Saturday, April 20, 2024

ਵਾਹਿਗੁਰੂ

spot_img
spot_img

ਸੁਆਦ ਅਤੇ ਗੰਧ ਦਾ ਨਾ ਆਉਣਾ ਕੋਵਿਡ-19 ਪੋਜ਼ਟਿਵ ਦੀ 100 ਪ੍ਰਤੀਸ਼ਤ ਨਿਸ਼ਾਨੀ: ਡਾ.ਰਾਜੇਸ ਮਹਾਜਨ

- Advertisement -

ਲੁਧਿਆਣਾ, 13 ਅਗਸਤ, 2020 –

ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਮਾਹਰ ਡਾਕਟਰ, ਡਾ ਰਾਜੇਸ਼ ਮਹਾਜਨ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸੁਆਦ ਅਤੇ ਗੰਧ ਦਾ ਨਾ ਆਉਣਾ ਕੋਵਿਡ-19 ਪੋਜ਼ਟਿਵ ਦੀ 100 ਪ੍ਰਤੀਸ਼ਤ ਨਿਸ਼ਾਨੀ ਹੈ ਅਤੇ ਬਿਨਾਂ ਸਮਾਂ ਬਰਬਾਦ ਕੀਤੇ ਅਜਿਹੇ ਵਿਅਕਤੀਆਂ ਨੂੰ ਤੁਰੰਤ ਇਲਾਜ ਲਈ ਆਪਣੇ ਨੇੜਲੇ ਹਸਪਤਾਲ ਜਾਣਾ ਚਾਹੀਦਾ ਹੈ। ਡਾ: ਮਹਾਜਨ ਨੇ ਇਹ ਗੱਲ ਅੱਜ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਲਾਈਵ ਸੈਸ਼ਨ ਦੌਰਾਨ ਕੋਵਿਡ ਨਾਲ ਸਬੰਧਤ ਇੱਕ ਲੁਧਿਆਣਾ ਨਿਵਾਸੀ ਦੇ ਸਵਾਲ ਦੇ ਜਵਾਬ ਵਿੱਚ ਕਹੀ।

ਅੱਜ ਦੇ ਫੇਸਬੁੱਕ ਲਾਈਵ ਸੈਸ਼ਨ ਵਿੱਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ, ਡਾ: ਬਿਸ਼ਵ ਮੋਹਨ ਅਤੇ ਡਾ. ਰਾਜੇਸ਼ ਮਹਾਜਨ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਸਿਵਲ ਹਸਪਤਾਲ ਲੁਧਿਆਣਾ ਤੋਂ ਡਾ ਅਮਨਪ੍ਰੀਤ ਕੌਰ ਬੈਂਸ ਹਾਜ਼ਰ ਸਨ।

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਡਾਕਟਰੀ ਮਾਹਿਰਾਂ ਦੀ ਟੀਮ ਦੇ ਸਹਿਯੋਗ ਨਾਲ ਪਹਿਲਾਂ ਹੀ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ‘ਸੰਜੀਵਨੀ’ ਨਾਮ ਦੀ ਪਹਿਲਕਦਮੀ ਕੀਤੀ ਹੈ। ਇਸ ਉਪਰਾਲੇ ਲਈ ਚੋਟੀ ਦੇ ਮੈਡੀਕਲ ਮਾਹਰ ਪ੍ਰੋ: ਬਿਸ਼ਵ ਮੋਹਨ, ਪ੍ਰੋਫੈਸਰ ਰਾਜੇਸ਼ ਮਹਾਜਨ, ਡਾ: ਸੰਦੀਪ ਛਾਬੜਾ, ਡਾ: ਵਿਪਨ (ਡੀ.ਐਮ.ਸੀ. ਲੁਧਿਆਣਾ), ਪ੍ਰੋ:ਐਚ.ਐਸ.ਪੰਨੂੰ (ਡਾਇਰੈਕਟਰ, ਫੋਰਟਿਸ ਹਸਪਤਾਲ, ਲੁਧਿਆਣਾ), ਪ੍ਰੋ.ਮੈਰੀ ਜੌਨ (ਸੀ.ਐੱਮ.ਸੀ., ਲੁਧਿਆਣਾ), ਡਾ: ਗੁਰਪ੍ਰੀਤ ਸਿੰਘ (ਕ੍ਰਿਟੀਕਲ ਕੇਅਰ ਮਾਹਰ, ਅਪੋਲੋ ਹਸਪਤਾਲ, ਲੁਧਿਆਣਾ) ਅਤੇ ਡਾ: ਹਿਤੇਂਦਰ ਕੌਰ ਸੋਹਲ (ਐਸ.ਐਮ.ਓ ਸਿਵਲ ਹਸਪਤਾਲ, ਨੋਡਲ ਅਫ਼ਸਰ ਕੋਵਿਡ-19 ਲੁਧਿਆਣਾ) ਅੱਗੇ ਆਏ ਹਨ।

ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸ੍ਰੀ ਸੰਦੀਪ ਕੁਮਾਰ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮਰੀਜ਼ਾਂ ਲਈ ਜ਼ਿਲ੍ਹੇ ਵਿੱਚ ਲੋੜੀਂਦੇ ਬਿਸਤਰੇ ਉਪਲੱਬਧ ਹਨ। ਮਰੀਜ਼ਾਂ ਲਈ ਬਿਸਤਰੇ ਦੀ ਸਥਿਤੀ ਨੂੰ ਅਸਾਨ ਕਰਨ ਲਈ, ਲੁਧਿਆਣਾ ਪ੍ਰਸ਼ਾਸਨ ਨੇ ਪਹਿਲਾਂ ਹੀ ਇੱਕ ਵੈਬ ਲਿੰਕ https://ludhiana.nic.in/notice/covid-19-bed-status-in-ludhiana-district/ ਦੀ ਸ਼ੁਰੂਆਤ ਕੀਤੀ ਹੈ, ਜਿਥੇ ਵਸਨੀਕ ਸਾਰੇ ਹਸਪਤਾਲਾਂ ਵਿਚ ਖਾਲੀ ਅਤੇ ਭਰੇ ਬਿਸਤਰੇ ਦੀ ਅਸਲ ਸਥਿਤੀ ਦੀ ਜਾਂਚ ਕਰ ਸਕਦੇ ਹਨ।

ਪੈਨਲ ਦੇ ਮੈਂਬਰਾਂ ਨੇ ਇਸ ਤੱਥ ‘ਤੇ ਜ਼ੋਰ ਦਿੱਤਾ ਕਿ ਅਸੀਂ ਸਾਰੇ ਇਕੱਠੇ ਹਾਂ ਅਤੇ ਇਹ ਸਾਡੇ ਸਾਰਿਆਂ ਦੀ ਜਿੰਮੇਵਾਰੀ ਹੈ ਕਿ ਕੋਵਿਡ-19 ਮਹਾਂਮਾਰੀ ਦਾ ਡੱਟ ਕੇ ਮੁਕਾਬਲਾ ਕਰੀਏ। ਉਨ੍ਹਾਂ ਗਲਤ ਜਾਣਕਾਰੀ ਅਤੇ ਜਾਅਲੀ ਖ਼ਬਰਾਂ ‘ਤੇ ਧਿਆਨ ਦੇਣ ਦੀ ਬਜਾਏੇ ਸਮਾਜਕ ਦੂਰੀ ਬਣਾਈ ਰੱਖਣ ਅਤੇ ਮਾਸਕ ਪਹਿਨਣ ਦੀ ਅਪੀਲ ਕੀਤੀ।

ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸਾਰੇ ਭਾਗੀਦਾਰਾਂ ਵੱਲੋਂ ਸ਼ਹਿਰ ਵਾਸੀਆਂ ਦੇ ਸਵਾਲਾਂ ਦੇ ਜੁਆਬ ਦਿੱਤੇ ਗਏ। ਡਾ: ਬਿਸ਼ਵ ਮੋਹਨ ਨੇ ਦੱਸਿਆ ਕਿ ਇਹ ਫੇਸਬੁੱਕ ਲਾਈਵ ਸੈਸ਼ਨ ਹੁਣ ਨਿਯਮਿਤ ਤੌਰ ‘ਤੇ ਚਲਦੇ ਰਹਿਣਗੇ ਅਤੇ ਵਸਨੀਕ ਜ਼ਿਲ੍ਹਾ ਲੋਕ ਸੰਪਰਕ ਅਫਸਰ (ਡੀ.ਪੀ.ਆਰ.ਓ.) ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ  http://www.facebook.com/dproludhianapage/ ‘ਤੇ ਆਪਣੇ ਪ੍ਰਸ਼ਨ ਭੇਜ ਸਕਦੇ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...