Friday, April 19, 2024

ਵਾਹਿਗੁਰੂ

spot_img
spot_img

ਸੁਪਰ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਜ਼ਬਤ ਹੋਣਗੀਆਂ: ਅਨਿਰੁੱਧ ਤਿਵਾੜੀ

- Advertisement -

ਚੰਡੀਗੜ੍ਹ, 29 ਸਤੰਬਰ, 2020:
ਸੂਬੇ ਵਿੱਚ ਝੋਨੇ ਦੀ ਵਢਾਈ ਉਪਰੰਤ ਖਾਸ ਕਰਕੇ ਕੋਵਿਡ ਦੀ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਲਾਹ-ਮਸ਼ਵਰੇ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਿਧ ਤਿਵਾੜੀ ਨੇ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ‘ਤੇ ਸੁਪਰ ਐਸ.ਐਮ.ਐਸ. ਲਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਕ ਕੰਬਾਈਨ ‘ਤੇ ਸੁਪਰ ਐਸ.ਐਮ.ਐਸ ਲਵਾਉਣ ਵਾਸਤੇ ਸੂਬਾ ਸਰਕਾਰ ਕੁੱਲ ਕੀਮਤ ਉਪਰ 50 ਫੀਸਦੀ ਸਬਸਿਡੀ ਦੇ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸਬਸਿਡੀ ‘ਤੇ ਸੁਪਰ ਐਸ.ਐਮ.ਐਸ. ਲਵਾਉਣ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ ਵੀ ਵਧਾ ਕੇ 30 ਸਤੰਬਰ, 2020 ਤੱਕ ਕਰ ਦਿੱਤੀ ਹੈ ਤਾਂ ਕਿ ਕੰਬਾਈਨ ਮਾਲਕ ਇਸ ਸਹੂਲਤ ਦਾ ਫਾਇਦਾ ਉਠਾ ਸਕਣ। ਇਹ ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਵਿੱਚ ਬਲਾਕ ਖੇਤੀਬਾੜੀ ਅਫਸਰ/ਮੁੱਖ ਖੇਤੀਬਾੜੀ ਅਫਸਰਾਂ ਦੇ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਸ੍ਰੀ ਤਿਵਾੜੀ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਲਗਭਗ 12,500 ਕੰਬਾਈਨਾਂ ਹਨ ਜਿਨ੍ਹਾਂ ਵਿੱਚ ਪੰਜ ਹਜ਼ਾਰ ਕੰਬਾਈਨਾਂ ‘ਤੇ ਪਹਿਲਾਂ ਹੀ ਐਸ.ਐਮ.ਐਸ. ਲੱਗ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੰਬਾਈਨਾਂ ‘ਤੇ ਐਸ.ਐਮਸ.ਐਸ. ਲਾਉਣ ਲਈ ਖੇਤੀਬਾੜੀ ਵਿਭਾਗ ਨੂੰ ਪ੍ਰਾਪਤ ਹੋਈਆਂ 2000 ਹੋਰ ਅਰਜ਼ੀਆਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਉਨ੍ਹਾਂ ਆਖਿਆ ਕਿ ਕੰਬਾਈਨ ਮਾਲਕਾਂ ਨੂੰ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ 1981 ਤਹਿਤ ਜਾਰੀ ਹੋਈਆਂ ਹਦਾਇਤਾਂ ਨੂੰ ਅਪਣਾਉਣਾ ਹੋਵੇਗਾ ਤਾਂ ਕਿ ਝੋਨੇ ਦੇ ਵਢਾਈ ਸੀਜ਼ਨ ਦੌਰਾਨ ਸਿਰਫ਼ ਐਸ.ਐਮ.ਐਸ. ਵਾਲੀਆਂ ਮਸ਼ੀਨਾਂ ਚੱਲਣ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਅਤੇ ਇਸ ਦੇ ਵਾਤਾਵਰਣ ‘ਤੇ ਪੈ ਰਹੇ ਮਾਰੂ ਪ੍ਰਭਾਵ ਦੇ ਕਾਰਨ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ 1981 ਦੀ ਧਾਰਾ 31 ਤਹਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਸ ਅਨੁਸਾਰ ਸੂਬੇ ਵਿੱਚ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਮਸ਼ੀਨਾਂ ‘ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਹੋਵੇਗਾ ਅਤੇ ਇਸ ਸਿਸਟਮ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਵੱਲੋਂ ਸੁਪਰ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ‘ਤੇ ਵਾਤਾਵਰਣ ਮੁਆਵਜ਼ਾ ਲਾਗੂ ਕੀਤਾ ਜਾਵੇਗਾ। ਇਸ ਤਹਿਤ ਪਹਿਲੀ, ਦੂਜੀ ਅਤੇ ਤੀਜੀ ਵਾਰ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕ ਨੂੰ ਕ੍ਰਮਵਾਰ 50,000 ਰੁਪਏ, 75000 ਅਤੇ ਇਕ ਲੱਖ ਰੁਪਏ ਵਾਤਾਵਰਣ ਮੁਆਵਾਜ਼ਾ ਅਦਾ ਕਰਨਾ ਪਵੇਗਾ। ਤੀਜੀ ਉਲੰਘਣਾ ਤੋਂ ਬਾਅਦ ਕੀਤੀ ਜਾਂਦੀ ਉਲੰਘਣਾ ਲਈ ਇਕ ਲੱਖ ਰੁਪਏ ਦਾ ਮੁਆਵਜ਼ਾ ਭਰਨਾ ਪਵੇਗਾ।

ਵਧੀਕ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਹੁਕਮ ਜਾਰੀ ਕਰ ਕੇ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਟਾਫ਼ ਦੀਆਂ ਡਿਊਟੀਆਂ ਲਾਉਣ ਲਈ ਆਖਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੰਬਾਈਨਾਂ ‘ਤੇ ਸੁਪਰ ਐਸ.ਐਮ.ਐਸ. ਲਾਉਣ ਦੀਆਂ ਸਿਫ਼ਾਰਸ਼ਾਂ ਪਹਿਲਾਂ ਹੀ ਕਰ ਚੁੱਕੀ ਹੈ। ਇਹ ਸਿਸਟਮ ਝੋਨਾ ਵੱਢਣ ਮੌਕੇ ਮਸ਼ੀਨ ‘ਚੋਂ ਨਿਕਲਦੀ ਪਰਾਲੀ ਦਾ ਕੁਤਰਾ ਕਰ ਕੇ ਉੱਥੇ ਹੀ ਖਿਲਾਰ ਦਿੰਦਾ ਹੈ ਜਿਸ ਨਾਲ ਕਿਸਾਨਾਂ ਨੂੰ ਅਗਲੀ ਫਸਲ ਬੀਜਣ ਤੋਂ ਪਹਿਲਾਂ ਪਰਾਲੀ ਸਾੜਣ ਦੀ ਲੋੜ ਨਹੀਂ ਰਹਿੰਦੀ।

ਕਿਸਾਨ ਬਿਨਾਂ ਪਰਾਲੀ ਸਾੜੇ ਤੋਂ ਹੈਪੀ ਸੀਡਰ, ਜ਼ੀਰੋ ਡਰਿੱਲ ਅਤੇ ਸੁਪਰ ਸੀਡਰ ਰਾਹੀਂ ਅਗਲੀ ਫਸਲ ਬੀਜ ਸਕਦੇ ਹਨ ਅਤੇ ਇਨ੍ਹਾਂ ਖੇਤੀ ਸੰਦਾਂ ਨੂੰ ਸਬਸਿਡੀ ਉਪਰ ਲੈਣ ਦੇ ਨਾਲ-ਨਾਲ ਕਸਟਮ ਹਾਇਰ ਸੈਂਟਰਾਂ, ਪੰਚਾਇਤਾਂ ਜਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਕਿਰਾਏ ‘ਤੇ ਵੀ ਲਿਆ ਜਾ ਸਕਦਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...