Thursday, March 28, 2024

ਵਾਹਿਗੁਰੂ

spot_img
spot_img

ਸੁਖਬੀਰ ਨੇ ਸਿਆਸੀ ਆਧਾਰ ਗੁਆਇਆ; ਉਹ ਨਹੀਂ ਜਾਣਦਾ, ਕੀ ਕਹਿ ਰਿਹਾ ਹੈ: ਕੈਪਟਨ ਅਮਰਿੰਦਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਗਈਆਂ ਹੈਰਾਨਕੁੰਨ ਤੇ ਬੇਤੁਕੀਆਂ ਟਿੱਪਣੀਆਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਅਕਾਲੀ ਆਗੂ ਆਪਣਾ ਸਿਆਸੀ ਆਧਾਰ ਗੁਆ ਚੁੱਕਿਆ ਹੈ ਅਤੇ ਇਸ ਕਾਰਨ ਉਸ ਨੂੰ ਇਹ ਨਹੀਂ ਸਮਝ ਆ ਰਿਹਾ ਕਿ ਉਸ ਨੇ ਕੀ ਬੋਲਣਾ ਹੈ ਤੇ ਕੀ ਨਹੀਂ ਅਤੇ ਉਹ ਕਿਸਾਨਾਂ ਦੇ ਮੁੱਦੇ ’ਤੇ ਆਪਣੀ ਪਾਰਟੀ ਦੇ ਕਸੂਤੀ ਸਥਿਤੀ ਵਿੱਚ ਫਸੇ ਹੋਣ ਕਾਰਨ ਨਿਕਲਣ ਦਾ ਕੋਈ ਰਾਹ ਲੱਭ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਖੇਤੀਬਾੜੀ ਕਾਨੂੰਨਾਂ ਦੇ ਸਾਰੇ ਘਟਨਾ¬ਕ੍ਰਮ, ਜਿਸਨੇ ਅਕਾਲੀਆਂ ਦੇ ਦੋਹਰੇ ਮਾਪਦੰਡਾਂ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰ ਕੇ ਰੱਖ ਦਿੱਤਾ ਹੈ, ਤੋਂ ਬਾਅਦ ਡੌਰ-ਭੌਰ ਹੋਇਆ ਲੱਗਦਾ ਹੈ ਅਤੇ ਉਸ ਨੂੰ ਇਹ ਪਤਾ ਹੀ ਨਹੀਂ ਲੱਗ ਰਿਹਾ ਕਿ ਉਹ ਕਹਿ ਕੀ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਵੱਲੋਂ ਕਿਸਾਨ ਜਥੇਬੰਦੀਆਂ ਦੇ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦਿੱਤੇ ਜਾਣ ਸਬੰਧੀ ਟਿੱਪਣੀਆਂ ਅਤੇ ਉਸ ਦੇ ਸੁਝਾਅ ਕਿ ਸੂਬਾ ਸਰਕਾਰ ਨੂੰ ਵਿਧਾਨ ਸਭਾ ਵਿੱਚ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਲਾਹ ਲੈਣੀ ਚਾਹੀਦੀ ਸੀ, ’ਤੇ ਪ੍ਰਤੀਕਿਰਿਆ ਦੇ ਰਹੇ ਸਨ। ਸੁਖਬੀਰ ਨੇ ਮੁੱਖ ਮੰਤਰੀ ’ਤੇ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦਾ ਧਰਨਾ ਖਤਮ ਕਰਾਉਣ ਦਾ ਦੋਸ਼ ਲਾਇਆ ਸੀ।

ਸੁਖਬੀਰ ਵੱਲੋਂ ਅਕਾਲੀਆਂ ਕੋਲੋਂ ਸਲਾਹ ਲੈਣ ਦੇ ਸੁਝਾਅ ਦੀ ਖਿੱਲੀ ਉਡਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਕਿਸਾਨ ਵਿਰੋਧੀ, ਸੰਘੀ ਢਾਂਚੇ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਖੇਤੀਬਾੜੀ ਕਾਨੂੰਨ ਬਣਾਉਂਦੇ ਸਮੇਂ ਆਪਣੇ ਉਸ ਸਮੇਂ ਦੇ ਭਾਈਵਾਲ ਅਕਾਲੀਆਂ ਦੀ ਸਲਾਹ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹੀ ਕਾਰਨ ਹੈ ਕਿ ਸਥਿਤੀ ਇੰਨੀ ਜਿਆਦਾ ਵਿਗੜ ਗਈ ਅਤੇ ਕੇਂਦਰ ਨੇ ਇਹ ਕਾਨੂੰਨ ਇਕਤਰਫਾ ਢੰਗ ਨਾਲ ਲਾਗੂ ਕਰਨ ਦਾ ਫੈਸਲਾ ਕਰ ਲਿਆ ਜੋ ਕਿ ਕਿਸਾਨਾਂ ਨੂੰ ਬਰਬਾਦ ਕਰਨ ਲਈ ਘੜੇ ਗਏ ਹਨ।

ਅਕਾਲੀ ਦਲ ਪ੍ਰਧਾਨ ਵੱਲੋਂ ਉਨ੍ਹਾਂ (ਮੁੱਖ ਮੰਤਰੀ) ਅਤੇ ਭਾਜਪਾ ਵਿਚਾਲੇ ਮਿਲੀਭੁਗਤ ਦੇ ਦੋਸ਼ਾਂ ਨੂੰ ਹਾਸੋਹੀਣਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਮਾਨਸਿਕ ਤੌਰ ’ਤੇ ਨਿਰਾਸ਼ ਤੇ ਮੁਨਕਰ ਹੋਣ ਦੀ ਸਥਿਤੀ ਵਿੱਚ ਨਜ਼ਰ ਆ ਰਿਹਾ ਜੋ ਅਜਿਹੀਆਂ ਬੇਤੁਕੀਆਂ ਟਿੱਪਣੀਆਂ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਪੁੱਛਿਆ, ‘‘ਕੀ ਸੁਖਬੀਰ ਸੱਚਮੁੱਚ ਵਿਸ਼ਵਾਸ ਕਰਦਾ ਹੈ ਕਿ ਮੈਂ ਅਜਿਹੀ ਕਾਰਵਾਈ ਨਾਲ ਆਪਣੀ ਪਾਰਟੀ ਨੂੰ ਰਾਜਨੀਤਕ ਖੁਦਕੁਸ਼ੀ ਵੱਲ ਲਿਜਾ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਅਜਿਹੀਆਂ ਊਲ-ਜਲੂਲ ਟਿੱਪਣੀਆਂ ਦਾ ਇਕੋ-ਇਕ ਤਰਕਪੂਰਨ ਸਪੱਸ਼ਟੀਕਰਨ ਇਹ ਹੈ ਕਿ ਅਕਾਲੀ ਆਗੂ ਅਤੇ ਉਸ ਦੀ ਪਾਰਟੀ ਪੂਰੀ ਤਰ੍ਹਾਂ ਗੁੰਮਨਾਮੀ ਵਿੱਚ ਹੈ ਜਿਸ ਨੂੰ ਦੂਰ-ਦੂਰ ਤੱਕ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ।

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ਉਨ੍ਹਾਂ (ਮੁੱਖ ਮੰਤਰੀ) ਨੂੰ ਸੂਬੇ ਦੇ ਸੋਧ ਬਿੱਲਾਂ ਉਤੇ ਸਪੱਸ਼ਟ ਕਰਨ ਦੀ ਮੰਗ ਦੀ ਖਿੱਲੀ ਉਡਾਉਂਦਿਆ ਕਿਹਾ ਕਿ ਇਨ੍ਹਾਂ ਦਾ ਉਦੇਸ਼ ਕੇਂਦਰੀ ਕਾਨੂੰਨਾਂ ਦੇ ਕਿਸਾਨੀ ਭਾਈਚਾਰੇ ਉਤੇ ਵਿਨਾਸ਼ਕਾਰੀ ਪ੍ਰਭਾਨਾਂ ਨੂੰ ਨਜ਼ਰਅੰਦਾਜ਼ ਕਰਨਾ ਹੈ।

ਉਨ੍ਹਾਂ ਕਿਹਾ, ‘‘ਇਕ ਪਾਸੇ ਤੁਸੀ ਸ਼ਿਕਾਇਤ ਕਰ ਰਹੇ ਜਦੋਂ ਕਿ ਮੈਂ ਵਿਧਾਨ ਸਭਾ ਵਿੱਚ ਮੈਂਬਰਾਂ ਨੂੰ ਖੁੱਲ੍ਹ ਕੇ ਦੱਸ ਦਿੱਤਾ ਸੀ ਕਿ ਰਾਜਪਾਲ/ਰਾਸ਼ਟਰਪਤੀ ਬਿੱਲਾਂ ਉਤੇ ਆਪਣੀ ਸਹਿਮਤੀ ਦੇ ਵੀ ਸਕਦੇ ਹਨ ਜਾਂ ਨਹੀਂ ਅਤੇ ਦੂਜੇ ਪਾਸੇ ਉਹ ਕਹਿ ਰਹੇ ਹਨ ਕਿ ਮੈਂ ਇਮਾਨਦਾਰ ਨਹੀਂ ਹਾਂ।’’ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਆਪਣਾ ਮਨ ਬਣਾ ਲੈਣ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦਾ ਕੀ ਸਟੈਂਡ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਕਿਹਾ, ‘‘ਕਿਸਾਨ ਤੁਹਾਡੀਆਂ ਖੇਡਾਂ ਤੋਂ ਬੁਰੀ ਤਰ੍ਹਾਂ ਅੱਕ ਅਤੇ ਥੱਕ ਚੁੱਕੇ ਹਨ।’’ ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਪ੍ਰਤੀ ਕਿਸਾਨੀ ਭਾਈਚਾਰੇ ਦੇ ਗੁੱਸੇ ਨੂੰ ਸਪੱਸ਼ਟ ਮਹਿਸੂਸ ਕਰ ਰਿਹਾ ਹੈ ਕਿਉਂਕਿ ਉਹ ਕੇਂਦਰ ਦੇ ਕਾਨੂੰਨਾਂ ਅਤੇ ਸੂਬੇ ਦੇ ਬਿੱਲਾਂ ਵਿਚਾਲੇ ਘੁੰਮ ਰਹੇ ਹਨ।

ਉਨ੍ਹਾਂ ਅਕਾਲੀਆਂ ਅੱਗੇ ਆਪਣੀ ਮੰਗ ਦੁਹਰਾਉਂਦਿਆਂ ਕਿਹਾ ਕਿ ਅਕਾਲੀ ਦਲ ਨੂੰ ਸੂਬੇ ਦੇ ਲੋਕਾਂ ਅੱਗੇ ਦੋ ਗੱਲਾਂ ਸਪੱਸ਼ਟ ਕਰਨੀਆਂ ਚਾਹੀਦੀਆਂ। ਪਹਿਲਾਂ ਤਾਂ ਇਹ ਜੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਸਨ ਤਾਂ ਉਨ੍ਹਾਂ ਨੇ ਕੇਂਦਰੀ ਕਾਨੂੰਨਾਂ ਦੀ ਹਮਾਇਤ ਕਿਉਂ ਕੀਤੀ ਸੀ। ਦੂਜਾ ਜੇ ਸੂਬੇ ਦੇ ਬਿੱਲ ਫਾਲਤੂ ਲੱਗਦੇ ਹਨ ਤਾਂ ਇਨ੍ਹਾਂ ਦੀ ਵਿਧਾਨ ਸਭਾ ਵਿੱਚ ਹਮਾਇਤ ਕਿਉਂ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖਤਰੇ ਅਤੇ ਜ਼ੋਖਮਾਂ ਦੇ ਬਾਵਜੂਦ ਇਨ੍ਹਾਂ ਬਿੱਲਾਂ ਨਾਲ ਜੋ ਕੀਤਾ ਉਹ ਉਨ੍ਹਾਂ ਨਾਲੋਂ ਕਈ ਗੁਣਾਂ ਵੱਧ ਹੈ ਜੋ ਅਕਾਲੀ ਦਲ ਨੇ ਛੇ ਸਾਲਾਂ ਦੌਰਾਨ ਐਨ.ਡੀ.ਏ. ਦੀ ਕੇਂਦਰ ਸਰਕਾਰ ਦਾ ਹਿੱਸਾ ਬਣ ਕੇ ਕੀਤਾ। ਉਨ੍ਹਾਂ ਕਿਹਾ ਕਿ ਸ਼ਾਇਦ ਇਹੋ ਕਾਰਨ ਹੈ ਕਿ ਸੁਖਬੀਰ ਇੰਨਾ ਨਿਰਾਸ਼ ਤੇ ਭੜਕਿਆ ਹੋਇਆ ਹੈ ਅਤੇ ਇਹੋ ਕਾਰਨ ਹੈ ਕਿ ਅਕਾਲੀ ਆਗੂ ਬੇਸ਼ਰਮੀ ਤੇ ਸ਼ਰਮਨਾਕ ਤਰੀਕੇ ਨਾਲ ਝੂਠ ਬੋਲ ਰਿਹਾ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...