Friday, March 29, 2024

ਵਾਹਿਗੁਰੂ

spot_img
spot_img

ਸੁਖਜਿੰਦਰ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਮਾਰਚ, 2021:
ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨ ਹਿੱਤ ਵੇਰਕਾ ਨਾਲ ਜੁੁੜੇ ਹੋਏ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਫੈਸਲਾ ਲਿਆ ਗਿਆ, ਜਿਸ ਵਿੱਚ ਪਹਿਲ ਦੇ ਅਧਾਰ ਤੇ 500 ਕਿਲੋ ਤੋਂ ਵੱਧ ਦੁੱਧ ਦੇਣ ਵਾਲੇ 100 ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਇਹ ਬਲਕ ਮਿਲਕ ਕੂਲਰ ਸਬਸਿਡੀ ‘ਤੇ ਦਿੱਤੇ ਜਾਣਗੇ।

ਇਹ ਫੈਸਲਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।

ਸ. ਰੰਧਾਵਾ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸਹਿਕਾਰਤਾ ਵਿਭਾਗ ਇਸੇ ਤਰ੍ਹਾਂ ਹੀ ਨਿਰੰਤਰ ਪੰਜਾਬ ਦੇ ਦੁੱਧ ਉਤਪਾਦਕਾਂ ਲਈ ਹੋਰ ਸਹੂਲਤਾਂ ਦੇਣ ਲਈ ਉਪਰਾਲੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕੋਵਿਡ-19 ਦੇ ਔਖੇ ਸਮੇਂ ਵਿੱਚ ਮਿਲਕਫੈਡ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਅਣਥੱਕ ਸੇਵਾਵਾਂ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।

ਮਿਲਕਫੈਡ ਪੰਜਾਬ ਅਧੀਨ ਕੰਮ ਕਰ ਰਹੇ ਵੇਰਕਾ ਮਿਲਕ ਪਲਾਂਟਾਂ ਦੇ ਨਾਲ ਜੁੜੀਆਂ ਹੋਈਆਂ ਰਜਿਸਟਰਡ ਦੁੱਧ ਸਭਾਵਾਂ ਨੂੰ ਪਿਛਲੇ 20 ਸਾਲਾਂ ਤੋਂ ਦੁੱਧ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਸਮਰੱਥਾ ਦੇ ਲਗਭਗ 1200 ਬਲਕ ਮਿਲਕ ਕੂਲਰ ਵੱਖ-ਵੱਖ ਸਕੀਮਾਂ ਤਹਿਤ ਦਿੱਤੇ ਗਏ ਹਨ।

ਜਦੋਂ ਤੋਂ ਦੁੱਧ ਸਭਾਵਾਂ ਨੂੰ ਇਹ ਬਲਕ ਮਿਲਕ ਕੂਲਰ ਦੁੱਧ ਇੱਕਤਰ ਕਰਨ ਅਤੇ ਇਸ ਨੂੰ ਠੰਡਾ ਕਰਨ ਲਈ ਦਿੱਤੇ ਗਏ ਹਨ, ਇਸ ਦੇ ਨਾਲ ਦੁੱਧ ਦੀ ਗੁਣਵਤਾ ਵਿੱਚ ਬਹੁਤ ਸੁਧਾਰ ਹੋਇਆ ਹੈ, ਸਹਿਕਾਰੀ ਸਭਾਵਾਂ ਦਾ ਮੁਨਾਫਾ ਵੀ ਵਧਿਆ ਹੈ ਅਤੇ ਨਾਲ ਹੀ ਸਭਾਵਾਂ ਨਾਲ ਜੁੜੇ ਹੋਏ ਦੁੱਧ ਉਤਪਾਦਕਾ ਦੀ ਮਾਲੀ ਹਾਲਤ ਵਿੱਚ ਵੀ ਸੁਧਾਰ ਹੋਇਆ ਹੈ।

ਇਹ ਬਲਕ ਮਿਲਕ ਕੂਲਰ ਆਮ ਤੌਰ ਤੇ ਦੁੱਧ ਸਭਾਵਾਂ ਨੂੰ ਸਬਸਿਡੀ ‘ਤੇ ਦਿੱਤੇ ਜਾਂਦੇ ਹਨ ਅਤੇ ਬਾਕੀ ਰਕਮ ਦੁੱਧ ਉਤਪਾਦਕ ਸਭਾਵਾਂ ਤੋਂ ਉਨ੍ਹਾਂ ਦੇ ਦੁੱਧ ਦੀ ਕੀਮਤ ਵਿੱਚੋ ਅਸਾਨ ਕਿਸਤਾਂ ਵਿੱਚ ਕੱਟ ਲਈ ਜਾਂਦੀ ਹੈ। ਵੇਰਕਾ ਦੇ ਮਿਲਕ ਪਲਾਂਟਾਂ ਨਾਲ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਤੋਂ ਇਲਾਵਾ ਲਗਭਗ 2300 ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਸਿੱਧੇ ਤੌਰ ‘ਤੇ ਜੁੜੇ ਹੋਏ ਹਨ ਅਤੇ ਜਿਨ੍ਹਾਂ ਨੂੰ ਅਜੇ ਤੱਕ ਇਹ ਸਹੂਲਤ ਨਹੀ ਦਿੱਤੀ ਗਈ ਸੀ।

ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਵੱਖ-ਵੱਖ ਪਲਾਂਟਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਲਕ ਪਲਾਟਾਂ ਦੇ ਕੰਮ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਆਈ ਮੁਸ਼ਕਲਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਉਨ੍ਹਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇ।

ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਵੱਲੋਂ ਜਾਣੂ ਕਰਵਾਇਆ ਗਿਆ ਕਿ ਚਾਹਵਾਨ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਇਸ ਸਕੀਮ ਸਬੰਧੀ ਵਧੇਰੀ ਜਾਣਕਾਰੀ ਲੈਣ ਲਈ ਅਪਣੇ ਨੇੜਲੇ ਵੇਰਕਾ ਮਿਲਕ ਪਲਾਂਟ ਦੇ ਮੈਨੇਜਰ ਦੁੱਧ ਪ੍ਰਾਪਤੀ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਕੋਵਿਡ-19 ਨਾਲ ਪੈਦਾ ਹੋਏ ਸੰਕਟ ਦੌਰਾਨ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਦੀ ਸੇਵਾ ਵਿੱਚ ਅਣਥੱਕ ਮਿਹਨਤ ਕੀਤੀ ਗਈ ਜਿਸ ਦੇ ਫਲਸਰੂਪ ਆਉਣ ਵਾਲਾ ਸਮਾਂ ਡੇਅਰੀ ਕਿੱਤੇ ਲਈ ਲਾਹੇਵੰਦ ਹੋਵੇਗਾ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...