Saturday, April 27, 2024

ਵਾਹਿਗੁਰੂ

spot_img
spot_img

ਸੀ-ਫਾਰਮ ਦਾ ਮੁੱਦਾ ਸੁਲਝਾਉਣ ਲਈ ਲਿਆਂਦੀ ਜਾਵੇਗੀ ਵਨ ਟਾਈਮ ਸੈਟਲਮੈਂਟ ਨੀਤੀ: ਸੁੰਦਰ ਸ਼ਾਮ ਅਰੋੜਾ

- Advertisement -

ਯੈੱਸ ਪੰਜਾਬ
ਜਲੰਧਰ, 29 ਅਕਤੂਬਰ, 2020 –
ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਉਦਯੋਗਪਤੀਆਂ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਸੀ-ਫਾਰਮ ਨਾਲ ਜੁੜੇ ਮਸਲਿਆਂ ਨੂੰ ਸੁਲਝਾਉਣ ਪੰਜਾਬ ਸਰਕਾਰ ਵਲੋਂ ਕੁਝ ਦਿਨਾਂ ਵਿੱਚ ਹੀ ਵਨ ਟਾਈਮ ਸੇਟੈਲਮੈਂਟ ਨੀਤੀ ਲਿਆਂਦੀ ਜਾ ਰਹੀ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਬੋਲਦਿਆਂ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਨ ਟਾਈਮ ਸੈਟਲਮੈਂਟ ਨੀਤੀ ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਏਗੀ ਅਤੇ ਜਿਸ ਦੀ ਆਉਣ ਵਾਲੇ ਕੁਝ ਦਿਨਾਂ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਇਸ ਨੀਤੀ ਸਬੰਧੀ ਸ਼ਰਤਾਂ ਨੂੰ ਮੁਕੰਮਲ ਕਰਨ ਸਬੰਧੀ ਲਗਾਇਆ ਗਿਆ ਹੈ ਤਾਂ ਜੋ ਉਦਯੋਗਪਤੀਆਂ ਨੂੰ ਸੀ-ਫਾਰਮ ਕਰਕੇ ਆ ਰਹੀਆਂ ਸਮੱਸਿਆਵਾਂ ਤੋਂ ਨਿਜਾਤ ਦੁਆ ਕੇ ਸਹੂਲਤ ਪ੍ਰਦਾਨ ਕੀਤੀਆਂ ਜਾ ਸਕਣ।

ਕੈਬਨਿਟ ਮੰਤਰੀ ਜਿਨਾਂ ਦੇ ਨਾਲ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਵੀ ਮੌਜੂਦ ਸਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਉਦਯੋਗਪਤੀਆ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਇਹ ਮੁੱਖ ਮੰਤਰੀ ਵਲੋਂ ਬਣਾਏ ਗਏ ਦਬਾ ਸਦਕਾ ਹੀ ਹੈ ਕਿ ਰੇਲਵੇ ਮੰਤਰਾਲੇ ਵਲੋਂ ਪੰਜਾਬ ਵਿੱਚ ਮਾਲ ਗੱਡੀਆਂ ਮੁੜ ਚਲਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਨੂੰ ਮਾਲ ਗੱਡੀਆਂ ਨਾ ਚੱਲਣ ਕਰਕੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ 2000 ਕਰੋੜ ਰੁਪਏ ਦੇ ਮੁੱਲ ਦਾ ਨਿਰਯਾਤ ਅਤੇ ਆਯਾਤ ਕਰਨ ਵਾਲਾ ਸਮਾਨ ਅਟਕਿਆ ਪਿਆ ਹੈ।

ਉਦਯੋਗਾਂ ਨੂੰ ਸੂਬੇ ਦੀ ਰੀੜ ਦੀ ਹੱਡੀ ਦਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਉਦਯੋਗਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਸਰਕਾਰ ਦੀ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦਯੋਗਾਂ ਦੀ ਹਰ ਸਮੱਸਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਸਾਲ 2017 ਵਿੱਚ ਉਦਯੋਗ ਨੀਤੀ ਵੀ ਬਣਾਈ ਗਈ ਹੈ ਜੋ ਕਿ ਸੂਬੇ ਵਿੱਚ ਉਦਯੋਗਾਂ ਨੂੰ ਹੋਰ ਹੁਲਾਰਾ ਅਤੇ ਉਦਯੋਗਾਂ ਨੂੰ ਮੁੜ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਵਲੋਂ ਹੈਂਡ ਟੂਲਜ਼, ਲੈਦਰ, ਸਪੋਰਟਸ, ਆਟੋ ਪਾਰਟਸ, ਸਰਜੀਕਲ , ਟੈਕਸਟਾਈਲ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਫੈਕਟਰੀਜ਼, ਪੀ.ਐਸ.ਆਈ.ਈ.ਸੀ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਹੋਰਨਾਂ ਵਿਭਾਗਾਂ ਨੂੰ ਇਨਾਂ ਦੀਆਂ ਸਮੱਸਿਆਂਵਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।

ਇਸ ਮੌਕੇ ਨਗਰ ਨਿਗਮ ਕਮਿਸ਼ਨਰ ਕਰੁਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਐਸ.ਡੀ.ਐਮ. ਰਾਹੁਲ ਸਿੰਧੂ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ, ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ, ਜਨਰਲ ਮੇਨੈਜਰ ਜ਼ਿਲ੍ਹਾ ਉਦਯੋਗ ਕੇਂਦਰ ਸੁਖਪਾਲ ਸਿੰਘ, ਖਾਦੀ ਬੋਰਡ ਡਾਇਰੈਕਟਰ ਮੇਜਰ ਸਿੰਘ, ਮਾਲਵਿੰਦਰ ਸਿੰਘ ਲੱਕੀ ਅਤੇ ਹੋਰ ਵੀ ਹਾਜ਼ਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...