Tuesday, April 16, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ, ਕਿਹਾ ਅਕਾਲੀ ਦਲ ਨੇ ਚੋਣ ਸਿਧਾਂਤਾਂ ਦੇ ਆਧਾਰ ’ਤੇ ਲੜੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਜੂਨ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੁੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦਿੱਤੀ ਤੇ ਉਹਨਾਂ ਨੂੰ ਪਾਰਟੀ ਵੱਲੋਂ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਸਹੀ ਲੋਕਤੰਤਰੀ ਭਾਵਨਾ ਮੁਤਾਬਕ ਦਿੱਤੇ ਲੋਕਾਂ ਦੇ ਫਤਵੇ ਅੱਗੇ ਸੀਸ ਨਿਵਾਉਂਦੇ ਹਾਂ ਤੇ ਸਾਨੂੰ ਵਿਸ਼ਵਾਸ ਹੈ ਕਿ ਸਰਦਾਰ ਮਾਨ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੀ ਸੰਸਦ ਵਿਚ ਆਵਾਜ਼ ਬੁਲੰਦ ਕਰਨਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਸੰਸਦੀ ਜ਼ਿਮਨੀ ਚੋਣ ਸਿਧਾਂਤਾ ਦੇ ਆਧਰਾ ’ਤੇ ਲੜੀ ਸੀ ਤੇ ਪਾਰਟੀ ਸਿਧਾਂਤਾਂ ਲਈ ਹਮੇਸ਼ਾ ਡਟੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਸਾਰੀਆਂ ਪੰਥਕ ਧਿਰਾਂ ਦੇ ਨਾਲ ਰਲ ਕੇ ਬੰਦੀ ਸਿੰਘਾਂ ਦੇ ਪਰਿਵਾਰ ਵਿਚੋਂ ਉਮੀਦਵਾਰ ਖੜ੍ਹਾ ਕੀਤਾ ਸੀ।

ਉਹਨਾਂ ਕਿਹਾ ਕਿ ਇਹ ਇਕ ਸਿਧਾਂਤਕ ਲੜਾਈ ਸੀ। ਅਸੀਂ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਬਿਨਾਂ ਪੈਰੋਲ ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਾਂਗੇ।

ਉਹਨਾਂ ਕਿਹਾ ਕਿ ਇਕ ਹੋਰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਿਹਨਾਂ ਦੀ ਰਿਹਾਈ ਲਈ ਪ੍ਰਵਾਨਗੀ ਮਿਲਣ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ 7 ਮਹੀਨਿਆਂ ਤੋਂ ਰਿਹਾਈ ਦਸਤਾਵੇਜ਼ਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਉਹਨਾਂ ਦੀ ਰਿਹਾਈ ਨਹੀਂ ਹੋ ਰਹੀ।

ਉਹਨਾਂ ਕਿਹਾ ਕਿ ਇਹਨਾਂ ਦੋਵੇਂ ਬੰਦੀ ਸਿੰਘਾਂ ਦੇ ਨਾਲ ਨਾਲ ਹੋਰ ਜਿਹੜੇ ਵੀ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਕੈਦ ਹਨ, ਦੀ ਰਿਹਾਈ ਤੁਰੰਤ ਹੋਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,208FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...