Thursday, April 25, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਕਿਹਾ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਦੇਣੀ ਹੋਵੇਗੀ ਸੰਵਿਧਾਨ ਦੀ ਉਲੰਘਣਾ

- Advertisement -

ਯੈੱਸ ਪੰਜਾਬ 
ਚੰਡੀਗੜ੍ਹ, 26 ਨਵੰਬਰ, 2022 –
ਸ਼੍ਰੋਮਦੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ।

ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਹਨਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾਸਕਦਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ, ਜਿਹਨਾਂ ਦੇ ਨਾਲ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਰਾਜਪਾਲ ਨੂੰ ਆਖਿਆ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅਧਿਕਾਰ ਹੈ ਜਿਸਦੀ ਪੁਸ਼ਟੀ ਕੇਂਦਰ ਸਰਕਾਰਾਂ ਵਾਰ ਵਾਰ ਕਰ ਚੁੱਕੀਆਂ ਹਨ ਅਤੇ ਇਸਦੀ ਤਸਦੀਕ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਕਮਜ਼ੋਰਹੁੰਦਾ ਹੈ। ਉਹਨਾਂ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਰਾਜਪਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ।

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜਾਣਕਾਰੀਵੀ ਦਿੱਤੀ ਤੇ ਉਹਨਾਂ ਨੂੰ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਅਪੀਲ ਵੀ ਕੀਤੀ। ਵਫਦ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਤੋਂ ਇਲਾਵਾ ਪੰਜਾਬ ਵਿਚ ਰੋਜ਼ਾਨਾ ਕਤਲ ਹੋਰਹੇ ਹਨ, ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ ਅਤੇ ਗੁੰਡਾ ਰਾਜ ਚਲ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦਾ ਪਸਾਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਵਿਚ ਨਿਰੰਤਰ ਵਾਧਾ ਹੋਰਿਹਾ ਹੈ। ਇਸ ਕਾਰਲ ਸੂਬੇ ਤੋਂ ਪੂੰਜੀ ਬਾਹਰ ਆ ਰਹੀਹੈ ਤੇ ਆਮ ਆਦਮੀ ਡਰ ਤੇ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਿਹਾ ਹੈ।

ਵਫਦ ਨੇ ਕਿਹਾ ਕਿ ਬਜਾਏ ਇਹਨਾਂ ਮਸਲਿਆਂ ਨੂੰ ਹੱਲ ਕਰਨ ਦੇ ਮੁੱਖ ਮੰਤਰੀ ਤੇ ਉਹਨਾਂ ਦੀ ਵਜ਼ਾਰਤ ਪਿਛਲੇ ਦੋ ਮਹੀਨਿਆਂ ਤੋਂ ਗੁਜਰਾਤ ਵਿਚ ਚੋਣ ਪ੍ਰਚਾਰ ਵਿ ਲੱਗੀ ਹੈ ਤੇ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਨਹੀਂ ਹੋ ਰਹੀਆਂ ਤੇ ਹਾਲਾਤ ਲਗਾਤਾਰ ਵਿਗੜ ਰਹੇ ਹਨ।

ਅਕਾਲੀ ਦਲ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਆਪ ਸਰਕਾਰ ਵੱਲੋਂ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਧੱਕੇ ਨਾਲ ਮਾਲਕਾਂ ਤੋਂ ਖੋਹ ਕੇ ਪੰਚਾਇਤਾਂ ਦੇ ਨਾਂ ਕਰਵਾਈਆਂ ਜਾ ਰਹੀਆਂ ਹਨ। ਇਸ ਕਾਰਨ ਕਿਸਾਨਾਂ ਵਿਚ ਬੇਚੈਨੀ ਹੈਅਤੇ ਆਪ ਸਰਕਾਰਨੂੰ ਹਦਾਇਤ ਕੀਤੀ ਜਾਵੇ ਕਿ ਉਹ ਇਹ ਫੈਸਲਾ ਤੁਰੰਤ ਵਾਪਸ ਲਵੇ। ਵਫਦ ਨੇ ਕਿਹਾ ਕਿ ਜੁਮਲਾ ਮੁਸ਼ਰਤਕਾ ਮਾਲਕਾਨਾਂ ਜ਼ਮੀਨ ਅਸਲ ਮਾਲਕਾਂ ਦੇ ਨਾਂ ਹੀ ਰਹਿਣੀ ਚਾਹੀਦੀਹੈ ਤੇ ਰਾਜ ਸਰਕਾਰ ਨੂੰ ਧੱਕੇ ਨਾਲ ਇਹ ਪੰਚਾਇਤਾਂ ਦੇ ਨਾਂ ਨਹੀਂ ਲੁਆਉਣੀ ਚਾਹੀਦੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...