Saturday, April 20, 2024

ਵਾਹਿਗੁਰੂ

spot_img
spot_img

ਸੁੰਦਰ ਸ਼ਾਮ ਅਰੋੜਾ ਵੱਲੋਂ ਉਦਯੋਗ ਵਿਭਾਗ ਦੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਪ੍ਰੈਲ, 2021 –
ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਭਾਗ ਨੂੰ ਆਪਣੇ ਵੱਖ-ਵੱਖ ਦਫਤਰਾਂ ਅਤੇ ਕਾਰਪੋਰੇਸ਼ਨਾਂ ਦੇ ਸਾਰੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਸੂਬਾ ਵਾਸੀਆਂ ਦੇ ਜੀਵਨ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਂਮਾਰੀ ਦੇ ਸੰਕਟ ਨਾਲ ਨਜਿੱਠਣ ਲਈ ਲਈ ਬਹੁ-ਪੱਖੀ ਅਤੇ ਅੰਤਰ-ਵਿਭਾਗੀ ਪਹੁੰਚ ਅਪਣਾਈ ਹੈ।

ਗੌਰਤਲਬ ਹੈ ਕਿ ਵਿਭਾਗ ਨੇ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿਚ ਉਦਯੋਗਿਕ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਸਮੂਹਕ ਟੀਕਾਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਹਨ ਜਿਸ ਤਹਿਤ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਤਕਰੀਬਨ ਦੋ ਸੌ ਕਰਮਚਾਰੀ ਪਹਿਲਾਂ ਹੀ ਟੀਕਾ ਲਗਵਾ ਚੁੱਕੇ ਹਨ।

ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਹ ਵਿਸ਼ੇਸ਼ ਟੀਕਾਕਰਨ ਮੁਹਿੰਮਾਂ ਰਾਜ ਦੇ ਉਦਯੋਗਿਕ ਫੋਕਲ ਪੁਆਇੰਟਾਂ, ਉਦਯੋਗਿਕ ਖੇਤਰਾਂ ਅਤੇ ਵੱਡੇ ਉਦਯੋਗਿਕ ਕਾਰੋਬਾਰਾਂ ਦੇ ਸਥਾਨਾਂ `ਤੇ ਆਯੋਜਿਤ ਕੀਤੀਆਂ ਗਈਆਂ ਹਨ ਜਿਸ ਤਹਿਤ ਇਨ੍ਹਾਂ ਮੁਹਿੰਮਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 53,905 ਉਦਯੋਗਿਕ ਕਰਮਚਾਰੀਆਂ ਨੂੰ ਟੀਕਾ ਲਗਾਇਆ ਗਿਆ ਹੈ।

ਸੂਬੇ ਵਿਚ ਉਦਯੋਗਿਕ ਵਿਕਾਸ ਅਤੇ ਕੋਵਿਡ ਮਹਾਂਮਾਰੀ ਦੇ ਸੰਕਟ ਨੂੰ ਧਿਆਨ ਵਿਚ ਰੱਖਦਿਆਂ ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਉਦਯੋਗ ਦੇ ਸਟਾਫ਼ ਅਤੇ ਵਰਕਰਾਂ ਦਾ ਟੀਕਾਕਰਨ ਕਰਨ ਲਈ ਨਿਰਦੇਸ਼ ਦਿੱਤੇ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...