Wednesday, April 17, 2024

ਵਾਹਿਗੁਰੂ

spot_img
spot_img

ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ: ਹਰਜੋਤ ਸਿੰਘ ਬੈਂਸ

- Advertisement -

ਯੈੱਸ ਪੰਜਾਬ

ਚੰਡੀਗੜ੍ਹ, 31 ਜਨਵਰੀ , 2023 – ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਦੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮਨਜ਼ੂਰ ਹੋਈ ਗ੍ਰਾਂਟ ਵਿਚੋਂ  ਪਹਿਲੀ ਕਿਸ਼ਤ ਵਜੋਂ 52.23 ਕਰੋੜ ਰੁਪਏ ਦੀ ਰਾਸ਼ੀ ਈ-ਟਰਾਂਸਫਰ ਰਾਹੀਂ ਜ਼ਿਲ੍ਹਿਆਂ ਵਿੱਚ ਭੇਜ ਦਿੱਤੀ ਗਈ ਹੈ।

ਸ. ਬੈਂਸ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਖੇਤਰ ਐਲਾਨਿਆਂ ਹੈ  ਜਿਸ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣਾ ਅਤੇ ਹਰ ਜਮਾਤ ਵਾਸਤੇ ਵੱਖਰਾ-ਵੱਖਰਾ ਕਮਰਾ ਮੁਹੱਈਆ ਕਰਵਾਉਣਾ ਲਈ ਰਾਜ ਸਰਕਾਰ ਵਲੋਂ ਕਾਰਜ਼ ਕੀਤੇ ਜਾ ਰਹੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 191 ਸਕੂਲਾਂ ਲਈ 251 ਕਲਾਸ-ਰੂਮ, ਜ਼ਿਲਾ ਬਰਨਾਲਾ ਦੇ 27 ਸਕੂਲਾਂ ਲਈ  35 ਕਲਾਸ-ਰੂਮ, ਜ਼ਿਲਾ ਬਠਿੰਡਾ ਦੇ 48 ਸਕੂਲਾਂ ਲਈ  73 ਕਲਾਸ-ਰੂਮ, ਜ਼ਿਲਾ ਫਰੀਦਕੋਟ ਦੇ 37 ਸਕੂਲਾਂ ਲਈ  51 ਕਲਾਸ-ਰੂਮ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 5 ਸਕੂਲਾਂ ਲਈ  6 ਕਲਾਸ-ਰੂਮ, ਜ਼ਿਲਾ ਫਾਜਿਲਕਾ ਦੇ 152 ਸਕੂਲਾਂ ਲਈ  221 ਕਲਾਸ-ਰੂਮ, ਜ਼ਿਲਾ ਫ਼ਿਰੋਜ਼ਪੁਰ ਦੇ 72 ਸਕੂਲਾਂ ਲਈ  93 ਕਲਾਸ-ਰੂਮ, ਜ਼ਿਲਾ ਗੁਰਦਾਸਪੁਰ ਦੇ 61 ਸਕੂਲਾਂ ਲਈ  75 ਕਲਾਸ-ਰੂਮ, ਜ਼ਿਲਾ ਹੁਸ਼ਿਆਰਪੁਰ ਦੇ 81 ਸਕੂਲਾਂ ਲਈ  96 ਕਲਾਸ-ਰੂਮ, ਜ਼ਿਲਾ ਜਲੰਧਰ ਦੇ 21 ਸਕੂਲਾਂ ਲਈ  25 ਕਲਾਸ-ਰੂਮ, ਜ਼ਿਲਾ ਕਪੂਰਥਲਾ ਦੇ 23 ਸਕੂਲਾਂ ਲਈ 28 ਕਲਾਸ-ਰੂਮ, ਜ਼ਿਲਾ ਲੁਧਿਆਣਾ ਦੇ 74 ਸਕੂਲਾਂ ਲਈ 126 ਕਲਾਸ-ਰੂਮ, ਜ਼ਿਲਾ ਮਲੇਰਕੋਟਲਾ ਦੇ 14 ਸਕੂਲਾਂ ਲਈ 19 ਕਲਾਸ-ਰੂਮ, ਜ਼ਿਲਾ ਮਾਨਸਾ ਦੇ 28 ਸਕੂਲਾਂ ਲਈ 37 ਕਲਾਸ-ਰੂਮ, ਜ਼ਿਲਾ ਮੋਗਾ ਦੇ 17 ਸਕੂਲਾਂ ਲਈ 24 ਕਲਾਸ-ਰੂਮ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 69 ਸਕੂਲਾਂ ਲਈ 96 ਕਲਾਸ-ਰੂਮ, ਜ਼ਿਲਾ ਪਠਾਨਕੋਟ ਦੇ 11 ਸਕੂਲਾਂ ਲਈ 11 ਕਲਾਸ-ਰੂਮ, ਜ਼ਿਲਾ ਪਟਿਆਲ਼ਾ ਦੇ 89 ਸਕੂਲਾਂ ਲਈ 108 ਕਲਾਸ-ਰੂਮ, ਜ਼ਿਲਾ ਰੂਪਨਗਰ ਦੇ 38 ਸਕੂਲਾਂ ਲਈ 41 ਕਲਾਸ-ਰੂਮ, ਜ਼ਿਲਾ ਸੰਗਰੂਰ ਦੇ 46 ਸਕੂਲਾਂ ਲਈ 66 ਕਲਾਸ-ਰੂਮ, ਜ਼ਿਲਾ ਮੋਹਾਲੀ ਦੇ 44 ਸਕੂਲਾਂ ਲਈ 68 ਕਲਾਸ-ਰੂਮ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 62 ਸਕੂਲਾਂ ਲਈ 78 ਕਲਾਸ-ਰੂਮ ਅਤੇ ਜ਼ਿਲਾ ਤਰਨਤਾਰਨ ਦੇ 84 ਸਕੂਲਾਂ ਲਈ 113 ਕਲਾਸ-ਰੂਮ ਬਣਾਉਣ ਲਈ ਇਹ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਸ. ਬੈਂਸ ਨੇ ਕਿਹਾ ਕਿ ਉਹਨਾਂ ਦਾ ਸੁਪਨਾ ਪੰਜਾਬ ਦੀ ਸਕੂਲ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਕਰਕੇ ਇਸਨੂੰ ਵਿਸ਼ਵ ਪੱਧਰੀ ਬਣਾਉਣ ਦਾ ਹੈ ਜਿਸਦੇ ਪਹਿਲੇ ਪੜਾਅ ਦੌਰਾਨ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਦਿੱਖ ਦਿੱਤੀ ਜਾਵੇਗੀ।

 ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਸਾਰੇ ਹੀ ਸਕੂਲਾਂ ਵਿੱਚ ਸੈਨੀਟੇਸ਼ਨ ਸਿਸਟਮ ਦੇ ਸੁਧਾਰ ਵੱਲ ਵੀ ਧਿਆਨ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...