Friday, April 19, 2024

ਵਾਹਿਗੁਰੂ

spot_img
spot_img

ਸੁਰਜੀਤ ਹਾਕੀ ਟੂਰਨਾਮੈਂਟ – ਭਾਰਤੀ ਨੇਵੀ ਲੀਗ ਦੌਰ ਵਿੱਚ ਸ਼ਾਮਲ, ਆਰਮੀ ਇਲੈਵਨ ਨੇ ਓਐਨਜੀਸੀ ਨੂੰ ਹਰਾਇਆ, ਏਅਰ ਇੰਡੀਆ ਅਤੇ ਭਾਰਤੀ ਰੇਲਵੇ ਨਾਲ ਬਰਾਬਰ

- Advertisement -

ਜਲੰਧਰ, 13 ਅਕਤੂਬਰ, 2019:

ਭਾਰਤੀ ਨੇਵੀ ਮੁੰਬਈ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 4-1 ਨਾਲ ਹਰਾ ਕੇ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਸਥਾਨ ਬਣਾ ਲਿਆ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਚੌਥੇ ਦਿਨ ਨਾਕ ਆਊਟ ਦੌਰ ਦਾ ਆਖਰੀ ਮੈਚ ਖੇਡਿਆ ਗਿਆ।

ਲੀਗ ਦੌਰ ਦੇ ਮੈਚ ਵਿੱਚ ਪਿਛਲੇ ਸਾਲ ਦੀ ਜੇਤੂ ਆਰਮੀ ਇਲੈਵਨ ਨੇ ਓਐਨਜੀਸੀ ਦਿੱਲੀ ਨੂੰ 3-0 ਦੇ ਫਰਕ ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ। ਲੀਗ ਦੌਰ ਦੇ ਦੂਜੇ ਮੈਚ ਵਿੱਚ ਏਅਰ ਇੰਡੀਆ ਮੁੰਬਈ ਅਤੇ ਭਾਰਤੀ ਰੇਲਵੇ ਦੀਆਂ ਟੀਮਾਂ 2-2 ਦੀ ਬਰਾਬਰੀ ਤੇ ਰਹੀਆਂ ਅਤੇ ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆ।

ਨਾਕ ਆਊਟ ਦੌਰ ਦੇ ਆਖਰੀ ਮੈਚ ਵਿੱਚ ਭਾਰਤੀ ਨੇਵੀ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਤੀਸਰੇ ਮਿੰਟ ਵਿੱਚ ਭਾਰਤੀ ਨੇਵੀ ਦੇ ਪਵਨ ਰਾਜਬਹਾਰ ਨੇ ਗੋਲ ਕਰਕੇ ਖਾਤਾ ਖੋਲਿ੍ਹਆ। 15ਵੇਂ ਮਿੰਟ ਵਿੱਚ ਬੈਂਕ ਵਲੋਂ ਵਿਸ਼ਾਲ ਆਟਿਲ ਨੇ ਗੋਲ ਕਰਕੇ ਬਰਾਬਰੀ ਕੀਤੀ। ਇਸ ਤੋਂ ਬਾਅਦ ਖੇਡ ਦੇ 19ਵੇਂ ਮਿੰਟ ਵਿੱਚ ਜੁਗਰਾਜ ਸਿੰਘ, 38ਵੇਂ ਮਿੰਟ ਵਿੱਚ ਪਲਨਗੱਪਾ ਅਤੇ 39ਵੇਂ ਮਿੰਟ ਵਿੱਚ ਅਜਿੰਕਾ ਜਾਧਵ ਨੇ ਭਾਰਤੀ ਨੇਵੀ ਲਈ ਗੋਲ ਕਰਕੇ ਸਕੋਰ 4-1 ਕਰਕੇ ਮੈਚ ਆਪਣੇ ਨਾਂਅ ਕੀਤਾ। ਇਸ ਜਿੱਤ ਨਾਲ ਭਾਰਤੀ ਨੇਵੀ ਨੇ ਪੂਲ ਏ ਵਿੱਚ ਸਥਾਨ ਬਣਾਇਆ।

ਪੂਲ ਏ ਵਿੱਚ ਲੀਗ ਦੌਰ ਵਿੱਚ ਪਿਛਲੇ ਸਾਲ ਦੀ ਜੇਤੂ ਆਰਮੀ ਇਲੈਵਨ ਨੇ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਅੱਧੇ ਸਮੇਂ ਤੱਕ ਦੋਵੇਂ ਟੀਮਾਂ ਬਿਨ੍ਹਾਂ ਕਿਸੇ ਗੋਲ ਦੇੇ ਬਰਾਬਰੀ ਤੇ ਸਨ। ਅੱਧੇ ਸਮੇਂ ਤੋਂ ਬਾਅਦ ਤੀਸਰੇ ਕਵਾਰਟਰ ਦੇ 33ਵੇਂ ਮਿੰਟ ਵਿੱਚ ਆਰਮੀ ਇਲੈਵਨ ਦੇ ਸਿਰਾਜ ਅਲੀਰਾ ਨੇ ਗੋਲ ਕਰਕੇ ਖਾਤਾ ਖੋਲਿ੍ਹਆ। 45ਵੇਂ ਮਿੰਟ ਵਿੱਚ ਆਰਮੀ ਦੇ ਰਾਹੁਲ ਰੈਠੀ ਨੇ ਮੈਦਾਨੀ ਗੋਲ ਕਰਕੇ ਸਕੋਰ 2-0 ਕੀਤਾ। 52ਵੇਂ ਮਿੰਟ ਵਿੱਚ ਆਰਮੀ ਇਲੈਵਨ ਦੇ ਬੁਧੂ ਟੂਟੀ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 3-0 ਕੀਤਾ।

ਲੀਗ ਦੌਰ ਦੇ ਦੂਜੇ ਮੈਚ ਵਿੱਚ ਪੂਲ ਬੀ ਵਿੱਚ ਏਅਰ ਇੰਡੀਆ ਮੁੰਬਈ ਅਤੇ ਭਾਰਤੀ ਰੇਲਵੇ 2-2 ਦੀ ਬਰਾਬਰੀ ਤੇ ਰਹੀਆਂ। ਏਅਰ ਇੰਡੀਆ ਵਲੋਂ ਖੇਡ ਦੇ 15ਵੇਂ ਮਿੰਟ ਵਿੱਚ ਸੌਰਵ ਆਨੰਦ ਨੇ ਅਤੇ 23ਵੇਂ ਮਿੰਟ ਵਿੱਚ ਜੋਗਿੰਦਰ ਸਿੰਘ ਨੇ ਗੋਲ ਕਰਕੇ ਸਕੋਰ 2-0 ਕੀਤਾ। ਖੇਡ ਦੇ ਤੀਜੇ ਕਵਾਰਟਰ ਦੇ 33ਵੇਂ ਮਿੰਟ ਵਿੱਚ ਰੇਲਵੇ ਦੇ ਸ਼ੀਸੀ ਗੌੜਾ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 1-2 ਕੀਤਾ। 58ਵੇਂ ਮਿੰਟ ਵਿੱਚ ਰੇਲਵੇ ਦੇ ਪ੍ਰਦੀਪ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 2-2 ਕੀਤਾ।

ਅੱਜ ਦੇ ਮੈਚਾਂ ਦੇ ਮੈਚਾਂ ਦੇ ਮੁੱਖ ਮਹਿਮਾਨ ਡਾਕਟਰ ਐਸ ਪੀ ਐਸ ਵਿਰਕ, ਅਮਰਜੀਤ ਸਿੰਘ ਭੁੱਲਰ ਏਡੀਸੀ ਕਪੂਰਥਲਾ ਅਤੇ ਅਨਿਲ ਡੀ ਮਹਿਤਾ, ਨਿਤਿਨ ਚੋਧਰੀ ਰੇਲ ਕੋਚ ਫੈਕਟਰੀ ਕਪੂਰਥਲਾ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ।

ਇਸ ਸਮੇਂ ਇਕਬਾਲ ਸਿੰਘ ਸੰਧੂ, ਰਾਮ ਕੁਮਾਰ, ਰਾਮ ਪ੍ਰਤਾਪ, ਗੁਰਚਰਨ ਸਿੰਘ ਏਅਰ ਇੰਡੀਆ, ਉਲੰਪੀਅਨ ਦਵਿੰਦਰ ਸਿੰਘ ਗਰਚਾ, ਨਰਿੰਦਰਪਾਲ ਸਿੰਘ ਜੱਜ, ਅਨਿਲ ਮਹਿਤਾ, ਦਲਜੀਤ ਸਿੰਘ ਕਸਟਮ, ਐਨ ਕੇ ਅਗਰਵਾਲ, ਤਰਲੋਕ ਸਿੰਘ ਭੁੱਲਰ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਪ੍ਰੋ. ਕ੍ਰਿਪਾਲ ਸਿੰਘ ਮਠਾਰੂ, ਐਚ ਐਸ ਸੰਘਾ, ਮਲਕੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...