Friday, April 26, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਵੱਲੋਂ ਦਿੱਤੇ ਪਹਿਲੀ ਅਕਤੂਬਰ ਦੇ ਪ੍ਰੋਗਰਾਮ ਨੂੰ ਸਫ਼ਲ ਕਰਨਗੇ ਜਲੰਧਰ ਦੇ ਅਕਾਲੀ: ਕੁਲਵੰਤ ਸਿੰਘ ਮੰਨਣ

- Advertisement -

ਜਲੰਧਰ, 29 ਸਤੰਬਰ, 2020:
1 ਅਕਤੂਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਪੰਜਾਬੀਆਂ ਦਾ ਮੈਮੋਰੰਡਮ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਬਣਾਏ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਦੀ ਵਿਸ਼ੇਸ਼ ਇੱਕਤਰਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬਸਤੀ ਗੁਜ਼ਾ, ਵਿਖੇ ਹੋਈ।

ਜ਼ਿਲ੍ਹਾ ਸ਼ਹਿਰੀ ਜਥੇ ਦੇ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਕਲ ਪ੍ਰਧਾਨ, ਵੱਖ ਵੱਖ ਵਿੰਗਾਂ ਦੇ ਪ੍ਰਧਾਨ ਤੇ ਹੋਰ ਪ੍ਰਮੁੱਖ ਜ਼ਿਲ੍ਹਾ ਅਕਾਲੀ ਅਹੁਦੇਦਾਰਾਂ ਨੇ ਭਾਗ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਮੰਨਣ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸਵੇਰੇ 10.30 ਵਜੇ ਪੀ ਏ ਪੀ ਚੋਂਕ ਤੋਂ ਰਾਮਾ ਮੰਡੀ ਚੌਕ ਦੇ ਵਿਚਕਾਰ ਜਲੰਧਰ ਸ਼ਹਿਰੀ ਜਥੇ ਦੇ ਸਾਰੇ ਅਹੁਦੇਦਾਰ ਅਤੇ ਵਰਕਰ ਆਪੋ ਆਪਣੀਆਂ ਕਾਰਾਂ ਦੇ ਕਾਫਲੇ ਨਾਲ ਇਕੱਠੇ ਹੋਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵਲੋਂ 11 ਵਜੇ ਸਾਰੀਆਂ ਕਾਰਾਂ ਦੇ ਕਾਫਲੇ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਉਹਨਾਂ ਦੀਆਂ ਗੱਡੀਆਂ ਤੋਂ ਬਾਅਦ ਨਾਲ ਹੀ ਜਲੰਧਰ ਵਾਲਿਆਂ ਦੀਆਂ ਗੱਡੀਆਂ ਵੀ ਉਹਨਾਂ ਦੇ ਪਿੱਛੇ ਪਿੱਛੇ ਤੋਰ ਲਈਆਂ ਜਾਣਗੀਆਂ। ਸ. ਮੰਨਣ ਨੇ ਅੱਗੇ ਦੱਸਿਆ ਕਿ ਮੁਹਾਲੀ ਵਿਖੇ ਇੱਕਤਰ ਹੋ ਕੇ ਪੰਜਾਬ ਰਾਜ ਭਵਨ ਵੱਲ ਚੱਲਿਆ ਜਾਵੇਗਾ।

ਸਾਬਕਾ ਸੀਨੀਅਰ ਡਿਪਟੀ ਮੇਅਰ ਸ. ਕਮਲਜੀਤ ਸਿੰਘ ਭਾਟੀਆ ਵਲੋਂ ਇੰਤਜ਼ਾਮ ਕੀਤੀ ਗਈ ਇਸ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਪਰਮਿੰਦਰ ਕੌਰ ਪੰਨੂ, ਸਾਬਕਾ ਮੇਅਰ ਸੁਰੇਸ਼ ਸਹਿਗਲ, ਡਿਪਟੀ ਮੇਅਰ ਪ੍ਰਵੇਸ਼ ਟਾਂਗਰੀ, ਚੰਦਨ ਗਰੇਵਾਲ, ਐਚ ਐੱਸ ਵਾਲੀਆ, ਰਣਜੀਤ ਸਿੰਘ ਰਾਣਾ, ਚਰਨਜੀਵ ਸਿੰਘ ਲਾਲੀ, ਬਲਬੀਰ ਸਿੰਘ ਬਿੱਟੂ, ਅਮਰਜੀਤ ਸਿੰਘ ਕਿਸ਼ਨਪੁਰਾ, ਸੁਭਾਸ਼ ਸੋਂਧੀ, ਭਜਨ ਲਾਲ ਚੋਪੜਾ, ਦਿਲਬਾਗ ਹੁਸੈਨ, ਗੁਰਦੇਵ ਸਿੰਘ ਭਾਟੀਆ ਆਦਿ ਨੇ ਸੰਬੋਧਨ ਕੀਤਾ। ਸਮੂੰਹ ਬੁਲਾਰਿਆਂ ਨੇ ਸਾਰੇ ਅਕਾਲੀ ਦਲ ਦੇ ਵਰਕਰਾਂ ਅਤੇ ਪੰਜਾਬ ਹਿਤੈਸ਼ੀਆਂ ਨੂੰ ਇਸ ਮਾਰਚ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਸ. ਮੰਨਣ ਨੇ ਕਿਹਾ ਕਿ ਜਲੰਧਰ ਸ਼ਹਿਰੀ ਜਥਾ ਵੱਡੀ ਗਿਣਤੀ ਵਿੱਚ ਇਸ ਮਾਰਚ ਵਿਚ ਸ਼ਾਮਲ ਹੋਵੇਗਾ। ਇਸ ਮੌਕੇ ਮਨਿੰਦਰਪਾਲ ਸਿੰਘ ਗੁੰਬਰ, ਰਾਜਵੰਤ ਸਿੰਘ ਸੁੱਖਾ, ਰਵਿੰਦਰ ਸਿੰਘ ਸਵੀਟੀ, ਅਵਤਾਰ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਗੋਪੀ, ਅਮਰਪ੍ਰੀਤ ਸਿੰਘ ਮੌਂਟੀ, ਸਾਹਿਬ ਸਿੰਘ ਢਿਲੋਂ, ਬਲਵੰਤ ਸਿੰਘ ਗਿੱਲ, ਸਰਬਜੀਤ ਸਿੰਘ ਮਾਡਲ ਹਾਊਸ, ਗੁਰਬਚਨ ਸਿੰਘ ਕਥੂਰੀਆ, ਮਹਿੰਦਰ ਸਿੰਘ ਗੋਲੀ, ਅਮਰਜੀਤ ਸਿੰਘ ਬਸਰਾ, ਕੁਲਤਾਰ ਸਿੰਘ ਕੰਡਾ, ਜੈਦੀਪ ਸਿੰਘ ਬਾਜਵਾ, ਪਰਮਪ੍ਰੀਤ ਸਿੰਘ ਵਿੱਟੀ, ਅਮਰਜੀਤ ਸਿੰਘ ਮੰਗਾ, ਗੁਰਸ਼ਰਨ ਲਾਲ, ਕਮਲੇਸ਼ ਧਨੋਵਾਲੀ, ਸ਼ੰਕਰ ਸਿੰਘ ਜੌਹਲ, ਸਤਨਾਮ ਸਿੰਘ ਲਾਇਲ, ਚਰਨਜੀਤ ਸਿੰਘ ਲੁਬਾਣਾ ਨਰਿੰਦਰ ਸਿੰਘ ਚੀਮਾ, ਅਰਜਨ ਸਿੰਘ, ਮਲਕਿੰਦਰ ਸਿੰਘ ਸੈਣੀ, ਦਮਨਪ੍ਰੀਤ ਸਿੰਘ ਭਾਟੀਆ, ਕੁਲਵਿੰਦਰ ਸਿੰਘ ਚੀਮਾ, ਮਨਜੀਤ ਸਿੰਘ, ਜਗਜੀਤ ਸਿੰਘ ਖਾਲਸਾ, ਵਿਕਰਮ ਜੀਤ ਸਿੰਘ, ਗੁਰਪ੍ਰੀਤ ਸਿੰਘ ਭਾਟੀਆ ਆਦਿ ਵੀ ਹਾਜਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...