Friday, April 26, 2024

ਵਾਹਿਗੁਰੂ

spot_img
spot_img

ਸੂਬੇ ‘ਚ ਢਹਿ-ਢੇਰੀ ਹੋ ਰਹੀ ਕਾਨੂੰਨ ਵਿਵਸਥਾ, ਥਾਣਿਆਂ ‘ਚ ਪੁਲਸ ਨਹੀਂ ਦੇ ਰਹੀ ਇਨਸਾਫ: ਤਰੁਣ ਚੁੱਘ

- Advertisement -

ਯੈੱਸ ਪੰਜਾਬ  
ਚੰਡੀਗੜ੍ਹ, 3 ਅਕਤੂਬਰ, 2022 –
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਆਮ ਆਦਮੀ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੀ ਹੈ। ਇਸ ਸਰਕਾਰ ਦੇ ਅਧੀਨ ਪੰਜਾਬ ਵਿੱਚ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਹੈ, ਉਸ ਦੀ ਕੋਈ ਮਿਸਾਲ ਨਹੀਂ ਮਿਲਦੀ। ਗੁਰਦਾਸਪੁਰ ਦੇ ਥਾਣੇ ਵਿੱਚੋਂ ਇੱਕ ਨੌਜਵਾਨ ਵੱਲੋਂ ਸ਼ਰੇਆਮ SLR ਲੁੱਟਣਾ ਇਸ ਗੱਲ ਦਾ ਸਬੂਤ ਹੈ ਕਿ ਥਾਣਾ ਵੀ ਅਸੁਰੱਖਿਅਤ ਹੈ। ਥਾਣਿਆਂ ਵਿੱਚ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਸੂਬੇ ਵਿੱਚ ਅਪਰਾਧੀ ਸ਼ਰੇਆਮ ਚੱਲ ਰਹੇ ਹਨ।

ਚੁੱਘ ਨੇ ਕਿਹਾ ਕਿ ਮਾਨਸਾ ‘ਚ ਬਦਨਾਮ ਗੈਂਗਸਟਰ ਦੀਪਕ ਟੀਨੂੰ ਦਾ ਪੁਲਸ ਹਿਰਾਸਤ ‘ਚੋਂ ਫਰਾਰ ਹੋਣਾ ਦਰਸਾਉਂਦਾ ਹੈ ਕਿ ਪੁਲਸ ਗੈਂਗਸਟਰਾਂ ਨਾਲ ਮਿਲੀਭੁਗਤ ਕਰ ਰਹੀ ਹੈ। ‘ਆਪ’ ਸਰਕਾਰ ਦੀ ਗੈਂਗਸਟਰਾਂ ਵਿਰੁੱਧ ਲੜਾਈ ਦਾ ਸਾਰਾ ਡਰਾਮਾ ਹੀ ਫਰਜ਼ੀ ਸੀ।

ਚੁੱਘ ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਦਰਜਨ ਦੇ ਕਰੀਬ ਕੇਸਾਂ ਦਾ ਸਾਹਮਣਾ ਕਰ ਰਿਹਾ ਨਸ਼ਾ ਤਸਕਰ ਅਮਰੀਕ ਸਿੰਘ ਪਟਿਆਲਾ ਜੇਲ੍ਹ ਮੁਲਾਜ਼ਮਾਂ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਇਨ੍ਹਾਂ ਤਿੰਨਾਂ ਘਟਨਾਵਾਂ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।ਪੰਜਾਬ ਇੱਕ ਸਰਹੱਦੀ ਸੂਬਾ ਹੈ।

ਪਾਕਿਸਤਾਨ ਦੀ ਬਦਨਾਮ ਏਜੰਸੀ ਆਈਐਸਆਈ ਇੱਕ ਵਾਰ ਫਿਰ ਦੇਸ਼ ਨੂੰ ਦਹਿਸ਼ਤ ਦੀ ਅੱਗ ਵਿੱਚ ਸੁੱਟਣ ਦੀ ਸਾਜ਼ਿਸ਼ ਵਿੱਚ ਹੈ। ਬੇਸ਼ੱਕ ਤਿਆਰ-ਬਰ-ਤਿਆਰ ਬੀ.ਐਸ.ਐਫ ਜਵਾਨ ਇਸ ਸਾਜ਼ਿਸ਼ ਨੂੰ ਨਾਕਾਮ ਕਰਨ ਵਿੱਚ ਕਾਮਯਾਬ ਹੋ ਗਏ ਹਨ ਪਰ ਭਗਵੰਤ ਮਾਨ ਦੀ ਕਾਰਜਸ਼ੈਲੀ ਕਾਰਨ ਸੂਬੇ ਦੀ ਸੁਰੱਖਿਆ ਖ਼ਤਰੇ ਵਿੱਚ ਹੈ। ਚੁੱਘ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਰਾਜ ਸਰਕਾਰ ਤੋਂ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਮੰਗਣੀ ਚਾਹੀਦੀ ਹੈ।

ਚੁੱਘ ਨੇ ਦੋਵਾਂ ਰਾਜਾਂ ਦੇ ਭਾਜਪਾ ਆਗੂਆਂ ਨੂੰ ਸੁਝਾਅ ਦਿੱਤਾ ਕਿ ਉਹ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ‘ਆਪ’ ਸਰਕਾਰ ਦੀ ਚਿੰਤਾਜਨਕ ਨਾਕਾਮੀ ਨੂੰ ਨੰਗਾ ਕਰਨ ਤਾਂ ਜੋ ਇਨ੍ਹਾਂ ਰਾਜਾਂ ਦੇ ਵੋਟਰ ‘ਆਪ’ ਦੇ ਮਨਸੂਬਿਆਂ ਦਾ ਸ਼ਿਕਾਰ ਨਾ ਹੋਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...