Friday, April 19, 2024

ਵਾਹਿਗੁਰੂ

spot_img
spot_img

ਸੁਰਜੀਤ ਹਾਕੀ ਅਕੈਡਮੀ ਨੂੰ ਮਿਲੀ ਹਾਕੀ ਇੰਡੀਆ ਵੱਲੋਂ ਮਾਨਤਾ, ਹੁਣ ਸਿੱਧੇ ਲੈ ਸਕੇਗੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਭਾਗ

- Advertisement -

ਯੈੱਸ ਪੰਜਾਬ
ਜਲੰਧਰ, 21 ਜਨਵਰੀ, 2021:
ਹਾਕੀ ਇੰਡੀਆ ਵੱਲੋਂ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੀ ਸੁਰਜੀਤ ਹਾਕੀ ਅਕੈਡਮੀ ਨੂੰ ਮਾਨਤਾ ਦੇ ਦਿੱਤੀ ਗਈ ਹੈ ।

ਸੁਰਜੀਤ ਹਾਕੀ ਸੁਸਾਇਟੀ ਦੇ ਸਕੱਤਰ ਇਕਬਾਲ ਸਿੰਘ ਸੰਧੂ ਅਨੁਸਾਰ ਹਾਕੀ ਇੰਡੀਆ ਵੱਲੋਂ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਵੱਲੋਂ ਪਿਛਲੇ 110 ਦਿਨਾਂ ਤੋਂ ਲਗਾਤਰ ਸਫ਼ਲਤਾ ਪੂਰਵਕ ਜਾਰੀ ਸੁਰਜੀਤ ਹਾਕੀ ਕੋਚਿੰਗ ਕੈਂਪ ਅਤੇ ਸੁਸਾਇਟੀ ਦੇ 37 ਸਾਲਾਂ ਦੀ ਸ਼ਾਨਦਾਰ ਕਾਰਗੁਜਾਰੀ ਨੂੰ ਦੇਖਦੇ ਹੋਏ ਸੁਸਾਇਟੀ ਦੀ ਸੁਰਜੀਤ ਹਾਕੀ ਅਕੈਡਮੀ ਨੂੰ ਸਿੱਧੀ ਮਾਨਤਾ ਦਿੱਤੀ ਗਈ ਹੈ । ਹਾਕੀ ਇੰਡੀਆ ਵਲੋਂ ਇਹ ਮਾਨਤਾ ਅਪਣੇ ਕਾਰਜਕਾਰੀ ਬੋਰਡ ਦੀ ਮਿਤੀਂ 19 ਜਨਵਰੀ 2021 ਨੂੰ ਹੋਈ ਮੀਟਿੰਗ ਵਿੱਚ ਦਿੱਤੀ ਗਈ ਹੈ ।

ਸੰਧੂ ਅਨੁਸਾਰ ਹਾਕੀ ਇੰਡੀਆ ਦੀ ਇਸ ਮਾਨਤਾ ਨਾਲ ਹੁਣ ਸੁਸਾਇਟੀ ਦੀ ਸੁਰਜੀਤ ਹਾਕੀ ਅਕੈਡਮੀ ਸਿੱਧੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਭਾਗ ਲੈ ਸਕੇਗੀ । ਉਹਨਾਂ ਦੱਸਿਆ ਕਿ ਇਸ ਮੰਤਵ ਲਈ ਜਲਦੀ ਹੀ ਟਰਾਇਲ ਕਰਕੇ ਸਬ ਜੂਨੀਅਰ ਅਤੇ ਜੂਨੀਅਰ ਵਰਗ (ਲੜਕੇ ਤੇ ਲੜਕੀਆਂ) ਵਿੱਚ ਸੁਰਜੀਤ ਹਾਕੀ ਅਕੈਡਮੀ ਦੀਆਂ ਟੀਮਾਂ ਤਿਆਰ ਕਰਕੇ ਭਵਿੱਖ ਵਿਚ ਹੋਣ ਵਾਲੀਆਂ ਨੈਸ਼ਨਲ ਚੈਂਪੀਅਨਸ਼ਿਪ ਵਿਚ ਭੇਜੀਆਂ ਜਾਣਗੀਆਂ । ਇਸ ਮੰਤਵ ਲਈ ਜਲਦੀ ਹੀ ਖਿਡਾਰੀਆਂ ਦੀ ਰਜਿਸਟਰੇਸ਼ਨ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਹੀ ਹੈ ।

ਸੁਰਜੀਤ ਹਾਕੀ ਸੁਸਾਇਟੀ ਦੇ ਚੀਫ ਪੀ. ਆਰ. ਓ. ਸੁਰਿੰਦਰ ਸਿੰਘ ਭਾਪਾ ਨੇ ਕਿਹਾ ਕਿ ਹਾਕੀ ਇੰਡੀਆ ਵੱਲੋਂ ਦਿੱਤੀ ਮਾਨਤਾ ਨਾਲ ਹੁਣ ਪੰਜਾਬ ਦੇ ਖਿਡਾਰੀ ਵਧੇਰੇ ਮਾਤਰਾ ਵਿਚ ਕੌਮੀ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਲੈ ਸਕਣਗੇ ਜਿਸ ਨਾਲ ਜਿੱਥੇ ਉਹਨਾਂ ਨੂੰ ਭਵਿੱਖ ਵਿੱਚ ਗ੍ਰੇਡੇਸ਼ਨ, ਵਿਦਿਅਕ ਅਦਾਰੇਆਂ ਵਿਚ ਦਾਖਿਲਾ ਅਤੇ ਨੌਕਰੀ ਵਗੈਰਾ ਵਿਚ ਸਹੂਲਤ ਹਾਸਿਲ ਹੋ ਸਕਦੀ ਹੈ ।

ਵਰਨਣਯੋਗ ਹੈ ਕਿ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਪਿਛਲੇ 113 ਦਿਨਾਂ ਤੋਂ ਲਗਾਤਾਰ ਓਲੰਪੀਅਨ ਰਾਜਿੰਦਰ ਸਿੰਘ, ਦਰੋਣਾਚਾਰੀਆ ਐਵਾਰਡ ਜੇਤੂ ਅਤੇ ਦਵਿੰਦਰ ਸਿੰਘ ਵਗ਼ੈਰਾ ਤਜਰਬੇਕਾਰ ਕੋਚਾਂ ਦੀ ਦੇਖ ਰੇਖ ਵਿਚ ਕੋਚਿੰਗ ਕੈਂਪ ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਮੁਫ਼ਤ ਚਲਾਇਆ ਜਾ ਰਿਹਾ ਹੈ ।

ਅੱਜ ਸੁਰਜੀਤ ਹਾਕੀ ਸੁਸਾਇਟੀ ਦੇ ਐਲ.ਆਰ. ਨਈਅਰ, ਲਖਵਿੰਦਰਪਾਲ ਸਿੰਘ ਖੈਰਾ, ਅਮਰੀਕ ਸਿੰਘ ਪਵਾਰ, ਰਾਮ ਪਰਤਾਪ, ਗੁਰਵਿੰਦਰ ਸਿੰਘ ਗੁੱਲੂ, ਤਰਸੇਮ ਸਿੰਘ ਪਵਾਰ, ਨਰਿੰਦਰ ਪਾਲ ਸਿੰਘ ਜੱਜ, ਗੁਰਇਕਬਾਲ ਸਿੰਘ ਢਿੱਲੋਂ, ਰਣਦੀਪ ਗੁਪਤਾ ਅਤੇ ਬੰਟੀ ਨੀਲਕੰਠ ਵੱਲੋ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਤੇ ਡਿਪਟੀ ਕਮਿਸ਼ਨਰ, ਜਲੰਧਰ ਘਣਸ਼ਿਆਮ ਥੋਰੀ ਨੂੰ ਉਹਨਾਂ ਦੇ ਹਾਕੀ ਦੀ ਤਰੱਕੀ ਅਤੇ ਖਾਸ ਕਰਕੇ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੀ ਸੁਰਜੀਤ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋ’ ਦਿੱਤੀ ਮਾਨਤਾ ਲਈ ਕੀਤੇ ਵਿਸ਼ੇਸ਼ ਉਪਰਾਲਿਆ ਲਈ ਧੰਨਵਾਦ ਕੀਤਾ ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...