Saturday, April 20, 2024

ਵਾਹਿਗੁਰੂ

spot_img
spot_img

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਨੂੰ ‘ਮਾਈਨਰ’ ਵਿਸ਼ਿਆਂ ਵਿੱਚ ਰੱਖਣ ’ਤੇ ਬੋਲੇ ਢੀਂਡਸਾ: ਕਿਹਾ ਭਾਸ਼ਾਵਾਂ ਦੇ ਵਰਗੀਕਰਨ ਪਿੱਛੇ ਕੰਮ ਕਰ ਰਹੀ ਹੈ ਖ਼ਾਸ ਮਾਨਸਿਕਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਸੀਬੀਐੱਸਈ ਦੇ ਪੰਜਾਬੀ ਨੂੰ ਮੁੱਖ ਵਿਸਿ਼ਆਂ `ਚੋਂ ਬਾਹਰ ਰੱਖਣ ਦੇ ਤਾਨਾਸ਼ਾਹੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੇ ਜਾਰੀ ਇੱਕ ਬਿਆਨ ਵਿੱਚ ਸ: ਢੀਂਡਸਾ ਨੇ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਫੈਡਰਲ ਭਾਵਨਾ ਦੇ ਵਿਰੁੱਧ ਹੈ।

ਸ: ਢੀਂਡਸਾ ਨੇ ਇਸ ਫੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੋਰਡ ਵੱਲੋਂ ਪੰਜਾਬੀ ਦੇ ਨਾਲ-ਨਾਲ ਹੋਰਨਾਂ ਖੇਤਰੀ ਭਾਸ਼ਾਵਾਂ ਅਤੇ ਕੁੱਝ ਹੋਰ ਵਿਸਿ਼ਆਂ ਨੂੰ ਲਘੂ/ਅਲਪ ਵਿਸ਼ੇ ਗਰਦਾਨਿਆ ਗਿਆ ਹੈ ਜਦਕਿ ਹਿੰਦੀ ਅਤੇ ਅੰਗਰੇਜੀ ਨੂੰ ਮੁੱਖ ਵਿਸਿ਼ਆਂ ਵਾਲੀ ਸ਼੍ਰੋਣੀ ਵਿੱਚ ਰੱਖਿਆ ਗਿਆ ਹੈ।

ਸ: ਢੀਂਡਸਾ ਨੇ ਭਾਰਤੀ ਸੰਵਿਧਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਵਿਧਾਨ ਦੇ ਅੱਠਵੇਂ ਸ਼ਡਿਊਲ ਵਿੱਚ 22 ਭਾਸ਼ਾਵਾਂ ਹਨ ਅਤੇ ਹਿੰਦੀ ਵੀ ਉਨ੍ਹਾਂ ਵਿੱਚ ਸ਼ਾਮਲ ਹੈ ਅਤੇ ਇਨ੍ਹਾਂ ਸਭ ਭਾਸ਼ਾਵਾਂ ਦਾ ਬਰਾਬਰ ਦਾ ਦਰਜਾ ਹੈ ਫਿਰ ਸਵਾਲ ਉੱਠਦਾ ਹੈ ਕਿ ਜੇ ਬਾਕੀ ਦੀਆਂ 21 ਭਾਸ਼ਾਵਾਂ ਲਘੂ ਵਿਸਿ਼ਆਂ ਦੇ ਵਰਗ ਵਿੱਚ ਹਨ ਤਾਂ ਹਿੰਦੀ ਮੁੱਖ ਵਿਸਿ਼ਆਂ ਦੇ ਵਰਗ ਵਿੱਚ ਕਿਵੇਂ ਰੱਖੀ ਗਈ?

ਸ: ਢੀਂਡਸਾ ਨੇ ਕਿਹਾ ਕਿ ਸੀਬੀਐੱਸਈ ਦਾ ਇਹ ਤਾਨਾਸ਼ਾਹੀ ਫੈਸਲਾ ਇਹ ਸਿੱਧ ਕਰਦਾ ਹੈ ਕਿ ਭਾਸ਼ਾਵਾਂ ਦਾ ਵਰਗੀਕਰਨ ਕਰਨ ਪਿੱਛੇ ਇਕ ਖਾਸ ਤਰ੍ਹਾਂ ਦੀ ਬਹੁਗਿਣਤੀਵਾਦੀ ਮਾਨਸਿਕਤਾ ਕੰਮ ਕਰ ਰਹੀ ਹੈ। ਇਹ ਵਰਤਾਰਾ ਇਹ ਵੀ ਦਰਸ਼ਾਉਂਦਾ ਹੈ ਕਿ ਸਰਕਾਰੀ ਸੰਸਥਾਵਾਂ ਲੋਕਾਂ ਪ੍ਰਤੀ ਅਸੰਵੇਦਨਸ਼ੀਲ ਹੀ ਨਹੀ ਸਗੋਂ ਸਥਾਨਕ ਭਾਸ਼ਾਵਾਂ ਪ੍ਰਤੀ ਵੀ ਸੁਹਿਰਦ ਭਾਵਨਾਵਾਂ ਨਹੀ ਰੱਖਦੀਆਂ।

ਉਨ੍ਹਾਂ ਕਿਹਾ ਕਿ ਬੋਰਡ ਦੀ ਪੰਜਾਬੀ ਸਮੇਤ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਕਹਿਣ ਪਿਛਲੀ ਮਾਨਸਿਕਤਾ ਦੇ ਪਿੱਛੇ ਉਸ ਦਾ ਕੁਲੀਨਵਾਦੀ ਰਵੱਈਆ ਵੀ ਸਾਹਮਣੇ ਆਇਆ ਹੈ। ਸ: ਢੀਂਡਸਾ ਨੇ ਅੱਗੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰਾਲੇ ਨੂੰ ਵੀ ਸਮਝਣਾ ਚਾਹੀਦਾ ਹੈ ਕਿ ਮਾਤ ਭਾਸ਼ਾਵਾਂ ਵਿੱਚ ਮੁਹਾਰਤ ਪ੍ਰਾਪਤ ਕਰਨ ਨਾਲ ਹੀ ਵਿਦਿਆਰਥੀਆਂ ਦਾ ਸਿਰਜਨਾਤਮਕ ਵਿਕਾਸ ਹੋ ਸਕਦਾ ਹੈ।

ਇਸ ਲਈ ਸਿੱਖਿਆ ਮੰਤਰਾਲੇ ਨੂੰ ਤੁਰੰਤ ਬੋਰਡ ਨੂੰ ਇਹ ਫੈਸਲਾ ਵਾਪਿਸ ਲੈਣ ਦੇ ਆਦੇਸ਼ ਜਾਰੀ ਕਰਨੇ ਚਾਹੀਦੇ ਹਨ। ਸ: ਢੀਂਡਸਾ ਨੇ ਕਿਹਾ ਕਿ ਸੂਬਿਆਂ ਨੂੰ ਸੀਬੀਐੱਸਈ ਦੁਆਰਾ ਸਥਾਨਕ ਭਾਸ਼ਾਵਾਂ ਨੂੰ ਗੌਣ/ਅਲਪ ਵਿਸ਼ੇ ਦੇਖੇ ਜਾਣ ਦਾ ਵਿਰੋਧ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...