Friday, April 19, 2024

ਵਾਹਿਗੁਰੂ

spot_img
spot_img

ਸੁਖ਼ਬੀਰ, ਹਰਸਿਮਰਤ ਸਣੇ ਆਗੂਆਂ ਨੇ ਕਿਸਾਨੀ ਮੁੱਦੇ ’ਤੇ ਦਿੱਤੀਆਂ ਗ੍ਰਿਫ਼ਤਾਰੀਆਂ – ਅਕਾਲੀ ਦਲ ਨੇ ਦਿੱਲੀ ’ਚ ਰੋਸ ਮਾਰਚ ਕਰਕੇ ਮਨਾਇਆ ‘ਕਾਲਾ ਦਿਨ’

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 17 ਸਤੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਪੁਲਿਸ ਵੱਲੋਂ ਲਾਈਆਂ ਰੋਕਾਂ ਦੇ ਬਾਵਜੂਦ ‘ਕਾਲਾ ਦਿਨ’ ਮਨਾਂਉਣ ਦੇ ਆਪਣੇ ਫ਼ੈਸਲੇ ਨੂੰ ਅਮਲੀ ਰੂਪ ਦਿੰਦਿਆਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਵੱਲ ਕੂਚ ਕਰਕੇ ਰੋਸ ਮਾਰਚ ਕੀਤਾ ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਸੰਸਦ ਭਵਨ ਵੱਲ ਵਧਣ ਦੀ ਆਗਿਆ ਨਹੀਂ ਦਿੱਤੀ।

ਇਸ ਮੌਕੇ ਸ: ਸੁਖ਼ਬੀਰ ਸਿੰਘ ਬਾਦਲ, ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ: ਬਿਕਰਮ ਸਿੰਘ ਮਜੀਠੀਆ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਡਾ: ਦਲਜੀਤ ਸਿੰਘ ਚੀਮਾ, ਸ੍ਰੀ ਅਨਿਲ ਜੋਸ਼ੀ ਸਮੇਤ ਕਈ ਸੀਨੀਅਰ ਅਕਾਲੀ ਆਗੂਆਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ। ਇਨ੍ਹਾਂ ਆਗੂਆਂ ਨੂੰ ਦਿੱਲੀ ਦੇ ਇਕ ਥਾਣੇ ਵਿੱਚ ਲਿਜਾਇਆ ਗਿਆ ਹੈ। ਪੁਲਿਸ ਦਾ ਦੋਸ਼ ਹੈ ਕਿ ਪ੍ਰਵਾਨਗੀ ਦੇ ਬਿਨਾਂ ਇਹ ਰੋਸ ਮਾਰਚ ਕੱਢਿਆ ਗਿਆ। ਬੀਤੇ ਕਲ੍ਹ ਹੀ ਪੁਲਿਸ ਨੇ ਅਕਾਲੀ ਦਲ ਦੇ ਰੋਸ ਮਾਰਚ ਨੂੂੰ ਪ੍ਰਵਾਨਗੀ ਨਾ ਦੇਣ ਸੰਬੰਧੀ ਸੂਚਿਤ ਕੀਤਾ ਸੀ ਜਿਸ ਤੋਂ ਬਾਅਦ ਅਕਾਲੀ ਦਲ ਨੇ ਕਿਹਾ ਸੀ ਕਿ ਇਹ ਰੋਸ ਮਾਰਚ ਅਵੱਸ਼ ਕੱਢਿਆ ਜਾਵੇਗਾ।

ਇਸ ’ਤੇ ਪਾਰਟੀ ਵੱਲੋਂ ਰਾਹ ਵਿੱਚ ਹੀ ਰੋਕੇ ਜਾਣ ’ਤੇ ਸੜਕ ’ਤੇ ਹੀ ਇਕ ਛੋਟੇ ਟਰੱਕ ’ਤੇ ਸਟੇਜ ਲਗਾ ਕੇ ਪੰਜਾਬ ਤੋਂ ਪੁੱਜੇ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।

ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖ਼ੇ ਅਕਾਲੀ ਆਗੂਆਂ ਵੱਲੋਂ ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕਰਵਾਈ ਗਈ ਜਿਸ ਉਪਰੰਤ ਇਹ ਮਾਰਚ ਸੰਸਦ ਭਵਨ ਵੱਲ ਰਵਾਨਾ ਹੋਇਆ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸ: ਸੁਖ਼ਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਪਾਰਟੀ ਦੇ ਵਰਕਰਾਂ ਨੂੰ ਰਾਤ ਦਿੱਲੀ ਦੇ ਸਾਰੇ ਰਸਤਿਆਂ ’ਤੇ ਰੋਕਿਆ ਗਿਆ, ਸਾਰੇ ਪਾਸੇ ਸੀਲ ਕਰ ਦਿੱਤੇ ਗਏ, ਪਰ ਉਹ ਭੁੱਖੇ ਤਿਹਾਏ ਉੱਥੇ ਹੀ ਬੈਠੇ ਰਹੇ ਅਤੇ ਸਵੇਰੇ ਵੱਖ ਵੱਖ ਸਾਧਨਾਂ ਰਾਹੀਂ ਦਿੱਲੀ ਪਹੁੰਚਣ ਵਿੱਚ ਕਾਮਯਾਬ ਹੋਏ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਦਿੱਲੀ ਆ ਰਹੇ ਅਕਾਲੀ ਆਗੂਆਂ ਅਤੇ ਵਰਕਰਾਂ ਦੀਆਂ ਗੱਡੀਆਂ ਭੰਨੀਆਂ ਗਈਆਂ।

ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸ਼ਨਹੀਨਤਾ ਨਾ ਫ਼ੈਲਾਉਣ ਕਿਉਂਕਿ ਕੇਂਦਰ ਸਰਕਾਰ ਇਹੀ ਚਾਹੁੰਦੀ ਹੈ ਕਿ ਕਿਸੇ ਤਰੀਕੇ ਪੰਜਾਬੀਆਂ ਅਤੇ ਪੰਜਾਬ ਨਾਲ ਸੰਬੰਧਤ ਪਾਰਟੀਆਂ ਨੂੰ ਬਦਨਾਮ ਕੀਤਾ ਜਾ ਸਕੇ।

ਉਹਨਾਂ ਨੇ ਆਖ਼ਿਆ ਕਿ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਕਿਸਾਨਾਂ ਦੇ ਉੱਠੇ ਰੋਹ ਤੋਂ ਬਾਅਦ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਹੀ ਪੈਣਗੇ।

ਆਪਣੇ ਸੰਬੋਧਨ ਵਿੱਚ ਕਿਸਾਨਾਂ ਲਈ ਲਗਾਤਾਰ ਲੜਾਈ ਲੜਦੇ ਰਹਿਣ ਦਾ ਵਾਅਦਾ ਕਰਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੀ ਸਖ਼ਤ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਰਾਜ ਅੰਦਰ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣੀ ਤਾਂ ਪੰਜਾਬ ਵਿੱਚ ਇਹ ਤਿੰਨੇ ਕਾਲੇ ਖ਼ੇਤੀ ਕਾਨੂੰਨ ਕਿਸੇ ਵੀ ਤਰ੍ਹਾਂ ਲਾਗੂ ਨਹੀਂ ਕੀਤੇ ਜਾਣਗੇ।

ਇਸ ਮੌਕੇ ਸ: ਸੁਖ਼ਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਸਮੇਤ ਕੁਝ ਸੀਨੀਅਰ ਆਗੂ ਹੀ ਗ੍ਰਿਫ਼ਤਾਰੀਆਂ ਦੇਣਗੇ ਅਤੇ ਬਾਕੀ ਸਾਰੇ ਲੋਕ ਵਾਪਸ ਪੰਜਾਬ ਪਰਤ ਜਾਣ ਅਤੇ ਕਿਸੇ ਤਰ੍ਹਾਂ ਦੀ ਕੋਈ ਭੜਕਾਹਟ ਵਾਲੀ ਕਾਰਵਾਈ ਨਾ ਕੀਤੀ ਜਾਵੇ।

ਇਸ ਮੌਕੇ ਸ: ਸੁਖ਼ਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਬਸਪਾ ਪੰਜਾਬ ਦੇ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ: ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਆਦਿ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਸ੍ਰੀ ਨਰੇਸ਼ ਗੁਜਰਾਲ, ਸਾਬਕਾ ਐਮ.ਪੀ.ਸ: ਜਗਮੀਤ ਸਿੰਘ ਬਰਾੜ, ਸ੍ਰੀ ਐਨ.ਕੇ. ਸ਼ਰਮਾ, ਸ: ਮਹੇਸ਼ ਇੰਦਰ ਸਿੰਘ ਗਰੇਵਾਲ, ਸ: ਚਰਨਜੀਤ ਸਿਘੰ ਬਰਾੜ, ਸ: ਸੁਰਜੀਤ ਸਿੰਘ ਰੱਖੜਾ, ਦਿੱਲੀ ਕਮੇਟੀ ਦੇ ਸ: ਹਰਮੀਤ ਸਿੰਘ ਕਾਲਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਹੋਰ ਆਗੂ ਹਾਜ਼ਰ ਸਨ।

Subscribe to YesPunjab Telegram Channel & receive important news updates

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...