- Advertisement -
ਯੈੱਸ ਪੰਜਾਬ
ਚੰਡੀਗੜ੍ਹ, 23 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਪਾਰਟੀ ਦੇ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ।
ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਅਨੁਸਾਰ ਸਾਬਕਾ ਵਿਧਾਇਕ ਸ: ਬਲਜੀਤ ਸਿਘ ਜਲਾਲਉਸਮਾ ਨੂੰ ਬਾਬਾ ਬਕਾਲਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।
ਇਸ ਦੇ ਨਾਲ ਹੀ ਪਾਰਟੀ ਵੱਲੋਂ ਹੁਣ ਤਕ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ ਵਧ ਕੇ 95 ਹੋ ਗਈ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਅਕਾਲੀ-ਬਸਪਾ ਗਠਜੋੜ ਤਹਿਤ 97 ਸੀਟਾਂ ’ਤੇ ਚੋਣ ਲੜਨੀ ਹੈ। ਹੁਣ ਪਾਰਟੀ ਨੇ ਕੇਵਲ 2 ਹੋਰ ਉਮੀਦਵਾਰਾਂ ਦਾ ਐਲਾਨ ਕਰਨਾ ਹੈ ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਤੀਨਿਧਤਾ ਵਾਲੀ ਲੰਬੀ ਸੀਟ ਅਤੇ ਸ:ਨਵਜੋਤ ਸਿੰਘ ਸਿੱਧੂ ਦੀ ਪ੍ਰਤੀਨਿਧਤਾ ਵਾਲੀ ਅੰਮ੍ਰਿਤਸਰ ਪੂਰਬੀ ਸੀਟ ਸ਼ਾਮਲ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -