Friday, March 29, 2024

ਵਾਹਿਗੁਰੂ

spot_img
spot_img

ਸੁਮੇਧ ਸੈਣੀ ਦੀ ਕੋਠੀ ’ਤੇ ਛਾਪਾ – ਮਾਮਲਾ ਬੇਅਦਬੀਆਂ ਦਾ ਕਿ ਵਿਜੀਲੈਂਸ ਦਾ?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਅਗਸਤ, 2021:
ਪੰਜਾਬ ਦੇ ਵਿਵਾਦਿਤ ਸਾਬਕਾ ਡੀ.ਜੀ.ਪੀ. ਸ੍ਰੀ ਸੁਮੇਧ ਸੈਣ ਦੀ ਸੈਕਟਰ 20 ਸਥਿਤ ਕੋਠੀ ’ਤੇ ਛਾਪਾ ਮਾਰਿਆ ਗਿਆ ਹੈ।

ਸੂਤਰਾਂ ਅਨੁਸਾਰ ਪੁਲਿਸ ਨੇ ਸ਼ਾਮ ਲਗਪਗ 7 ਵਜੇ ਇਸ ਪੁਖ਼ਤਾ ਸੂਚਨਾ ਤੋਂ ਬਾਅਦ ਕੋਠੀ ’ਤੇ ਛਾਪੇਮਾਰੀ ਕੀਤੀ ਕਿ ਸੈਣੀ ਘਰ ਦੇ ਅੰਦਰ ਹੀ ਹਨ।

ਤਾਜ਼ਾ ਖ਼ਬਰ ਇਹ ਹੈ ਕਿ ਵਿਜੀਲੈਂਸ ਟੀਮ ਸੁਮੇਧ ਸੈਣੀ ਦੇ ਘਰ ਦੇ ਅੰਦਰ ਦਾਖ਼ਲ ਹੋ ਗਈ ਹੈ।

ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਸੁਮੇਧ ਸੈਣੀ ਨੂੰ ਅੱਜ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਹਾਲਾਂਕਿ ਅਜੇ ਇਹ ਸਪਸ਼ਟ ਨਹੀਂ ਹੈ ਕਿ ਪੁਲਿਸ ਕਿਸ ਮਾਮਲੇ ਵਿੱਚ ਅੱਜ ਦੀ ਛਾਪੇਮਾਰੀ ਕਰ ਰਹੀ ਹੈ। ਇਹ ਵੇਖ਼ਣਾ ਹੋਵੇਗਾ ਕਿ ਕੀ ਅੱਜ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਫ਼ੋਰਸ ਕੇਵਲ ਕਿਸੇ ਪੁੱਛ ਗਿੱਛ ਲਈ ਸਾਬਕਾ ਡੀ.ਜੀ.ਪੀ. ਦੇ ਘਰ ਪੁੱਜੀ ਹੈ ਜਾਂ ਫ਼ਿਰ ਕੋਈ ਵੱਡੀ ਕਾਰਵਾਈ ਕੀਤੀ ਜਾਵੇਗੀ।

ਉਂਜ ਸ੍ਰੀ ਸੁਮੇਧ ਸੈਣੀ ਨੂੰ ਬਲੈਂਕੇਟ ਬੇਲ ਹਾਸਲ ਹੈ ਪਰ ਇਹ ਵੀ ਚਰਚਾ ਹੈ ਕਿ ਅੱਜ ਦੀ ਛਾਪੇਮਾਰੀ ਵਿਜੀਲੈਂਸ ਦੀ ਕਾਰਵਾਈ ਹੈ ਜਿਹੜੀ ਕਿਸੇ ਨਵੀਂ ਐਫ.ਆਈ.ਆਰ. ’ਤੇ ਅਧਾਰਿਤ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਸੈਣੀ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ਵਿੱਚ ਵੀ ਦੋਸ਼ੀ ਹਨ। ਇਸ ਤੋਂ ਇਲਾਵਾ ਵੀ ਉਨ੍ਹਾਂ ਖਿਲਾਫ਼ ਕੇਸ ਹਨ।

ਵੱਡੀ ਗਿਣਤੀ ਵਿੱਚ ਪੁਲਿਸ ਦੇ ਸੈਣੀ ਦੇ ਘਰ ਪੁੱਜਣ ਦੇ ਬਾਅਦ ਕੋਠੀ ਨੂੰ ਘੇਰਿਆ ਗਿਆ ਹੈ ਅਤੇ ਸੈਣੀ ਦੇ ਜਾਣੂ ਅਤੇ ਵਕੀਲ ਵੀ ਬਾਹਰ ਖੜ੍ਹੇ ਹਨ ਅਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਅਜੇ ਮੌਕੇ ’ਤੇ ਹਾਜ਼ਰ ਪੁਲਿਸ ਅਧਿਕਾਰੀ ਕੋਈ ਜਾਣਕਾਰੀ ਦੇਣ ਨੂੰ ਤਿਆਰ ਨਹੀਂ ਹਨ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ। ਅਜੇ ਕਿਸੇ ਪਾਸਿਉਂ ਪੁਲਿਸ ਦਾ ਕੋਈ ਅਧਿਕਾਰਤ ਬਿਆਨ ਨਾ ਆਉਣ ਕਰਕੇ ਸਥਿਤੀ ਭੰਬਲਭੂਸੇ ਵਾਲੀ ਬਣੀ ਹੋਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਇਸ ਵੇਲੇ ਬੇਅਦਬੀਆਂ ਅਤੇ ਫ਼ਾਇਰਿੰਗ ਮਾਮਲਿਆਂ ਨੂੰ ਲੈ ਕੇ ਭਾਰੀ ਦਬਾਅ ਹੇਠ ਹੈ ਅਤੇ ਬੇਅਦਬੀਆਂ ਤੇ ਕੋਟਕਪੂਰਾ ਫ਼ਾਇਰਿੰਗ ਮਾਮਲੇ ਵਿੱਚ ਬਣੀਆਂ ਨਵੀਂਆਂ ਵਿਸ਼ੇਸ਼ ਜਾਂਚ ਟੀਮਾਂ ਨੇ ਆਪਣੀ ਕਾਰਵਾਈ ਤੇਜ਼ ਕੀਤੀ ਹੋਈ ਹੈ ਪਰ ਇਨ੍ਹਾਂ ਮਾਮਲਿਆਂ ਵਿੱਚ ਸੈਣੀ ਨੂੰ ਜ਼ਮਾਨਤ ਹਾਸਲ ਹੈ।

ਇਸ ਲਈ ਇਹ ਚਰਚਾ ਜ਼ੋਰ ਫ਼ੜ ਰਹੀ ਹੈ ਕਿ ਕੋਈ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਇਸ ਖ਼ਬਰ ਨੂੰ ਲਗਾਤਾਰ ਨਵੀਂ ਜਾਣਕਾਰੀ ਨਾਲ ‘ਅਪਡੇਟ’ ਕਰਦਾ ਰਹੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...