Saturday, April 20, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਨੇ ਮੋਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜੱਜਾਂ ਦੀ ਨਿਯੁਕਤੀ ਵੇਲੇ ਸਿੱਖਾਂ ਨੂੰ ਬਾਹਰ ਰੱਖਣ ਦੇ ਮਾਮਲੇ ’ਤੇ ਸਿੱਖ ਭਾਵਨਾਵਾਂ ਅਨੁਸਾਰ ਹੱਲ ਲਈ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਅਗਸਤ, 2022 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਜੱਜਾਂ ਵੇਲੇ ਨਿਯੁਕਤ ਕਰਨ ਸਮੇਂ ਸਿੱਖਾਂ ਨੂੰ ਸੂਚੀ ਵਿਚੋਂ ਬਾਹਰ ਰੱਖਣ ਦੇ ਮਾਮਲੇ ਵਿਚ ਦਖਲ ਦੇਣ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਮਸਲਾ ਹੱਲ ਕਰਵਾਉਣ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਤੁਹਾਨੂੰ ਇਸ ਗੱਲ ’ਤੇ ਚਿੰਤਾ ਹੋਵੇਗੀ ਕਿ ਸਿੱਖ ਕੌਮ ਦਾ ਇਕ ਵੀ ਮੈਂਬਰ ਉਹਨਾਂ 11 ਵਕੀਲਾਂ ਦੀ ਸੂਚੀ ਵਿਚ ਨਹੀਂ ਹੈ ਜਿਹਨਾਂ ਦੀ ਨਿਯੁਕਤੀ ਲਈ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਇਸ ਨਾਲ ਉਸ ਵੇਲੇ ਬਹੁਤ ਨਿਰਾਸ਼ਾ ਹੋਈ ਹੈ ਜਦੋਂ ਸੁਪਰੀਮ ਕੋਰਟ ਵਿਚ ਵੀ ਇਕ ਵੀ ਸਿੱਖ ਜੱਜ ਨਹੀਂ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖਾਂ ਤੇ ਹੋਰ ਪੰਜਾਬੀ ਨਾਮੀ ਵਕੀਲਾਂ ਦੀ ਕੋਈ ਘਾਟ ਨਹੀਂ ਹੈ ਜਿਹਨਾਂ ਸਮਾਜ ਵਾਸਤੇ ਵਿਲੱਖਣ ਸੇਵਾਵਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਜਿਹੀਆਂ ਕਾਬਲ ਸ਼ਖਸੀਅਤਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਮੇਤ ਦੇਸ਼ ਦੀਆਂ ਉਚ ਅਦਾਲਤਾਂ ਵਿਚ ਨਿਯੁਕਤੀ ਵਾਸਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਖੁਦ ਮਾਮਲੇ ਵਿਚ ਨਿੱਜੀ ਦਖਲ ਦੇਣ ਅਤੇ ਹਾਲਾਤ ਦਰੁੱਸਤ ਕੀਤੇ ਜਾਣ।

ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਨਿਆਂਇਕ ਨਿਯੁਕਤੀਆਂ ਵਿਚੋਂ ਬਾਹਰ ਕਰਨ ’ਤੇ ਦੇਸ਼ਪ੍ਰਸਤ ਸਿੱਖ ਕੌਮ ਨੁੰ ਗਲਤ ਸੰਦੇਸ਼ ਗਿਆ ਹੈ। ਉਹਨਾਂ ਕਿਹਾ ਕਿ ਇਸ ਕੌਮ ਨੇ ਹੀ ਆਜ਼ਾਦੀ ਦੇ ਸੰਘਰਸ਼ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਸ਼ਹੀਦ ਏ ਆਜ਼ਮ ਭਗਤ ਸਿੰਘ ਵਰਗੇ ਕਈ ਮਹਾਨ ਕ੍ਰਾਂਤੀਕਾਰੀ ਦਿੱਤੇ ਹਨ।

ਉਹਨਾਂ ਕਿਹਾ ਕਿ ਸਿੱਖ ਕੌਮ ਦੇ 121 ਮੈਂਬਰਾਂ ਨੇ ਆਜ਼ਾਦੀ ਦੀ ਲੜਾਈ ਵਿਚ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ। ਉਹਨਾਂ ਦੱਸਿਆ ਕਿ ਉਮਰ ਕੈਦ ਤਹਿਤ ਕਾਲੇ ਪਾਣੀ ਭੇਜੇ ਗਏ 2646 ਲੋਕਾਂ ਵਿਚੋਂ 2147 ਸਿੱਖ ਹਨ। ਉਹਨਾਂ ਕਿਹਾ ਕਿ ਇਹ ਤੱਥ ਰਿਕਾਰਡ ਦਾ ਹਿੱਸਾ ਹਨ।

ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਨਿਆਂਇਕ ਨਿਯੁਕਤੀਆਂ ਦੇ ਮਾਮਲੇ ਤੋਂ ਇਲਾਵਾ ਪੰਜਾਬੀਆਂ ਨੂੰ ਬੀਤੇ ਸਮੇਂ ਵਿਚ ਵੀ ਬੁਰੀ ਤਰ੍ਹਾਂ ਪੀੜਤ ਕੀਤਾ ਜਾਂਦਾ ਰਿਹਾ ਹੈ। ਉਹਨਾਂ ਕਿਹਾ ਕਿ ਸਿਰਫ ਅਸੀਂ ਅਜਿਹੇ ਹਾਂ ਜਿਹਨਾਂ ਕੋਲ ਆਪਣੀ ਰਾਜਧਾਨੀ ਨਹੀਂ ਹੈ, ਸਾਡੇ ਕੋਲ ਸਾਡੇ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਹੱਕ ਨਹੀਂ ਹੈ ਤੇ ਸੂਬੇ ਦੇ ਪੁਨਰਗਠਨ ਵੇਲੇ ਅਸੀਂ ਆਪਣੇ ਪੰਜਾਬੀ ਬੋਲਦੇ ਇਲਾਕੇ ਗੁਆ ਲਏ।

ਸਾਨੂੰ ਤਾਂ ਵੀ ਮਾਰ ਪਈ ਕਿਉਂਕਿ ਸਾਡੇ ਗੁਆਂਢੀਆਂ ਨੂੰ ਵਿਸ਼ੇਸ਼ ਆਰਥਿਕ ਪੈਕਜ ਦਿੱਤੇ ਗਏ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਨਿਆਂਇਕ ਨਿਯੁਕਤੀਆਂ ਇਹਨਾਂ ਸਾਰੇ ਮਾਮਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਤੇ ਮਸਲੇ ਹੱਲ ਕਰਵਾਉਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...