Friday, April 26, 2024

ਵਾਹਿਗੁਰੂ

spot_img
spot_img

ਸੁਖ਼ਜਿੰਦਰ ਸਿੰਘ ਰੰਧਾਵਾ ਨੇ ਲੰਗਾਹ ਦੀ ਪੰਥ ਵਿੱਚ ‘ਸ਼ਮੂਲੀਅਤ’ ’ਤੇ ਕੀਤੀ ਵੱਡੀ ਟਿੱਪਣੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਨਵੰਬਰ, 2022:
ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਸੀਨੀਅਰ ਅਕਾਲੀ ਨੇਤਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਧਾਰਮਿਕ ਸਜ਼ਾ ਲਗਾ ਕੇ ਉਸਨੂੰ ਮੁੜ ਪੰਥ ਵਿੱਚ ਸ਼ਾਮਲ ਕੀਤੇ ਜਾਣ ਦੀ ਪ੍ਰਕ੍ਰਿਆ ’ਤੇ ਬੜੀ ਡੂੰਘੀ ਅਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਿਰ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਲੰਗਾਹ ਨੂੰ ਇਕ ਔਰਤ ਨਾਲ ਉਸਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਥ ਵਿੱਚੋਂ ਖ਼ਾਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਸਦੀ ਸ਼੍ਰੋਮਣੀ ਕਮੇਟੀ ਮੈਂਬਰੀ ਵੀ ਜਾਂਦੀ ਲੱਗੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਉਸਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖ਼ਾ ਦਿੱਤਾ ਸੀ ਹਾਲਾਂਕਿ ਬਾਅਦ ਵਿੱਚ ਅਦਾਲਤ ਨੇ ਉਸਨੂੰ ਇਸ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਸੀ। ਲੰਗਾਹ ਅਦਾਲਤੀ ਫ਼ੈਸਲੇ ਦੇ ਆਧਾਰ ’ਤੇ ਹੀ ਅਕਾਲ ਤਖ਼ਤ ਤੋਂ ਮੁਆਫ਼ੀ ਦੀ ਮੰਗ ਕਰ ਰਿਹਾ ਸੀ।

ਸ: ਰੰਧਾਵਾ ਨੇ ਕਿਹਾ ਹੈ ਕਿ, ‘ਜਥੇਦਾਰ ਸਾਹਿਬ ਨੂੰ ਪੰਥ ਦੇ ਇਸ ਮਹਾਨ ਯੋਧੇ ਦੀਆਂ ਪ੍ਰਾਪਤੀਆਂ ਨੂੰ ਵੇਖਦੇ ਹੋਏ ਉਸਨੂੰ ਪੰਥ ਵਿੱਚ ਦੁਬਾਰਾ ਸ਼ਾਮਿਲ ਕਰਨ ਤੇ ਮੁਬਾਰਕਾਂ। ਕੌਮ ਨੂੰ ਇਸ ਸਿਰਮੋਰ ਯੋਧੇ ਦੀ ਬਹੁਤ ਜ਼ਰੂਰਤ ਸੀ। ਮੇਰਾ ਸੁਝਾਅ ਹੈ ਕਿ ਹੁਣ ਸੁੱਚਾ ਸਿੰਘ ਲੰਗਾਹ ਦੇ ਅਤੀਤ ਨੂੰ ਦੇਖਦਿਆਂ ਅਤੇ ਉਸ ਦੇ ‘ਮਹਾਨ’ ਕੰਮਾਂ ਲਈ ਕੋਈ ਸਨਮਾਨਿਤ ਉਪਾਧੀ ਵੀ ਦੇ ਦੇਣੀ ਚਾਹੀਦੀ ਹੈ।’

ਜ਼ਿਕਰਯੋਗ ਹੈ ਕਿ ਸਨਿਚਰਵਾਰ ਨੂੰ ਹੀ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖ਼ੇ ਹੋਈ ਇਕੱਤਰਤਾ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲੰਗਾਹ ਦੀ ਮੁਆਫ਼ੀ ਲਈ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੰਬੋਧਨ ਹੁੰਦਿਆਂ ਉਸ ਤੋਂ ਪਹਿਲਾਂ ਇਹ ਕਬੂਲ ਕਰਾਇਆ ਕਿ ਉਸਨੇ ਬੱਜਰ ਕੁਰਹਿਤ ਕੀਤੀ ਹੈ ਅਤੇ ਫ਼ਿਰ ਉਸਨੂੰ ਪੰਜ ਵਾਰ ਸੰਗਤਾਂ ਵੱਲ ਮੂੰਹ ਕਰਕੇ ਸੰਗਤਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ।

ਇਸ ਮਗਰੋਂ ਉਸਨੂੰ ਧਾਰਮਿਕ ਸਜ਼ਾ ਸੁਣਾਈ ਗਈ ਅਤੇ ਇਹ ਕਿਹਾ ਗਿਆ ਕਿ ਉਹ 5 ਸਾਲ ਕਿਸੇ ਗੁਰਦੁਆਰਾ ਕਮੇਟੀ ਦਾ ਮੈਂਬਰ ਨਹੀਂ ਬਣ ਸਕੇਗਾ ਹਾਲਾਂਕਿ ਜਥੇਦਾਰਾਂ ਨੇ ਉਸਨੂੰ ਰਾਜਸੀ ਖ਼ੇਤਰ ਵਿੱਚ ਵਿੱਚਰਣ ਦੀ ਖੁਲ੍ਹ ਦੇ ਦਿੱਤੀ।

ਵਲਟੋਹਾ ਨੇ ਲੰਗਾਹ ਦੀ ‘ਪੰਥ ਵਾਪਸੀ’ ’ਤੇ ਚੁੱਕੇ ਸਵਾਲ, ਇਹ ਫ਼ੈਸਲਾ ਨਹੀਂ ਸਵੀਕਾਰ, ਮੁੜ ਵਿਚਾਰ ਕਰਨ ਜਥੇਦਾਰ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...