤ ਇਕ ਧਰਮ ਨਿਰਪੱਖ ਮੁਲਕ ਹੈ ਜਿਸਦਾ ਵਿਰਸਾ ਅਮੀਰ ਧਾਰਮਿਕ, ਸਭਿਆਚਾਰਕ, ਭਾਈਸ਼ਾਈ ਤੇ ਨਸਲੀ ਵਿਭਿੰਨਤਾ ਨਾਲ ਅਮੀਰ ਹੈ। ਇਹੀ ਵਿਭਿੰਨਤਾ ਸਾਡੀ ਏਕਤਾ ਦੀ ਮਜ਼ਬੂਤੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਤੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਗੰਭੀਰ ਮਤਭੇਦ ਹਨ ਅਤੇ ਅਕਾਲੀ ਦਲ ਚਾਹੁੰਦਾ ਹੈ ਕਿ ਐਕਟ ਵਿਚ ਮੁਸਲਮਾਨਾਂ ਨੂੰ ਵੀ ਸਾਮਲ ਕੀਤਾ ਜਾਵੇ ਅਤੇ ਐਨ ਆਰ ਸੀ ਬਾਰੇ ਅਕਾਲੀ ਦਲ ਦਾ ਮੰਨਣਾ ਹੈ ਕਿ ਇਹ ਇਸਦਾ ਵਿਰੋਧੀ ਹੈ ਤੇ ਕਦੇ ਵੀ ਇਸਦੀ ਹਮਾਇਤ ਨਹੀਂ ਕਰ ਸਕਦਾ।

ਅਕਾਲੀ ਦਲ ਨੇ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ‘ਤੇ ਬਹਿਸ ਦੌਰਾਨ ਹੀ ਇਹ ਮਤਭੇਦ ਸੰਸਦ ਵਿਚ ਸਾਹਮਣੇ ਆਏ ਸਨ ਜਦੋਂ ਨਾਗਰਿਕਤਾ ਸੋਧ ਬਿੱਲ 2019 ‘ਤੇ ਚਰਚਾ ਹੋਈ ਸੀ। ਇਸ ਚਰਚਾ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕੀਤਾ ਸੀ ਕਿ ਉਹ ਘੱਟ ਗਿਣਤੀਆਂ ਦੇ ਨਾਲ ਹਨ ਅਤੇ ‘ਸਰਬੱਤ ਦਾ ਭਲਾ’ ਦੇ ਸਿਧਾਂਤ ਅਨੁਸਾਰ ਧਰਮ ਨਿਰਪੱਖਤਾ ਦੇ ਹਾਮੀ ਹਨ।

ਇਹੀ ਸਟੈਂਡ ਰਾਜ ਸਭਾ ਵਿਚ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਦੁਹਰਾਇਆ ਅਤੇ ਇਸ ਸਟੈਂਡ ‘ਤੇ ਕੋਈ ਸਮਝੌਤਾ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਅਸੀਂ ਸਪਸ਼ਟ ਹਾਂ ਕਿ ਸਿੱਖ, ਹਿੰਦੂ, ਇਸਾਈ, ਜੈਨ, ਪਾਰਸੀ ਤੇ ਬੁੱਧ ਸਮੇਤ ਸਾਰੀਆਂ ਘੱਟ ਗਿਣਤੀਆਂ ਜੋ ਪਾਕਿਸਤਾਨ, ਅਫਗਾਨਿਸਤਾਨ ਤੇ ਬੰਗਲਾਦੇਸ਼ ਤੋਂ ਹਨ, ਦੀ ਰਾਖੀ ਕਰਨਾ ਸਾਡੇ ਮਹਾਨ ਮੁਲਕ ਦਾ ਫਰਜ਼ ਹੈ। ਉਹਨਾਂ ਕਿਹ ਕਿ ਸੀ ਏ ਏ ਦੀ ਪ੍ਰਕਿਰਿਆ ਵਿਚੋਂ ਮੁਸਲਿਮ ਲਾਂਭੇ ਨਹੀਂ ਕੀਤੇ ਜਾਣੇ ਚਾਹੀਦੇ ਕਿਉਂਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਬੁਨਿਆਦੀ ਸਿਧਾਂਤਾਂ ਜੋ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਅਨੁਸਾਰ ਹਨ, ਦੀ ਕੁਰਬਾਨੀ ਨਹੀਂ ਦੇ ਸਕਦਾ।

ਉਹਨਾਂ ਕਿਹਾ ਕਿ ਆਮ ਤੌਰ ‘ਤੇ ਘੱਟ ਗਿਣਤੀਆਂ ਅਤੇ ਖਾਸ ਤੌਰ ‘ਤੇ ਖਾਲਸਾ ਪੰਥ ਦੀ ਨੁਮਾਇੰਦਾ ਜਥੇਬੰਦੀ ਹੋਣ ਦ ਨਾਅਤੇ ਸ਼੍ਰੋਮਣੀ ਅਕਾਲੀ ਦਲ ਸਾਡੇ ਗੁਰੂ ਸਾਹਿਬਾਨ ਵੱਲੋਂ ਧਰਮ ਨਿਰਪੱਖਤਾ ਅਤੇ ਮਨੁੱਖਤਾ ਦੇ ਬਰਾਬਰੀ ਦੇ ਸੰਦੇਸ਼ ਦੀ ਪਾਲਣਾ ਕਰਦਾ ਹੈ ਜੋ ਕਿ ਸਾਡੀ ਰੋਜ਼ਾਨ ਅਰਦਾਸ ਵਿਚ ਵੀ ਦਰਸਾਇਆ ਗਿਆ ਹੈ।

ਉਹਨਾਂ ਕਿਹਾ ਕਿ ਭਾਜਪਾ ਨਾਲ ਕਈ ਦੌਰ ਦੀਆਂ ਮੀਟਿੰਗਾਂ ਦੌਰਾਨ ਭਾਜਪਾ ਆਗੂ ਵਾਰ ਵਾਰ ਇਹ ਦਬਾਅ ਬਣਾਉਂਦੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਸੀ ਏ ਏ ਬਾਰੇ ਆਪਣੇ ਸਟੈਂਡ ਨੂੰ ਵਾਪਸ ਲਵੇ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਪਸ਼ਟ ਦੱਸ ਦਿੱਤਾ ਸੀ ਕਿ ਇਸ ਸਟੈਂਡ ਬਾਰੇ ਸਮਝੌਤਾ ਨਹੀਂ ਹੋ ਸਕਦਾ ਅਤੇ ਜੋ ਕੁਝ ਵੀ ਪਾਰਟੀ ਨੇ ਲੋਕ ਸਭਾ ਅਤੇ ਰਾਜ ਸਭਾ ਅਤੇ ਫਿਰ ਪੰਜਾਬ ਵਿਧਾਨ ਸਭਾ ਵਿਚ ਕਿਹਾ, ਉਸਦੇ ਹਰ ਇਕ ਸ਼ਬਦ ‘ਤੇ ਪਾਰਟੀ ਪੂਰਾ ਪਹਿਰਾ ਦੇਵੇਗੀ। ਉਹਨਾ ਕਿਹਾ ਕਿ ਹਿੰਦੂ, ਸਿੱਖ, ਇਸਾਈ, ਬੁੱਧ, ਜੈਨ ਤੇ ਪਾਰਸੀਆਂ ਦੇ ਨਾਲ ਮੁਸਲਿਮ ਭਾਈਚਾਰਾ ਵੀ ਐਕਟ ਵਿਚ ਸ਼ਾਮਲ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਸਾਡੀਆਂ ਮੀਟਿੰਗਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਐਨ ਆਰ ਸੀ ਬਾਰੇ ਆਪਣਾ ਸਟੈਂਡ ਸਪਸ਼ਟ ਕਰ ਦਿੱਤਾ ਸੀ ਕਿ ਅਸੀਂ ਭਾਰਤ ਦੇ ਲੋਕਾਂ ਨੂੰ ਮਜਬੂਰ ਨਹੀਂ ਕਰ ਸਕਦੇ ਕਿ ਉਹ ਭਾਰਤ ਦੇ ਨਾਗਰਿਕਾਂ ਨੂੰ ਲਾਈਨਾਂ ਵਿਚ ਖੜੇ ਹੋ ਕੇ ਆਪਣੇ ਤੇ ਆਪਣੇ ਪੁਰਖਾਂ ਦੇ ਸਬੂਤ ਦੇਣ। ਉਹਨਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਭ ਤੋਂ ਪੁਰਾਣੀ ਭਾਈਵਾਲ ਪਾਰਟੀ ਹੈ ਅਤੇ ਕੌਮੀ ਲੋਕਤੰਤਰੀ ਗਠਜੋੜ ਵਿਚ ਸਭ ਤੋਂ ਸਨਮਾਨਯੋਗ ਭਾਈਵਾਲ ਹੈ ਪਰ ਅਸੀਂ ਕਦੇ ਵੀ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਅਤੇ ਪਾਰਟੀ ਦੀ ਕੋਰ ਵਿਚਾਰਧਾਰਾ ਤੋਂ ਪਾਸੇ ਨਹੀਂ ਹੋ ਸਕਦੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...