Friday, April 26, 2024

ਵਾਹਿਗੁਰੂ

spot_img
spot_img

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨਾਲ ਕੀਤੀ ਜਾ ਰਹੀ ਬੇਇਨਸਾਫ਼ ਅਤਿ ਨਿੰਦਣਯੋਗ, ਮੁੜ ਵਿਚਾਰ ਹੋਵੇ: ਸਿਮਰਨਜੀਤ ਸਿੰਘ ਮਾਨ

- Advertisement -

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ, 2021 –
“ਜਿਸ ਗੁਰਮੁੱਖੀ ਪੰਜਾਬੀ ਨੂੰ ਗੁਰੂ ਸਾਹਿਬਾਨ ਨੇ ਸਮੁੱਚੀ ਮਨੁੱਖਤਾ ਨੂੰ ਅਗਵਾਈ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸੋਭਿਤ ਕੀਤਾ ਹੈ ਅਤੇ ਜੋ ਪੰਜਾਬੀਆਂ ਦੀ ਮਾਂ-ਬੋਲੀ, ਭਾਸ਼ਾ ਹੈ, ਜਿਸਨੂੰ ਅਮਰੀਕਾ, ਕੈਨੇਡਾ, ਜਰਮਨ, ਬਰਤਾਨੀਆ ਵਰਗੇ ਵੱਡੇ ਮੁਲਕਾਂ ਵਿਚ ਆਪਣੀ ਧਾਂਕ ਜਮਾਉਦੇ ਹੋਏ ਉਥੋ ਦੇ ਵੱਡੇ-ਵੱਡੇ ਵਿਦਿਅਕ ਅਦਾਰਿਆ, ਜਰਨੈਲੀ ਸੜਕਾਂ, ਵੱਡੇ-ਵੱਡੇ ਮਾਲ, ਹੋਟਲ, ਰੈਸਟੋਰੈਟ ਅਤੇ ਹੋਰ ਕਾਰੋਬਾਰਾਂ ਦੇ ਨਾਮ ਪੰਜਾਬੀ ਭਾਸ਼ਾ ਨਾਲ ਸਿੰਗਾਰੇ ਜਾ ਰਹੇ ਹਨ ਅਤੇ ਉਥੋ ਦੀਆਂ ਹਕੂਮਤਾਂ ਪੰਜਾਬੀਆਂ ਤੇ ਸਿੱਖਾਂ ਦੇ ਮਾਰਕੇ ਵਾਲੇ ਇਨਸਾਨੀਅਤ ਪੱਖੀ ਉਦਮਾਂ ਨੂੰ ਮੁੱਖ ਰੱਖਕੇ ਪੰਜਾਬੀ ਬੋਲੀ ਨੂੰ ਮਾਨਤਾ ਦੇ ਰਹੀਆ ਹਨ ਅਤੇ ਫਖ਼ਰ ਕਰ ਰਹੀਆ ਹਨ, ਪੰਜਾਬੀਆਂ ਦੀ ਉਸ ਮਾਂ-ਬੋਲੀ ਪੰਜਾਬੀ ਨੂੰ ਆਈ.ਸੀ.ਐਸ.ਈ. ਇੰਡੀਅਨ ਸਰਟੀਫਿਕੇਟ ਆਫ਼ ਸੈਕੰਡਰੀ ਐਜੂਕੇਸ਼ਨ ਅਤੇ ਸੀ.ਬੀ.ਐਸ.ਈ. ਸੈਂਟਰ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਵੱਡੇ ਵਿਦਿਅਕ ਅਦਾਰਿਆ ਵੱਲੋਂ ਆਪਣੀ 11ਵੀਂ ਅਤੇ 12ਵੀਂ ਜਮਾਤ ਦੇ ਸਿਲੇਬਸ ਵਿਚੋ ਪੰਜਾਬੀ ਵਿਸ਼ੇ ਨੂੰ ਜੋ ਪੂਰਨ ਤੌਰ ਤੇ ਖ਼ਤਮ ਕੀਤਾ ਗਿਆ ਹੈ, ਇਹ ਅਮਲ ਵੱਡੇ ਵਿਤਕਰੇ ਵਾਲੇ ਅਤੇ ਪੰਜਾਬੀ ਬੋਲੀ-ਭਾਸ਼ਾ ਨਾਲ ਈਰਖਾਵਾਦੀ ਸੋਚ ਅਧੀਨ ਬੇਇਨਸਾਫ਼ੀ ਕਰਨ ਵਾਲੇ ਦੁੱਖਦਾਇਕ ਅਮਲ ਹਨ ਜਿਸਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੁੱਚੇ ਪੰਜਾਬ ਨਿਵਾਸੀਆ ਤੇ ਸਿੱਖ ਕੌਮ ਦੇ ਬਿਨ੍ਹਾਂ ਤੇ ਸਖਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਪਰੋਕਤ ਸੈਂਟਰ ਦੇ ਦੋਵੇ ਵਿਦਿਆ ਨਾਲ ਸੰਬੰਧਤ ਵੱਡੇ ਅਦਾਰਿਆ ਵੱਲੋ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਨੂੰ ਆਪਣੇ ਸਿਲੇਬਸ ਵਿਚੋ ਮਨਫੀ ਕਰਨ ਦੇ ਹੋ ਰਹੇ ਸਾਜ਼ਸੀ ਅਮਲਾਂ ਉਤੇ ਗਹਿਰੀ ਚਿੰਤਾ ਜਾਹਰ ਕਰਦੇ ਹੋਏ ਅਤੇ ਸੈਂਟਰ ਦੇ ਇਨ੍ਹਾਂ ਅਦਾਰਿਆ ਦੇ ਮੁੱਖੀਆਂ ਅਤੇ ਸੰਬੰਧਤ ਵਿਭਾਗ ਦੇ ਵਜ਼ੀਰ ਨੂੰ ਫਿਰ ਤੋ ਇਸ ਕੀਤੇ ਗਏ ਪੰਜਾਬੀ ਮਾਰੂ ਫੈਸਲੇ ਉਤੇ ਗੌਰ ਕਰਨ ਦੀ ਸੰਜ਼ੀਦਾ ਅਪੀਲ ਕਰਦੇ ਹੋਏ ਪ੍ਰਗਟ ਕੀਤੇ ।

ਨ੍ਹਾਂ ਕਿਹਾ ਕਿ ਜਦੋਂ ਇੰਡੀਆਂ ਦੇ ਹੁਕਮਰਾਨਾਂ ਨੇ ਜਿਨ੍ਹਾਂ 14 ਭਾਸਾਵਾ ਤੇ ਬੋਲੀਆਂ, ਲਿਖਤੀ ਰੂਪ ਵਿਚ ਮਾਨਤਾ ਪ੍ਰਦਾਨ ਕੀਤੀ ਹੋਈ ਹੈ ਉਨ੍ਹਾਂ ਵਿਚੋ ਪੰਜਾਬੀ ਵੀ ਇਕ ਹੈ । ਫਿਰ ਉਪਰੋਕਤ ਦੋਵੇ ਅਦਾਰਿਆ ਵੱਲੋ ਸਾਡੀ ਮਾਂ ਬੋਲੀ ਪੰਜਾਬੀ ਭਾਸ਼ਾ ਨਾਲ ਅਜਿਹਾ ਮਤਰਈ ਮਾਂ ਵਾਲਾ ਸਲੂਕ ਕਿਉ ਕੀਤਾ ਜਾ ਰਿਹਾ ਹੈ ?

ਉਨ੍ਹਾਂ ਕਿਹਾ ਕਿ ਇੰਝ ਮਹਿਸੂਸ ਹੁੰਦਾ ਹੈ ਕਿ ਇਨ੍ਹਾਂ ਅਦਾਰਿਆ ਦੇ ਪ੍ਰਬੰਧਕੀ ਅਹੁਦਿਆ ਉਤੇ ਬੈਠੇ ਲੋਕ ਬੀਜੇਪੀ-ਆਰ.ਐਸ.ਐਸ. ਦੀ ਮੁਤੱਸਵੀ ਸੋਚ ਦੇ ਪ੍ਰਭਾਵ ਹੇਠ ਹਨ । ਜਿਨ੍ਹਾਂ ਨੇ ਅਜਿਹਾ ਅਮਲ ਕਰਕੇ ਪੱਖਪਾਤੀ ਸੋਚ ਨੂੰ ਉਜਾਗਰ ਕੀਤਾ ਹੈ ਜਦੋਂਕਿ ਵਿਦਿਅਕ ਅਦਾਰੇ ਅਤੇ ਉਨ੍ਹਾਂ ਵਿਚ ਕੰਮ ਕਰ ਰਹੇ ਪ੍ਰਬੰਧਕ ਨਿਰਪੱਖਤਾ ਅਤੇ ਇਨਸਾਨੀਅਤ ਪੱਖੀ ਸੋਚ ਦੇ ਮਾਲਕ ਹੋਣੇ ਚਾਹੀਦੇ ਹਨ ।

ਕਿਉਂਕਿ ਇਨ੍ਹਾਂ ਵਿਦਿਅਕ ਅਦਾਰਿਆ ਵਿਚ ਸਭ ਕੌਮਾਂ, ਧਰਮਾਂ, ਫਿਰਕਿਆ, ਕਬੀਲਿਆ ਅਤੇ ਵਰਗਾਂ ਦੇ ਵਿਦਿਆਰਥੀ ਵਿਦਿਆ ਹਾਸਿਲ ਕਰਦੇ ਹੋਏ ਇਕ ਬਗੀਚੇ ਦੇ ਵੱਖ-ਵੱਖ ਫੁੱਲਾਂ ਦੇ ਬੂਟਿਆਂ ਦੀ ਤਰ੍ਹਾਂ ਸਾਂਝੇ ਤੌਰ ਤੇ ਸਭਨਾਂ ਨੂੰ ਖੁਸਬੋ ਦੀ ਮਹਿਕ ਦਿੰਦੇ ਹਨ । ਇਨ੍ਹਾਂ ਵਿਦਿਅਕ ਅਦਾਰਿਆ ਵਿਚੋ ਕਿਸੇ ਤਰ੍ਹਾਂ ਦੀ ਨਫ਼ਰਤ, ਵਿਤਕਰੇ ਦੀ ਗੱਲ ਨਹੀਂ ਉੱਠਣੀ ਚਾਹੀਦੀ ਬਲਕਿ ਸਦਭਾਵਨਾ, ਪਿਆਰ-ਮੁਹੱਬਤ ਅਤੇ ਬਰਾਬਰਤਾ ਦਾ ਸੰਦੇਸ਼ ਹੋਣਾ ਚਾਹੀਦਾ ਹੈ ।

ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪੰਜਾਬੀਆਂ ਅਤੇ ਸਿੱਖ ਕੌਮ ਦੇ ਬਿਨ੍ਹਾਂ ਤੇ ਸਾਡੇ ਵੱਲੋ ਕੀਤੀ ਗਈ ਅਪੀਲ ਨੂੰ ਮੁੱਖ ਰੱਖਕੇ ਉਪਰੋਕਤ ਦੋਵੇ ਵਿਦਿਅਕ ਅਦਾਰਿਆ ਦੇ ਮੁੱਖੀ ਅਤੇ ਸੈਂਟਰ ਦੇ ਸਿੱਖਿਆ ਵਜ਼ੀਰ ਸ੍ਰੀ ਧਰਮਿੰਦਰਾ ਪ੍ਰਧਾਨ ਇਸ ਕੀਤੇ ਗਏ ਪੰਜਾਬੀ ਵਿਰੋਧੀ ਫੈਸਲੇ ਉਤੇ ਮੁੜ ਗੌਰ ਕਰਕੇ ਪੰਜਾਬੀਆਂ ਅਤੇ ਸਿੱਖ ਕੌਮ ਦੀ ਮਾਂ ਬੋਲੀ ਨਾਲ ਹੋਏ ਦੁਰਵਿਹਾਰ ਨੂੰ ਦੂਰ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...