Saturday, April 27, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਵੱਲੋਂ ਸੰਘੀ ਢਾਂਚੇ ਦੀ ਰਾਖ਼ੀ ਲਈ ਕੌਮੀ ਪਹਿਲਕਦਮੀ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਬਚਾਉਣ ਦਾ ਸੱਦਾ

- Advertisement -

ਯੈੱਸ ਪੰਜਾਬ
ਚੰਡੀਗੜ, 27 ਅਕਤੂਬਰ, 2020  –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਮਾਲੀਆ ਭੰਡਾਰ ਵਿਚੋਂ ਰਾਜਾਂ ਦੀ ਹਿੱਸੇਦਾਰੀ ਹੋਰ ਘਟਾਉਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਤੇ ਆਪਣੀ ਪਾਰਟੀ ਦੀ ਮੰਗ ਮੁੜ ਦੁਹਰਾਈ ਕਿ ਇਸ ਮਾਲੀਆ ਭੰਡਾਰ ਵਿਚੋਂ ਰਾਜਾਂ ਦੀ ਹਿੱਸੇਦਾਰੀ ਵਧਾ ਕੇ ਘੱਟੋ ਘੱਟ 50 ਫੀਸਦੀ ਕੀਤੀ ਜਾਣੀ ਚਾਹੀਦੀ ਹੈ।

ਅਕਾਲੀ ਆਗੂ ਨੇ ਦੇਸ਼ ਦੇ ਸੰਘੀ ਢਾਂਚੇ ਦੀ ਰਾਖੀ ਵਾਸਤੇ ਕੌਮੀ ਪਹਿਲਕਦਮੀ ਦਾ ਵੀ ਸੱਦਾ ਦਿੱਤਾ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸਾਰੇ ਰਾਜਾਂ ਲਈ ਵਧੇਰੇ ਵਿੱਤੀ ਖੁਦਮੁਖਤਿਆਰੀ ਹਾਸਲ ਕਰਨ ਵਾਸਤੇ ਕੌਮੀ ਜਾਗਰੂਕਤਾ ਲਹਿਰ ਚਲਾਈ ਜਾਵੇ। ਸਿਰਫ ਇਹ ਹੀ ਕੇਂਦਰ ਦੀ ਲਗਾਤਾਰ ਵੱਧ ਰਹੀ ਇਜਾਰੇਦਾਰੀ, ਜੋ ਅਸਲ ਵਿਚ ਸਾਡੇ ਕੌਮੀ ਹਿੱਤਾਂ ਦੇ ਖਿਲਾਫ ਕੰਮ ਕਰ ਰਹੀ ਹੈ, ਦਾ ਇਕੋ ਇਕ ਚਿਰ ਕਾਲੀ ਹੱਲ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਰਾਜਾਂ ਲਈ ਵੱਧ ਅਧਿਕਾਰਾਂ ਦੀ ਵਕਾਲਤ ਕੀਤੀ ਹੈ ਅਤੇ ਇਸ ਲਈ ਇਸਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਮਜ਼ਬੂਤ ਰਾਜਾਂ ਦਾ ਮਤਲਬ ਮਜ਼ਬੂਤ ਭਾਰਤ, ਸਰੀਰ ਦੇ ਅੰਗ ਮਜ਼ਬੂਤ ਹੋਣ ਦਾ ਮਤਲਬ ਹੈ ਕਿ ਮਜ਼ਬੂਤ ਸਰੀਰ। ਉਹਨਾਂ ਕਿਹਾ ਕਿ ਤੁਸੀਂ ਲੱਤਾਂ ਅਤੇ ਬਾਹਾਂ ਜਾਂ ਦਿਲ ਤੇ ਫੇਫੜਿਆਂ ਨੂੰ ਕਮਜ਼ੋਰ ਕਰ ਕੇ ਸਰੀਰ ਮਜ਼ਬੂਤ ਹੋਣ ਦਾ ਦਾਅਵਾ ਨਹੀਂ ਕਰ ਸਕਦੇ। ਕੇਂਦਰ ਵਿਖੇ ਜੋ ਸੱਤਾ ‘ਤੇ ਕਾਬਜ਼ ਹਨ, ਉਹਨਾਂ ਨੂੰ ਇਹ ਸਮਝਣਾ ਪਵੇਗਾ।

ਸ੍ਰੀ ਬਾਦਲ ਨੇ ਰਾਜਾਂ ਵਿਚਾਲੇ ਫੰਡਾਂ ਦੀ ਵੰਡ ਦਾ ਫਾਰਮੂਲਾ ਨਵੇਂ ਸਿਰੇ ਤੋਂ ਵਿਚਾਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਇਥੇ ਜਾਰੀ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਹੈ ਕਿ ਦੇਸ਼ ਵਿਚ ਸੰਘੀ ਢਾਂਚੇ ‘ਤੇ ਕੇਂਦਰ ਦੀਆਂ ਸਮੇਂ ਦੀਆਂ ਸਰਕਾਰਾਂ ਲਗਾਤਾਰ ਹਮਲਾ ਕਰਦੀਆਂ ਰਹੀਆਂ ਹਨ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਕੋਈ ਵੱਖਰੀ ਨਹੀਂ ਹੈ। ਰਾਜ ਤਾਂ ਪਹਿਲਾਂ ਹੀ ਕੇਂਦਰ ਦੇ ਦਰ ‘ਤੇ ਭਿਖਾਰੀ ਬਣ ਗਏ ਹਨ। ਕੇਂਦਰ ਦੀ ਤਾਜ਼ਾ ਕਾਰਵਾਈ ਇਕ ਕਦਮ ਹੋਰ ਅੱਗੇ ਹੈ ਜਿਸ ਨਾਲ ਰਾਜ ਕੇਂਦਰ ਦੇ ਗੁਲਾਮ ਹੀ ਬਣ ਜਾਣਗੇ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਹੋਰ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਬੂਹੇ ਰਾਹੀਂ ਰਾਜਾਂ ਦੇ ਸਰੋਤਾਂ ਨੂੰ ਹੜੱਪ ਰਹੀ ਹੈ ਜਿਵੇਂ ਕਿ ਕਈ ਮੁੱਦੇ ਰਾਜਾਂ ਦੀ ਸੂਚੀ ਤੋਂ ਸਾਂਝੀ ਸੂਚੀ ਵਿਚ ਤਬਦੀਲ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਸਾਂਝੀ ਸੂਚੀ ਤਹਿਤ ਕਾਨੂੰਨ ਬਣਾਏ ਜਾ ਰਹੇ ਹਨ ਜਿਸ ਨਾਲ ਰਾਜਾਂ ਲਈ ਸਾਹ ਲੈਣ ਲਈ ਵੀ ਥਾਂ ਵੀ ਨਹੀਂ ਬਚੀ। ਇਸ ਸਭ ਕੁਝ ਨੇ ਦੇਸ਼ ਦੇ ਸੰਘੀ ਢਾਂਚੇ ਨੂੰ ਮਖੌਲ ਬਣਾ ਦਿੱਤਾ ਹੈ।

ਸ੍ਰੀ ਬਾਦਲ ਨੇ ਮਾਲੀਆ ਭੰਡਾਰ ਵਿਚ ਰਾਜਾਂ ਦੀ ਹਿੱਸੇਦਾਰੀ ਘਟਾਉਣ ਲਈ ਦਿੱਤੀ ਜਾ ਰਹੀ ਦਲੀਲ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕੋਰੋਨਾ ਨੂੰ ਕੇਂਦਰ ਦੀ ਵਧੀ ਹੋਈ ਦੇਣਦਾਰੀ ਦਾ ਕਾਰਨ ਦੱਸਣਾ ਹਾਸੋਹੀਣਾ ਹੈ। ਉਹਨਾਂ ਕਿਹਾ ਕਿ ਵਾਇਰਸ ਨਾਲ ਨਿਪਟਣ ਦਾ ਅਸਲ ਭਾਰ ਤਾਂ ਰਾਜਾਂ ‘ਤੇ ਪਿਆ ਹੈ ਕਿਉਂਕਿ ਸਿਹਤ ਰਾਜ ਸੂਚੀ ਦਾ ਵਿਸ਼ਾ ਹੈ। ਉਹਨਾਂ ਕਿਹਾ ਰਾਜਾਂ ਨੂੰ ਇਸ ਵਾਇਰਸ ਕਾਰਨ ਆਪਣੀਆਂ ਸਿਹਤ ਸੇਵਾਵਾਂ ‘ਤੇ ਪਏ ਵਾਧੂ ਭਾਰ ਨਾਲ ਨਜਿੱਠਣਾ ਪੈ ਰਿਹਾ ਹੈ। ਜੇਕਰ ਕਿਸੇ ਨੂੰ ਵਾਇਰਸ ਨਾਲ ਨਜਿੱਠਣ ਲਈ ਵੱਧ ਫੰਡ ਚਾਹੀਦੇ ਹਨ ਤਾਂ ਉਹ ਸੂਬੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਇਸ ਮਾਲੀਏ ਵਿਚ ਰਾਜਾਂ ਦੀ ਹਿੱਸੇਦਾਰੀ ਤਾਂ ਪਹਿਲਾਂ ਹੀ ਨਿਗੂਣੀ ਹੈ । ਜੇਕਰ ਅਸੀਂ ਹਿਸਾਬ ਲਾਈਏ ਕਿ ਉਹ ਮਾਲੀਏ ਵਿਚ ਕਿੰਨਾ ਯੋਗਦਾਨ ਪਾਉਂਦੇ ਹਨ ਤੇ ਉਹਨਾਂ ਦੀਆਂ ਦੇਣਦਾਰੀਆਂ ਕਿੰਨੀਆਂ ਵੱਧ ਹਨ ਤੇ ਉਥੇ ਵਿਕਾਸ ਦੀਆਂ ਲੋੜਾਂ ਕੀ ਹਨ। ਉਹਨਾਂ ਕਿਹਾ ਕਿ ਰਾਜਾਂ ਦਾ ਹਿੱਸਾ ਵਧਾ ਕੇ 50 ਫੀਸਦੀ ਤੋਂ ਵੱਧ ਕੀਤਾ ਜਾਣਾ ਚਾਹੀਦਾ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...