Thursday, April 25, 2024

ਵਾਹਿਗੁਰੂ

spot_img
spot_img

ਸੂਬੇ ਦੇ ਅੰਗਹੀਣਾਂ ਪ੍ਰਤੀ ਕਾਂਗਰਸ ਸਰਕਾਰ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਟੱਪੀਆਂ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ, 2 ਅਗਸਤ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਲਿਖਤੀ ਲਾਰਿਆਂ ਨਾਲ ਲੋਕਾਂ ਦੀਆਂ ਵੱਡੀਆਂ ਉਮੀਦਾਂ ਜਗਾ ਕੇ ਪੰਜਾਬ ਦੀ ਸੱਤਾ ‘ਚ ਆਈ ਕਾਂਗਰਸ ਸਰਕਾਰ ਨੇ ਸੂਬੇ ਦੇ ਹਰੇਕ ਵਰਗ ਨੂੰ ਤਾਂ ਬੁਰੀ ਤਰਾਂ ਨਿਰਾਸ ਕੀਤਾ ਹੀ ਹੈ, ਪ੍ਰੰਤੂ ਅੰਗਹੀਣਾਂ ਪ੍ਰਤੀ ਸੱਤਾਧਾਰੀ ਕਾਂਗਰਸ ਬੇਰਹਿਮੀ ਅਤੇ ਅਸੰਵੇਦਨਸ਼ੀਲ ਦੀਆਂ ਸਾਰੀਆਂ ਹੱਦਾਂ ਟੱਪ ਚੁੱਕੀ ਹੈ। ਇਸ ਦੀ ਤਾਜ਼ਾ ਮਿਸਾਲ ਅੰਗਹੀਣਾਂ ਦੇ ਚੰਡੀਗੜ ‘ਚ ਚੱਲ ਰਹੇ ਸੰਘਰਸ਼ ਤੋਂ ਮਿਲਦੀ ਹੈ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਦੇ ਅੰਗਹੀਣ ਆਪਣੀਆਂ ਲੰਮੇ ਸਮੇਂ ਤੋਂ ਲਟਕ ਦੀਆਂ ਆ ਰਹੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ 7 ਦਿਨਾਂ ਤੋਂ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ਨੇੜੇ ਰੋਸ਼ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕੋਈ ਵੀ ਸੱਤਾਧਾਰੀ ਕਾਂਗਰਸੀ ਇਹਨਾਂ ਦੀ ਸਾਰ ਲੈਣਾ ਜ਼ਰੂਰੀ ਨਹੀਂ ਸਮਝਦਾ।

ਚੀਮਾ ਨੇ ਕਿਹਾ ਕਿ ਅੰਗਹੀਣਾਂ ਦੀ ਤ੍ਰਾਸ਼ਦੀ ਇਹ ਹੈ ਕਿ ਅੰਗਹੀਣ ਪ੍ਰਦਰਸ਼ਨਕਾਰੀ ਨਵਾਂ ਗਾਂਓ ਦੇ ਗੁਰਦੁਆਰਾ ਸਾਹਿਬ ਤੋਂ ਰੁੜਦੇ, ਡਿੱਗਦੇ – ਢਹਿੰਦੇ ਰੋਜ਼ਾਨਾਂ ਮੁੱਖ ਮੰਤਰੀ ਨਿਵਾਸ ਨੇੜਲੇ ਨਾਕੇ ‘ਤੇ ਪਹੁੰਚਦੇ ਹਨ, ਜਿਥੋਂ ਚੰਡੀਗੜ ਪੁਲਸ ਚੁੱਕ ਕੇ ਇਹਨਾਂ ਨੂੰ ਸੈਕਟਰ 25 ਦੇ ਰੈਲੀ ਗਰਾਊਂਡ ਵਿੱਚ ਛੱਡ ਆਉਂਦੀ ਹੈ।

ਉਥੋਂ ਫਿਰ ਸੰਘਰਸ਼ੀ ਯੋਧੇ ਰੁੜ – ਰੁੜ ਕੇ ਨਵਾਂ ਗਰਾਂਓ ਦੇ ਗੁਰਦੁਆਰਾ ਸਾਹਿਬ ਰਾਤ ਗੁਜਾਰਣ ਪਹੁੰਚਦੇ ਹਨ। ਹਰ ਰੋਜ਼ ਸੜਕ ‘ਤੇ ਰੁੜਣ ਕਾਰਨ ਬਹੁਤਿਆਂ ਦੇ ਹੱਥ, ਪੈਰ ਅਤੇ ਗੋਡੇ ਉਚੱੜ ਚਮੜੀ (ਉਤੱਰ ਜਾਣਾ) ਕੇ ਲਹੂ – ਲੁਹਾਣ ਹੋ ਜਾਂਦੇ ਹਨ, ਪ੍ਰੰਤੂ ਬੇਦਰਦ ਅਤੇ ਬੇਕਿਰਕ ਕਾਂਗਰਸ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ, ਜੋ ਅਤਿ ਨਿੰਦਰਣਯੋਗ ਤੇ ਬੇਸ਼ਰਮ ਰਵੱਈਆ ਹੈ ਅਤੇ ਇਹ ਸੱਤਾਧਾਰੀ ਧਿਰਾਂ ਨੂੰ ਸ਼ੋਭਾ ਨਹੀਂ ਦਿੰਦਾ।

ਹਰਪਾਲ ਸਿੰਘ ਚੀਮਾ ਨੇ ‘ਆਪ’ ਵੱਲੋਂ ਅੰਗਹੀਣ ਭਲਾਈ ਯੂਨੀਅਨ ਪੰਜਾਬ ਸਮੇਤ ਸੰਬੰਧਿਤ ਸਾਰੇ ਸੰਗਠਨਾਂ ਦੀਆਂ ਮੰਗਾਂ ਦੀ ਵਕਾਲਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਕਰੀਬ 8 ਲੱਖ ਅੰਗਹੀਣਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਤੁਰੰਤ ਮੰਨ ਲੈਣੀਆ ਚਾਹੀਦੀਆਂ ਹਨ, ਤਾਂ ਕਿ ਇਹ ਵਰਗ ਕਿਸੇ ‘ਤੇ ਨਿਰਭਰ ਨਾ ਰਹਿ ਕੇ ਆਪਣੀਆਂ ਜ਼ਿੰਮੇਵਾਰੀਆਂ ਦਾ ਬੋਝ ਖੁੱਦ ਚੁੱਕ ਸਕੇ।

ਚੀਮਾ ਨੇ ਕੈਪਟਨ ਸਰਕਾਰ ਨੂੰ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੀ ਭਰਤੀ ਦੌਰਾਨ ਅੰਗਹੀਣਾਂ ਨੂੰ ਅਣਗੌਲਿਆਂ ਕਰਨ ਖ਼ਿਲਾਫ਼ ਹਾਈਕੋਰਟ ਵਿੱਚ ਚੱਲਦੇ ਕੇਸ ਵਿੱਚ ਅੰਗਹੀਣਾਂ ਦੇ ਹੱਕ ਵਿੱਚ ਹਲਫ਼ਨਾਮਾ ਦਿੱਤਾ ਜਾਵੇ। ਕੰਟਰੈਕਟ ਬੇਸ, ਆਊਟਸੋਰਸ ਅਤੇ ਡੀ.ਸੀ ਰੇਟਾਂ ‘ਤੇ ਭਰਤੀ ਕਰਨ ਸਮੇਂ ਅੰਗਹੀਣਾਂ ਦਾ 4 ਫ਼ੀਸਦੀ ਕੋਟਾ ਬਹਾਲੀ ਦਾ ਪੱਤਰ ਜਾਰੀ ਕੀਤਾ ਜਾਵੇ ਅਤੇ ਅੰਗਹੀਣ ਮੁਲਾਜ਼ਮਾਂ ਦੀ ਸੇਵਾ ਮੁੱਕਤੀ ਉਮਰ 65 ਸਾਲ ਕੀਤੀ ਜਾਵੇ।

ਇਸ ਤੋਂ ਇਲਾਵਾ ਅੰਗਹੀਣ ਬੱਚਿਆਂ ਦੀ ਪੜਾਈ ਦਾ ਵਜ਼ੀਫ਼ਾ ਅਤੇ ਅੰਗਹੀਣ ਵਿਅਕਤੀ ਦਾ ਗੁਜ਼ਾਰਾ ਭੱਤਾ 4 ਹਜ਼ਾਰ ਪ੍ਰਤੀ ਮਹੀਨਾ, ਅੰਗਹੀਣ ਕਰਚਮਾਰੀਆਂ ਦਾ ਆਵਾਜਾਈ ਭੱਤਾ 3 ਹਜ਼ਾਰ ਕਰਨ ਸਮੇਤ ਅੰਗਹੀਣਾਂ ਦਾ ਬੱਸ ਕਿਰਾਇਆ ਮੁਆਫ਼ ਕੀਤਾ ਜਾਵੇ ਅਤੇ ਅੰਗਹੀਣ ਵਿਕਅਤੀ ਨੂੰ ਸਹੂਲਤਾਂ ਲੈਣ ਸਮੇਂ ਅਮਦਨ ਦੀ ਹੱਦ ਖ਼ਤਮ ਕੀਤੀ ਜਾਵੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪਿਛਲੀ ਬਾਦਲ ਸਰਕਾਰ ਵਾਂਗੂ ਇਸ ਕਾਂਗਰਸ ਸਰਕਾਰ ਨੇ ਅੰਗਹੀਣਾਂ ਦੀਆਂ ਮਗਾਂ ਨਾ ਮੰਨੀਆਂ ਤਾਂ 2022 ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਇਹਨਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...