Friday, March 29, 2024

ਵਾਹਿਗੁਰੂ

spot_img
spot_img

ਸੁਖਜਿੰਦਰ ਰੰਧਾਵਾ ਦੀ ਸਰਪ੍ਰਸਤੀ ਕਰਕੇ ਬਚ ਰਿਹੈ ਬੀਜ ਘੋਟਾਲੇ ਦਾ ਮੁੱਖ ਦੋਸ਼ੀ, ਅਕਾਲੀ ਦਲ ਵੱਲੋਂ ਗ੍ਰਿਫ਼ਤਾਰੀ, ਹਿਰਾਸਤੀ ਜਾਂਚ ਦੀ ਮੰਗ

- Advertisement -

ਚੰਡੀਗੜ, 3 ਜੂਨ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਡੇਰਾ ਬਾਬਾ ਨਾਨਕ ਆਧਾਰਿਤ ਬੀਜ ਸਟੋਰ ਵੱਲੋਂ ਪੀ ਆਰ 128 ਅਤੇ ਪੀ ਆਰ 129 ਦੇ ਨਕਲੀ ਬੀਜ ਤਿਆਰ ਕਰਨ ਦੇ ਮੁੱਖ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤੇ ਜਾਣ ਤੇ ਉਸਦੀ ਹਿਰਾਸਤੀ ਪੁੱਛ ਗਿੱਛ ਕੀਤੇ ਜਾਣ ਦੀ ਮੰਗ ਕੀਤੀ ਤੇ ਕਿਹਾ ਕਿ ਇਸ ਨਕਲੀ ਬੀਜ ਦੇ ਕਾਰਨ ਸੂਬੇ ਵਿਚ ਕਿਸਾਨਾਂ ਦੀ ਜ਼ਿੰਦਗੀ ਤਬਾਹ ਹੋ ਰਹੀ ਹੈ ਜਦਕਿ ਐਸ ਆਈ ਟੀ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਮੱਦੇਨਜ਼ਰ ਲੋਕ ਇਨਸਾਫ ਪਾਰਟੀ (ਐਲ ਆਈ ਪੀ) ਦੀ ਇਸ 4000 ਕਰੋੜ ਰੁਪਏ ਦੇ ਘੁਟਾਲੇ ਵਿਚ ਭੂਮਿਕਾ ਦੀ ਵਿਸਥਾਰਿਤ ਜਾਂਚ ਕੀਤੇ ਜਾਣ ਦੀ ਜਰੂਰਤ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਸ੍ਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ੍ਰ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਹੈਰਾਨੀਜਨਕ ਗੱਲ ਹੈ ਕਿ ਐਸ ਆਈ ਟੀ ਨੇ ਹਾਲੇ ਤੱਕ ਕਰਨਾਲ ਐਗਰੀ ਸੀਡਜ਼ ਦੇ ਮਾਲਕ ਲੱਕੀ ਢਿੱਲੋਂ ਨੂੰ ਗ੍ਰਿਫਤਾਰ ਕਰਨ ਦੀ ਜ਼ਰੂਰਤ ਨਹੀਂ ਸਮਝੀ ਹਾਲਾਂਕਿ ਉਸਦੀ ਬੀਜ ਘੁਟਾਲੇ ਵਿਚ ਸ਼ਮੂਲੀਅਤ ਦਾ ਪਰਦਾਫਾਸ਼ 11 ਮਈ ਨੂੰ ਹੀ ਗਿਆ ਸੀ।

ਇਹਨਾਂ ਆਗੂਆਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮਾਮਲਾ ਉਠਾਉਣ ਤੋਂ ਬਾਅਦ ਇਸ ਮਾਮਲੇ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਗਿਆ ਸੀ ਤੇ ਲੱਕੀ ਢਿੱਲੋਂ ਵੱਲੋਂ ਬਰਾੜ ਸੀਡਜ਼, ਜਿਸਦੇ ਮਾਲਕ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਨੂੰ ਨਕਲੀ ਬੀਜ਼ ਸਪਲਾਈ ਕਰਨ ਦੀ ਗੱਲ ਸਾਹਮਣੇ ਆਉਣ ਦੇ ਬਾਵਜੂਦ ਲੱਕੀ ਢਿੱਲੋਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹਨਾਂ ਆਗੂਆਂ ਨੇ ਕਿਹਾ ਕਿ ਇਸ ਗੱਲ ਦੇ ਪੁਖ਼ਤ ਸਬੂਤ ਮੌਜੂਦ ਹਨ ਕਿ ਬਰਾੜ ਸੀਡਜ਼ ਦੇ ਦਫਤਰ ਤੋਂ ਜ਼ਬਤ ਕੀਤੀਆਂ ਬਿੱਲ ਰਸੀਦਾਂ ਤੇ ਮੁਲਜ਼ਮਾਂ ਵੱਲੋਂ ਦਿੱਤੇ ਬਿਆਨਾਂ ਤੋਂ ਇਹ ਸਪਸ਼ਟ ਹੈ ਕਿ ਜਾਅਲੀ ਬੀਜ ਕਰਨਾਲ ਐਗਰੀ ਸੀਡਜ਼ ਵੱਲੋਂ ਸਪਲਾਈ ਕੀਤੇ ਗਏ ਸਨ।

ਅਕਾਲੀ ਆਗੂਆਂ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਐਸ ਆਈ ਟੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲੱਕੀ ਢਿੱਲੋਂ ਨੂੰ ਦਿੱਤੀ ਗਈ ਸਿਆਸੀ ਸਰਪ੍ਰਸਤੀ ਦੇ ਕਾਰਨ ਹੀ ਕਰਨਾਲ ਐਗਰੀ ਸਡੀਜ਼ ਦੇ ਖਿਲਾਫ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਮੰਤਰੀ ਨੇ ਮੁਲਜ਼ਮ ਨੂੰ ਇਕ ਸੇਫ ਹਾਊਸ ਵਿਚ ਪਨਾਹ ਦਿੱਤੀ ਹੈ ਤੇ ਇਸੇ ਕਾਰਨ ਐਸ ਆਈ ਟੀ ਉਸਨੂੰ ਗ੍ਰਿਫਤਾਰ ਕਰਨ ਵਿਚ ਅਸਮਰਥ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਹਵਾਲੇ ਕਰਨ ਜਾਂ ਫਿਰ ਇਸ ਮਾਮਲੇ ਦੀ ਪੜਤਾਲ ਹਾਈ ਕੋਰਟ ਤੋਂ ਕਰਵਾਈ ਜਾਵੇ ਤਾਂ ਜੋ ਲੱਕੀ ਢਿੱਲੋਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ ਤੇ ਉਸ ਤੋਂ ਤੁਰੰਤ ਪੁੱਛ ਗਿੱਛ ਕੀਤੀ ਜਾ ਸਕੇ।

ਅਕਾਲੀ ਨੇਤਾਵਾਂ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਨੇਤਾ ਬਲਜਿੰਦਰ ਸਿੰਘ ਭੂੰਦੜੀ ਦੀ ਬੀਜ ਘੁਟਾਲੇ ਵਿਚ ਗ੍ਰਿਫਤਾਰ ਤੋਂ ਇਹ ਵੀ ਸਾਬਤ ਹੋ ਗਿਆ ਹੈ ਕਿ ਇਸ ਘੁਟਾਲੇ ਦੇ ਵੱਡੇ ਪਹਿਲੂ ਹਨ ਤੇ ਇਸ ਵਿਚ ਲੋਕ ਇਨਸਾਫ ਪਾਰਟੀ ਵੀ ਸ਼ਾਮਲ ਹੈ।

ਉਹਨਾਂ ਕਿਹਾ ਕਿ ਐਸ ਆਈ ਟੀ ਨੂੰ ਲੋਕ ਇਨਸਾਫ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਤੋਂ ਵੀ ਪੁੱਛ ਪੜਤਾਲ ਕਰਨੀ ਚਾਹੀਦੀ ਹੈ ਤਾਂ ਜੋ ਭੂੰਦੜੀ ਤੇ ਪਾਰਟੀ ਦੇ ਹੋਰ ਮੈਂਬਰਾਂ ਦੀ ਇਸ ਘੁਟਾਲੇ ਵਿਚ ਸ਼ਮੂਲੀਅਤ ਲਈ ਮਿਲੀ ਸਿਆਸੀ ਸਰਪ੍ਰਸਤੀ ਦਾ ਪਰਦਾਫਾਸ਼ ਹੋ ਸਕੇ। ਉਹਨਾਂ ਕਿਹਾ ਕਿ ਭੂੰਦੜੀ ਵੱਲੋਂ ਬੀਜਾਂ ਦੀ ਗਿਣਤੀ ਵਧਾਉਣ ਦਾ ਤੱਥ ਸਾਬਤ ਹੋਣ ਨੇ ਸਾਬਤ ਕੀਤਾ ਹੈ ਕਿ ਬੀਜ ਘੁਟਾਲੇ ਵਿਚ ਅੰਤਰ ਰਾਜੀ ਗਿਰੋਹ ਸ਼ਾਮਲ ਹੈ ਜਿਸਨੇ ਲੋਕ ਇਨਸਾਫ ਪਾਰਟੀ ਤੇ ਕਾਂਗਰਸ ਪਾਰਟੀ ਸਮੇਤ ਵੱਖ ਵੱਖ ਸਿਆਸੀ ਪਾਰਟੀਆਂ ਦੀ ਸਿਆਸੀ ਸਰਪ੍ਰਸਤੀ ਦੀ ਮਦਦ ਨਾਲ ਇਹ ਕੰਮ ਨੇਪਰੇ ਚਾੜਿਆ ਹੈ।

ਸ੍ਰੀ ਗਰੇਵਾਲ ਤੇ ਸ੍ਰੀ ਢਿੱਲੋਂ ਨੇ ਕਿਹਾ ਕਿ ਐਸ ਆਈ ਟੀ ਬੀਜ ਘੁਟਾਲੇ ਦੀ ਪੜਤਾਲ ਸਹੀ ਤਰੀਕੇ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਇਹ ਛੋਟੀਆਂ ਮੱਛੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਜਦਕਿ ਵੱਡੀਆਂ ਮੱਛੀਆਂ ਆਜ਼ਾਦ ਘੁੰਮ ਰਹੀਆਂ ਹਨ।

ਇਹਨਾਂ ਆਗੂਆਂ ਨੇ ਕਿਹਾ ਕਿ ਮੁਲਜ਼ਮਾਂ ਖਿਲਾਫ ਜਾਣ ਬੁੱਝ ਕੇ ਜ਼ਮਾਨਤ ਮਿਲ ਜਾਣ ਵਾਲੇ ਛੋਟੇ ਕੇਸ ਦਰਜ ਕੀਤੇ ਗਏ ਹਨ ਤਾਂ ਜੋ ਮਾਮਲਾ ਰਫਾ ਦੱਫਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਐਸ ਆਈ ਟੀ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਰਹੀ ਤੇ ਇਸਨੂੰ ਜਾਂ ਤਾਂ ਮੁੱਖ ਦੋਸ਼ੀ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਜਾਂ ਫਿਰ ਮੁੱਖ ਮੰਤਰੀ ਨੂੰ ਐਸ ਆਈ ਟੀ ਭੰਗ ਕਰ ਕੇ ਮਾਮਲੇ ਦੀ ਨਿਰਪੱਖ ਤੇ ਆਜ਼ਾਦ ਜਾਂਚ ਕਰਵਾਉਣੀ ਚਾਹੀਦੀ ਹੈ।

ਇਹਨਾਂ ਨੇਤਾਵਾਂ ਨੇ ਸੂਬੇ ਭਰ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬੀਜ ਘੁਟਾਲੇ ਦੇ ਦੋਸ਼ੀਆਂ ਖਿਲਾਫ ਖੁੱਲ• ਕੇ ਸਾਹਮਣੇ ਆਉਣ ਅਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਮੁਆਵਜ਼ਾ ਲੈਣ ਦੇ ਮਾਮਲੇ ਵਿਚ ਅਕਾਲੀ ਦਲ ਉਹਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੋਵੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...