Saturday, April 27, 2024

ਵਾਹਿਗੁਰੂ

spot_img
spot_img

ਸੁਖ਼ਪਾਲ ਖ਼ਹਿਰਾ, ਪਿਰਮਲ ਸਿੰਘ ਤੇ ਕਮਾਲੂ ਰਾਹੁਲ ਗਾਂਧੀ ਨੂੰ ਮਿਲੇ; ਖ਼ਹਿਰਾ ਨੇ ਕੇਜਰੀਵਜਲ ’ਤ ਉਠਾਏ ਸਵਾਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 17 ਜੂਨ, 2021:
ਲੰਘੀ 3 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਟਿਆਲਾ ਦੀ ਐਮ.ਪੀ. ਸ੍ਰੀਮਤੀ ਪਨੀਤ ਕੌਰ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ‘ਆਮ ਆਦਮੀ ਪਾਰਟੀ’ ਦੀ ਟਿਕਟ ’ਤੇ ਚੁਣੇ ਤਿੰਨ ਵਿਧਾਇਕ ਸ: ਸੁਖ਼ਪਾਲ ਸਿੰਘ ਖ਼ਹਿਰਾ, ਸ: ਪਿਰਮਲ ਸਿੰਘ ਖ਼ਾਲਸਾ ਅਤੇ ਸ: ਬਲਦੇਵ ਸਿੰਘ ਕਮਾਲੂ ਨੇ ਅੱਜ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਸੀਨੀਅਰ ਨੇਤਾ ਸ੍ਰੀ ਰਾਹੁਲ ਗਾਂਧੀ ਨਾਲ ਦਿੱਲੀ ਵਿਖ਼ੇ ਮੁਲਾਕਾਤ ਕੀਤੀ।

ਇਸ ਮੌਕੇ ਕਾਂਗਰਸ ਦੇ ਸੀਨੀਅਰ ਨੇਤਾ ਸ੍ਰੀ ਰਣਦੀਪ ਸਿੰਘ ਸੂਰਜੇਵਾਲਾ ਉਨ੍ਹਾਂ ਦੇ ਨਾਲ ਸਨ ਅਤੇ ਖ਼ਬਰ ਇਹ ਵੀ ਹੈ ਕਿ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਮੌਕੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਵੀ ਮੌਜੂਦ ਸਨ।

ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਖ਼ਹਿਰਾ ਨੇ ਕਿਹਾ ਕਿ ਕਾਂਗਰਸ ਵਿੱਚ ਸ਼ਮੂਲੀਅਤ ਉਨ੍ਹਾਂ ਦੀ ਘਰ ਵਾਪਸੀ ਹੈ ਅਤੇ ‘ਆਮ ਆਦਮੀ ਪਾਰਟੀ’ ਵਿੱਚ ਜਾਣਾ ਉਨ੍ਹਾਂ ਦੀ ਭੁੱਲ ਸੀ।

ਇਸ ਮੌਕੇ ਸ: ਸੁਬਖ਼ਪਾਲ ਸਿੰਘ ਖ਼ਹਿਰਾ ਨੇ ਇਹ ਵੀ ਐਲਾਨ ਕੀਤਾ ਕਿ ਉਹ ਪੰਜਾਬ ਏਕਤਾ ਪਾਰਟੀ ਦਾ ਰਲੇਵਾਂ ਕਾਂਗਰਸ ਵਿੱਚ ਕਰ ਰਹੇ ਹਨ।

ਸ: ਖ਼ਹਿਰਾ ਨੇ ਕਿਹਾ ਕਿ ਕੇਜਰੀਵਾਲ ‘ਸੈਲਫ਼ ਗੋਲ’ ਕਰਨ ਦੇ ਮਾਹਿਰ ਹਨ ਅਤੇ ਜੋ ਵੀ ਹੁੰਦਾ ਹੈ ਉਸ ਦੀ ਸਮੀਖ਼ਿਆ ਕਰਨ ਵਿੱਚ ਵਿਸ਼ਵਾਸ ਨਹੀ ਂਰੱਖਦੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਐਨ.ਆਰ.ਆਈਜ਼ ਨੇ 2017 ਵਿੱਚ ਪਾਰਟੀ ’ਤੇ ਵਿਸ਼ਵਾਸ ਕਰਕੇ ਪਾਰਟੀ ਨੂੰ ਸਮਰਥਨ ਦਿੱਤਾ, ਬਹੁਤ ਪੈਸੇ ਦਿੱਤੇ ਪਰ ਉਹ ਪੈਸੇ ਪੰਜਾਬ ਦੇ ਆਗੂਆਂ ਨੂੰ ਨਹੀਂ ਪਹੁੰਚੇ ਅਤੇ ਵੇਖ਼ਣ ਵਾਲੀ ਗੱਲ ਹੈ ਕਿ ਉਹ ਪੈਸੇ ਕਿੱਥੇ ਗਏ।

ਯਾਦ ਰਹੇ ਕਿ ਸ: ਖ਼ਹਿਰਾ, ਸ :ਖ਼ਾਲਸਾ ਅਤੇ ਸ: ਕਮਾਲੂ 3 ਜੂਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਸਥਿਤ ਹੈਲੀਪੈਡ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਅੰਦਰ ਸ਼ਾਮਲ ਹੋਏ ਸਨ। ਇਸ ਤੋਂਤੁਰੰਤ ਬਾਅਦ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵੱਲੋਂ ਬਣਾਏ 3 ਮੈਂਬਰੀ ਪੈਨਲ ਸਾਹਮਣੇ ਆਪਣਾ ਪੱਖ ਰੱਖਣ ਲਈ ਦਿੱਲੀ ਰਵਾਨਾ ਹੋ ਗਏ ਸਨ।

ਸ: ਸੁਖ਼ਪਾਲ ਸਿੰਘ ਖ਼ਹਿਰਾ ਜੋ ਭੁਲੱਥ ਤੋਂ ਵਿਧਾਇਕ ਹਨ ਨੇ ਆਪਣਾ ਸਿਆਸੀ ਸਫ਼ਰ ਵੀ ਕਾਂਗਰਸ ਤੋਂ ਹੀ ਸ਼ੁਰੂ ਕੀਤਾ ਸੀ ਪਰ ਮੁੜ ਉਹ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਸਨ ਜਿਸ ਮਗਰੋਂ ਉਹ ਭੁਲੱਥ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜਕੇ ਜੇਤੂ ਹੋਏ ਸਨ। ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਪਰ ਮੁੜ ਸ੍ਰੀ ਅਰਵਿੰਦ ਕੇਜਰੀਵਾਲ ਸਣੇ ਹੋਰ ਨੇਤਾਵਾਂ ਨੇ ਮਤਭੇਦਾਂ ਦੇ ਚਲਦਿਆਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ।

ਸ: ਜਗਦੇਵ ਸਿੰਘ ਕਮਾਲੂ ਮੌੜ ਤੋਂ ਅਤੇ ਸ: ਪਿਰਮਲ ਸਿੰਘ ਖ਼ਾਲਸਾ ਭਦੌੜ ਤੋਂ ‘ਆਪ’ ਦੀ ਟਿਕਟ ’ਤੇ ਪਹਿਲੀ ਵਾਰ ਚੁਣੇ ਗਏ ਵਿਧਾਇਕ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...