Thursday, March 28, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ: 8 ਮੈਂਬਰੀ ਸਲਾਹਕਾਰ ਬੋਰਡ ਤੇ 24 ਮੈਂਬਰੀ ਕੋਰ ਕਮੇਟੀ ਐਲਾਨੀ – ਸੂਚੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਦਿਆਂ ਅੱਜ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਦਲ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ।

ਅੱਜ ਜਾਰੀ ਕੀਤੀ ਗਈ ਲਿਸਟ ਅਨੁਸਾਰ ਸ. ਪਰਕਾਸ਼ ਸਿੰਘ ਬਾਦਲ ਮੁੱਖ ਸਰਪ੍ਰਸਤ ਅਤੇ ਸ. ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਦੇ ਸਰਪ੍ਰਸਤ ਹੋਣਗੇ। ਇਸ ਤੋਂ ਇਲਾਵਾ ਜਿਹਨਾਂ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਚਰਨਜੀਤ ਸਿੰਘ ਅਟਵਾਲ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਡਾ. ਉਪਿੰਦਰਜੀਤ ਕੌਰ, ਸ੍ਰੀ ਮਦਨ ਮੋਹਨ ਮਿੱਤਲ, ਸ. ਬਲਦੇਵ ਸਿੰਘ ਮਾਨ, ਸ਼੍ਰੀ ਪਰਕਾਸ਼ ਚੰਦ ਗਰਗ, ਸ. ਵੀਰ ਸਿੰਘ ਲੋਪੋਕੇ, ਸ. ਵਰਿੰਦਰ ਸਿੰਘ ਬਾਜਵਾ ਅਤੇ ਸ. ਜਰਨੈਲ ਸਿੰਘ ਵਾਹਦ ਦੇ ਨਾਮ ਸ਼ਾਮਲ ਹਨ।

ਅੱਜ ਬਣਾਈ ਗਈ ਕੋਰ ਕਮੇਟੀ ਵਿੱਚ 12 ਪੁਰਾਣੇ ਅਤੇ 14 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਯੁੂਥ ਵਿੰਗ ਅਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨਾਂ ਨੂੰ ਪੱਕੇ ਤੌਰ ਤੇ ਐਕਸ ਆਫੀਸੀਓ ਮੈਂਬਰ ਦੇ ਤੌਰ ਤੇ ਸ਼ਾਮਲ ਕੀਤਾ ਗਿਆ ਹੈ।

ਜਿਹਨਾਂ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਬਲਵਿੰਦਰ ਸਿੰਘ ਭੂੰਦੜ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਗੁਲਜਾਰ ਸਿੰਘ ਰਾਣੀਕੇ, ਸ. ਸਿਕੰਦਰ ਸਿੰਘ ਮਲੂਕਾ, ਸ਼ੀ੍ਰ ਅਨਿੱਲ ਜੋਸ਼ੀ, ਸ. ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਸੁਰਜੀਤ ਸਿੰਘ ਰੱਖੜਾ, ਸ. ਹੀਰਾ ਸਿੰਘ ਗਾਬੜੀਆ, ਪ੍ਰਧਾਨ ਇਸਤਰੀ ਅਕਾਲੀ ਦਲ, ਸ਼ੀ੍ਰ ਐਨ.ਕੇ.ਸ਼ਰਮਾ, ਸ਼. ਇਕਬਾਲ ਸਿੰਘ ਝੂੰਦਾ, ਡਾ. ਸੁਖਵਿੰਦਰ ਸੁੱਖੀ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ਼ੀ੍ਰ ਪਵਨ ਕੁਮਾਰ ਟੀਨੂੰ, ਸ. ਵਿਰਸਾ ਸਿੰਘ ਵਲਟੋਹਾ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ, ਸ਼੍ਰੀ ਸੁਨੀਤਾ ਚੌਧਰੀ ਅਤੇ ਪ੍ਰਧਾਨ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਨਾਮ ਸ਼ਾਮਲ ਹਨ। ਇਸੇ ਤਰਾਂ ਸ. ਪਰਮਜੀਤ ਸਿੰਘ ਸਰਨਾ ਅਤੇ ਸ਼ੀ੍ਰ ਨਰੇਸ਼ ਗੁਜਰਾਲ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਸਪੈਸ਼ਨ ਇਨਵਾਈਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਸੂਚੀ ਹੇਠ ਅਨੁਸਾਰ ਹੈ:

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...